13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਡੇਰਾ ਸੱਚਖੰਡ ਬੱਲਾਂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਨੂੰ ਲੈ ਕੇ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਜਾਰੀ

Ad Position 21
No active advertisement
ਅਜੀਤ ਡੈਸਕ 30-01-2026
ਕਿਸ਼ਨਗੜ੍ਹ, 29 ਜਨਵਰੀ (ਹੁਸਨ ਲਾਲ)-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਫਰਵਰੀ ਨੂੰ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੇਰਾ ਬ੍ਰਹਮਲੀਨ ਸੰਤ ਸਰਵਣ ਦਾਸ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਅਤੇ ਡੇਰੇ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਨਿਰੰਜਨ ਦਾਸ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਜਨਮ ਸਥਾਨ ਪਬਲਿਕ ਚੈਰੀਟੇਬਲ ਟਰੱਸਟ ਵਾਰਾਨਸੀ ਯੂ.ਪੀ. ਵਾਲਿਆਂ ਨਾਲ ਮੁਲਾਕਾਤ ਕਰਨ ਲਈ ਆ ਰਹੇ ਹਨ¢ ਪੁਲਿਸ ਪ੍ਰਸ਼ਾਸਨ ਅਤੇ ਸਿਵਲ ਪ੍ਰਸ਼ਾਸਨ ਵਲੋਂ ਡੇਰਾ ਸੱਚਖੰਡ ਬੱਲਾਂ ਵਿਖੇ ਸੁਰੱਖਿਆ ਤੇ ਹੋਰ ਪ੍ਰਬੰਧਾਂ ਨੂੰ ਲੈ ਕੇ ਪੱਬਾਂ ਭਾਰ ਹੋਇਆ ਪਿਆ ਹੈ ¢ ਇਸ ਸੰਬੰਧੀ ਪੰਜਾਬ ਪੁਲਿਸ ਦੇ ਏ.ਡੀ.ਜੀ.ਪੀ. ਅਰਪਿਤ ਸ਼ੁਕਲਾ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁਲਿਸ ਅਮਲੇ ਸਮੇਤ ਪਹੁੰਚੇ ਅਤੇ ਪ੍ਰਬੰਧਕਾਂ ਨਾਲ ਪ੍ਰਬੰਧਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ¢ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਫਰਵਰੀ ਨੂੰ 4 ਵਜੇ ਤੋਂ ਬਾਅਦ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ | ਜਿਸ ਦੇ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ ¢
Ad Position 22
No active advertisement
ਪਿਛਲੀ ਖ਼ਬਰ ਸ੍ਰੀ ਓਮ ਦਰਬਾਰ 'ਚ ਮੁਫ਼ਤ ਮੈਡੀਕਲ ਕੈਂਪ 1 ਨੂੰ ਅਗਲੀ ਖ਼ਬਰ ਰਸੋਖਾਨਾ ਸਾਹਿਬ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ
Ad Position 24