29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਝਿੱੜੀ ਬਾਬਾ ਸਾਹਿਬਜ਼ਾਦਾ ਪਿੰਡ ਮੁਬਾਰਕਪੁਰ ਵਿਖੇ ਸਾਲਾਨਾ ਸੱਭਿਆਚਾਰਕ ਮੇਲਾ 4 ਮਾਰਚ ਨੂੰ

Ad Position 21
No active advertisement
ਅਜੀਤ ਡੈਸਕ 01-03-2026
ਰਣਜੀਤ ਸਿੰਘ ਸਾਧੜਾ



ਨਵਾਂਸ਼ਹਿਰ, 28 ਫਰਵਰੀ (ਹਰਮਿੰਦਰ ਸਿੰਘ ਪਿੰਟੂ)-ਝਿੱੜੀ ਬਾਬਾ ਸਾਹਿਬਜਾਦਾ ਪਿੰਡ ਮੁਬਾਰਕਪੁਰ ਵਿਖੇ ਹੋਲਾ ਮਹੱਲਾ ਅਤੇ ਸੱਭਿਆਚਾਰ ਮੇਲਾ 27 ਫਰਵਰੀ ਤੋਂ 4 ਮਾਰਚ ਤੱਕ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਰਣਜੀਤ ਸਿੰਘ ਸਾਧੜਾ ਸੇਵਾ ਮੁਕਤ ਨੇ ਦੱਸਿਆ ਕਿ ਝਿੜੀ ਬਾਬਾ ਸਾਹਿਬਜਾਦਾ ਪਿੰਡ ਮੁਬਾਰਕਪੁਰ, ਸਮੂਹ ਨਗਰ ਨਿਵਾਸੀ, ਨੌਜਵਾਨ ਸਭਾ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸੱਭਿਆਚਾਰਕ ਮੇਲੇ ਮੌਕੇ 27 ਫਰਵਰੀ ਤੋਂ ਰਸ ਦਾ ਲੰਗਰ ਅਤੇ 28 ਫਰਵਰੀ ਤੋਂ ਗੁਰੂ ਦੇ ਲੰਗਰ ਅਤੁੱਟ ਵਰਤਾਏ ਜਾਣਗੇ | 3 ਮਾਰਚ ਦਿਨ ਮੰਗਲਵਾਰ ਰਮਾਇਣ ਪਾਠ ਦੇ ਭੋਗ ਪਾਏ ਜਾਣਗੇ ਅਤੇ ਸ਼ਾਮ ਨੂੰ ਕਰਨ ਗੁਜਰ ਆਪਣਾ ਧਾਰਮਿਕ ਪ੍ਰੋਗਰਾਮ ਪੇਸ਼ ਕਰਨਗੇ ਅਤੇ 4 ਮਾਰਚ ਦਿਨ ਬੁੱਧਵਾਰ ਨੂੰ ਪੰਜਾਬ ਦੇ ਪ੍ਰਸਿੱਧ ਗਾਇਕ ਸੁਰਜੀਤ ਖਾਨ ਅਤੇ ਗਾਇਕ ਅਬਰਾਮ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨਗੇ | ਪ੍ਰਬੰਧਕ ਕਮੇਟੀ ਮੈਂਬਰਾਂ ਨੇ ਸਮੂਹ ਸੰਗਤਾਂ ਨੂੰ ਝਿੜੀ ਸਾਹਿਬਜਾਦਾ ਪਿੰਡ ਮੁਬਾਰਕਬਾਦ ਵਿਖੇ ਪਹੁੰਚਣ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਰਲਡ ਕੈਂਸਰ ਕੇਅਰ ਦੇ ਸਹਿਯੋਗ ਨਾਲ ਲਗਾਏ ਕੈਂਪ 'ਚ ਔਰਤਾਂ ਦੀ ਕੀਤੀ ਮੁਫ਼ਤ ਜਾਂਚ ਅਗਲੀ ਖ਼ਬਰ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਸਭਾਵਾਂ ਕਰਮਚਾਰੀ ਯੂਨੀਅਨ ਦੀ ਮੀਟਿੰਗ
Ad Position 24