13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਅਲੀਪੁਰ ਵਿਖੇ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 20-02-2026
ਸਮੁੰਦੜਾ, 19 ਫਰਵਰੀ (ਤੀਰਥ ਸਿੰਘ ਰੱਕੜ)-ਪਿੰਡ ਅਲੀਪੁਰ ਵਿਖੇ ਇੱਕ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦੀ ਖਬਰ ਹੈ | ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ (26) ਪੁੱਤਰ ਬਲਜਿੰਦਰ ਕੁਮਾਰ ਵਾਸੀ ਪਿੰਡ ਅਲੀਪੁਰ ਥਾਣਾ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਲੋਹੇ ਦਾ ਜਾਲ ਲਗਾ ਰਿਹਾ ਸੀ ਕਿ ਅਚਾਨਕ ਉਸ ਵਲੋਂ ਫੜ੍ਹੀ ਹੋਈ ਲੋਹੇ ਦੀ ਪੌੜੀ ਉੱਤੇ ਤੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਨਾਲ ਟਕਰਾ ਗਈ | ਜਿਸ ਕਰਕੇ ਲੱਗੇ ਕਰੰਟ ਨਾਲ ਉਸ ਦੀ ਮੌਤ ਹੋ ਗਈ | ਪਿੰਡ ਵਾਸੀਆਂ ਨੇ ਦੱਸਿਆ ਸੀ ਕਿ ਕੁਝ ਸਮਾਂ ਪਹਿਲਾਂ ਹੀ ਇਸ ਨੌਜਵਾਨ ਦਾ ਵਿਆਹ ਹੋਇਆ ਸੀ ਅਤੇ ਫੁੱਟਬਾਲ ਟੀਮ ਦਾ ਵੀ ਚੰਗਾ ਖਿਡਾਰੀ ਸੀ | ਗੁਰਪ੍ਰੀਤ ਸਿੰਘ ਦੀ ਹੋਈ ਮੌਤ ਨਾਲ ਪਿੰਡ 'ਚ ਸੋਗ ਦੀ ਲਹਿਰ ਫੈਲ ਗਈ ਹੈ | ਪੁਲਿਸ ਵਲੋਂ ਬਣਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਅਤੇ ਜਿਸ ਦਾ ਪਿੰਡ ਅਲੀਪੁਰ ਵਿਖੇ ਸੈਂਕੜੇ ਨਮ ਅੱਖਾਂ ਨਾਲ ਸਸਕਾਰ ਕਰ ਦਿੱਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਪੰਜਾਬ ਅੰਦਰ ਸ਼ਰੇਆਮ ਏ.ਕੇ 47 ਜਿਹੇ ਘਾਤਕ ਹਥਿਆਰ ਚੱਲਣੇ ਆਉਣ ਵਾਲੇ ਸਮੇਂ ਲਈ ਅਸ਼ੁੱਭ ਸੰਕੇਤ-ਦਰਸ਼ਨ ਲਾਲ ਮੰਗੂਪੁਰ
Ad Position 24