29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਨੂਰਪੁਰ 'ਚ ਮੁਫ਼ਤ ਸਿਹਤ ਜਾਂਚ ਕੈਂਪ ਦੌਰਾਨ 180 ਮਰੀਜ਼ਾਂ ਦੀ ਜਾਂਚ

Ad Position 21
No active advertisement
ਅਜੀਤ ਡੈਸਕ 01-03-2026
ਨਵਾਂਸ਼ਹਿਰ, 28 ਫਰਵਰੀ (ਜਸਬੀਰ ਸਿੰਘ ਨੂਰਪੁਰ) - ਸ਼੍ਰੋਮਣੀ ਭਗਤ ਧੰਨਾ ਚੈਰੀਟੇਬਲ ਹਸਪਤਾਲ ਨੂਰਪੁਰ ਵਿਖੇ ਮੁਫਤ ਸਿਹਤ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਪ੍ਰਧਾਨ ਪ੍ਰੀਤਮ ਸਿੰਘ ਕਲੇਰ ਨੇ ਕੀਤਾ | ਕੈਂਪ ਦੌਰਾਨ 180 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ | ਪ੍ਰਧਾਨ ਪ੍ਰੀਤਮ ਸਿੰਘ ਵੱਲੋਂ ਹਸਪਤਾਲ ਦੀਆਂ ਦਵਾਈਆਂ ਵਾਸਤੇ 20 ਹਜ਼ਾਰ ਦੀ ਸੇਵਾ ਕੀਤੀ ਗਈ | ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦਾ ਸਹਿਯੋਗ ਦੇਣ ਲਈ ਸਨਮਾਨ ਕੀਤਾ ਗਿਆ | ਉਹਨਾਂ ਆਖਿਆ ਕਿ ਹਸਪਤਾਲ ਵਿਖੇ ਹਰ ਮਹੀਨੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਜਾਂਦਾ ਹੈ, ਜਿਸ ਨਾਲ ਇਲਾਕੇ ਦੇ ਲੋੜਵੰਦ ਮਰੀਜ਼ਾਂ ਨੂੰ ਸਹੂਲਤ ਪ੍ਰਦਾਨ ਹੁੰਦੀ ਹੈ | ਉਨ੍ਹਾਂ ਆਖਿਆ ਕਿ ਹਰ ਸ਼ਨੀਵਾਰ ਹਸਪਤਾਲ ਵਿੱਚ ਹੱਡੀਆਂ ਦੀ ਮੁਫ਼ਤ ਜਾਂਚ ਕੀਤੀ ਜਾਂਦੀ ਹੈ ਅਤੇ ਇਲਾਜ ਕੀਤਾ ਜਾਂਦਾ ਹੈ | ਡਾਕਟਰ ਐਨ. ਕੇ ਸੁੰਡਾ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ | ਇਸ ਮੌਕੇ 'ਤੇ ਗੁਰਮੁਖ ਸਿੰਘ ਬਹਿਰਾਮ, ਸੁਖਵਿੰਦਰ ਕੌਰ, ਮਨਦੀਪ ਸਿੰਘ, ਗੁਰਨਾਮ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਨਵਦੀਪ ਬੰਗੜ ਦੇ ਪਿੰਡ ਪਹੁੰਚਣ 'ਤੇ ਨਗਰ ਨਿਵਾਸੀਆਂ ਅਤੇ ਵਿਧਾਇਕ ਡਾ. ਸੁੱਖੀ ਵਲੋਂ ਸਨਮਾਨ ਅਗਲੀ ਖ਼ਬਰ ਪੰਜਾਬ ਅਨੁਸੂਚਿਤ ਜਾਤੀਆਂ ਕਮਿਸ਼ਨ ਪਾਸ ਆਈਆਂ 9400 ਦਰਖਾਸਤਾਂ 'ਚੋਂ 4000 ਦਰਖਾਸਤਾਂ ਦਾ ਕੀਤਾ ਜਾ ਚੁੱਕਾ ਨਿਪਟਾਰਾ-ਗੜ...
Ad Position 24