13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸਤਿਗੁਰ ਦਾਸਾ ਨੰਦ ਦੇ ਜਨਮ ਉਤਸਵ ਸੰਬੰਧੀ ਸਮਾਗਮ ਅੱਜ

Ad Position 21
No active advertisement
ਅਜੀਤ ਡੈਸਕ 20-02-2026
ਬਲਾਚੌਰ, 19 ਫਰਵਰੀ (ਨਰੇਸ਼ ਧੌਲ)-ਭੂਰੀ ਵਾਲੇ ਭੇਖ ਗਰੀਬ ਦਾਸੀ ਸੰਪਰਦਾਇ ਦੇ ਸਿਰਮੌਰ ਮਹਾਂਪੁਰਸ਼ ਸਤਿਗੁਰ ਗੰਗਾ ਨੰਦ ਦੇ ਚੌਥੇ ਗੱਦੀ ਨਸ਼ੀਨ ਸਤਿਗੁਰ ਦਾਸਾ ਨੰਦ ਮਹਾਰਾਜ (ਕੌਢੀ ਵਾਲਿਆਂ) ਦੇ ਜਨਮ ਉਤਸਵ ਨੂੰ ਸਮਰਪਿਤ ਸਮਾਗਮ 20 ਫਰਵਰੀ ਨੂੰ ਸੰਧਿਆ ਵੇਲੇ ਸੰਗਤਾਂ ਦੇ ਸਹਿਯੋਗ ਨਾਲ ਮੌਜੂਦਾ ਗੱਦੀ ਨਸ਼ੀਨ ਅਚਾਰਿਆ ਨਮਰਤਾ ਨੰਦ ਦੀ ਸਰਪ੍ਰਸਤੀ ਹੇਠ ਕੁਟੀਆ ਸਾਹਿਬ ਅਨੁਭਵ ਧਾਮ ਨਾਨੋਵਾਲ ਨਜ਼ਦੀਕ ਭੱਦੀ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ | ਸੇਵਾਦਾਰਾਂ ਨੇ ਦੱਸਿਆ ਕਿ 20 ਫਰਵਰੀ ਸ਼ਾਮ 7 ਵਜੇ ਸਮਾਗਮ ਦੀ ਸ਼ੁਰੂਆਤ ਕੀਤੀ ਜਾਵੇਗੀ | ਇਸ ਮੌਕੇ ਮੌਜੂਦਾ ਗੱਦੀ ਨਸ਼ੀਨ ਅਚਾਰਿਆ ਨਮਰਤਾ ਨੰਦ ਵੱਲੋਂ ਜਿੱਥੇ ਆਪਣੇ ਪੂਜਨੀਕ ਗੁਰੂ ਦੇਵ ਦੇ ਜਨਮ ਦਿਨ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਜਾਣਗੀਆਂ ਉੱਥੇ ਉਨ੍ਹਾਂ ਵਲੋਂ ਆਪਣੇ ਅਨਮੋਲ ਪ੍ਰਵਚਨਾਂ ਰਾਹੀਂ ਨਿਹਾਲ ਵੀ ਕੀਤਾ ਜਾਵੇਗਾ | ਉਪਰੰਤ ਸਤਿਗੁਰਾਂ ਦੇ ਅਤੁੱਟ ਲੰਗਰ ਭੰਡਾਰੇ ਵਰਤਾਏ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਜਲਾਲਪੁਰ ਵਲੋਂ ਭੱਦੀ ਦੀ ਪੰਚਾਇਤ ਨੂੰ ਡੇਢ ਲੱਖ ਰੁਪਏ ਦਾ ਚੈੱਕ ਭੇਟ ਅਗਲੀ ਖ਼ਬਰ ਕੇ.ਵੀ ਕੇ ਲੰਗੜੋਆ ਦਾ ਕੀਤਾ ਸਿੱਖ ਨੈਸ਼ਨਲ ਕਾਲਜ ਦੇ ਵਿਦਿਆਰਥੀਆਂ ਵਿੱਦਿਅਕ ਦੌਰਾ
Ad Position 24