13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਪੰਜਾਬ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਨੇ ਉੁੜਾਪੜ ਅਤੇ ਚੱਕਦਾਨਾ ਸਕੂਲ 'ਚ ਵੰਡੀ ਸ਼ਟੇਸ਼ਨਰੀ

Ad Position 21
No active advertisement
ਅਜੀਤ ਡੈਸਕ 20-02-2026
ਉੜਾਪੜ/ਲਸਾੜਾ, 19 ਫਰਵਰੀ (ਲਖਵੀਰ ਸਿੰਘ ਖੁਰਦ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਲੁਧਿਆਣਾ ਦਿਹਾਤੀ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਉੜਾਪੜ ਅਤੇ ਚੱਕਦਾਨਾ ਵਿਖੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਦੀ ਵੰਡ ਕੀਤੀ ਗਈ | ਇਸ ਮੌਕੇ ਦੋਨੋ ਸਕੂਲਾਂ ਵਿੱਚ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਕੀਤੇ ਗਏ | ਜਾਣਕਾਰੀ ਦਿੰਦਿਆਂ ਸਕੂਲ ਮੁਖੀ ਸਰਬਜੀਤ ਕੌਰ ਨੇ ਦੱਸਿਆ ਕਿ ਰਮਨਿੰਦਰ ਸਿੰਘ ਦਿਉਲ ਐਸ. ਪੀ ਹੈਡਕੁਆਟਰ ਲੁਧਿਆਣਾ ਦਿਹਾਤੀ (ਜਗਰਾਉਂ) ਅਤੇ ਐਸੋਸੀਏਸ਼ਨ ਦੇ ਅਹੁਦੇਦਾਰ ਅਤੇ ਮੈਂਬਰ ਦੋਨਾਂ ਹੀ ਸਕੂਲਾਂ ਵਿੱਚ ਹਾਜ਼ਰ ਹੋਏ | ਉਹਨਾਂ ਵਲੋਂ ਬੱਚਿਆਂ ਨੂੰ ਕਾਪੀਆਂ ਅਤੇ ਸਟੇਸ਼ਨਰੀ ਦਾ ਸਾਮਾਨ ਵੰਡਿਆ ਗਿਆ | ਇਸ ਮੌਕੇ ਜਸਪਾਲ ਸਿੰਘ ਪ੍ਰਧਾਨ, ਜਗਜੀਤ ਸਿੰਘ ਜਨਰਲ ਸਕੱਤਰ, ਜਸਮੇਰ ਸਿੰਘ ਰਿਟਾ ਇੰਸਪੈਟਰ, ਜਸਵੰਤ ਸਿੰਘ ਵਾਈਸ ਪ੍ਰਧਾਨ, ਪਲਵਿੰਦਰ ਸਿੰਘ, ਤਰਸੇਮ ਸਿੰਘ, ਸੁਖਵਿੰਦਰ ਸਿੰਘ ਚੰਨਣਪੁਰ, ਪਿਆਰਾ ਸਿੰਘ, ਹੈੱਡ ਟੀਚਰ ਸਰਬਜੀਤ ਕੌਰ, ਗਗਨਦੀਪ ਕੌਰ, ਕੁਲਦੀਪ ਕੌਰ, ਪਲਵਿੰਦਰ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਆਪਣੇ ਵਾਅਦੇ ਪੂਰੇ ਨਾ ਕਰਕੇ ਪੰਜਾਬੀਆਂ ਦੇ ਜ਼ਖ਼ਮਾਂ 'ਤੇ ਲੂਣ ਭੁੱਕਿਆ-ਬੰਗਾ ਅਗਲੀ ਖ਼ਬਰ ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਨੇ ਕਿ੍ਕਟ ਸੀਰੀਜ਼ 3-0 ਨਾਲ ਜਿੱਤੀ
Ad Position 24