13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਜ਼ਿਲ੍ਹੇ 'ਚ ਭਲਕੇ ਸਕੂਲਾਂ/ਕਾਲਜਾਂ 'ਚ ਰਹੇਗੀ ਅੱਧੇ ਦਿਨ ਦੀ ਛੁੱਟੀ : ਜ਼ਿਲ੍ਹਾ ਮੈਜਿਸਟ੍ਰੇਟ

Ad Position 21
No active advertisement
ਅਜੀਤ ਡੈਸਕ 30-01-2026
ਨਵਾਂਸ਼ਹਿਰ, 29 ਜਨਵਰੀ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਇਕ ਹੁਕਮ ਰਾਹੀਂ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਅਧਿਆਪਕਾਂ/ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ 'ਚ 31 ਜਨਵਰੀ 2026 (ਦਿਨ ਸਨਿਚਰਵਾਰ) ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਸਥਾਨਾਂ 'ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ 'ਚ ਸ਼ਾਮਿਲ ਹੋਣ ਲਈ ਜ਼ਿਲ੍ਹੇ ਦੇ ਸਰਕਾਰੀ/ਅਰਧ ਸਰਕਾਰੀ ਸਕੂਲ, ਕਾਲਜਾਂ ਵਿੱਦਿਅਕ ਸੰਸਥਾਵਾਂ 'ਚ 31 ਜਨਵਰੀ ਦਿਨ ਸ਼ਨੀਵਾਰ ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ. ਅਤੇ ਐ.ਸਿ.), ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਕੂਲ/ਕਾਲਜਾਂ 'ਚ ਇਹ ਹੁਕਮ ਤੁਰੰਤ ਲਾਗੂ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਪਿੰਡ ਅਟਾਲ ਮਜਾਰਾ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਭਲਕੇ ਅਗਲੀ ਖ਼ਬਰ ਗੂਗਲ 'ਤੇ ਉ ਨਿਸ਼ਦ ਗੋਜਰੀ ਭਾਸ਼ਾ ਦਾ ਨਜ਼ਰ ਨਾ ਆਉਣਾ ਚਿੰਤਾ ਦਾ ਵਿਸ਼ਾ-ਸੋਹਣ ਆਦੋਆਣਾ
Ad Position 24