29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਫੁਗਲਾਣਾ ਦਾ 4 ਰੋਜ਼ਾ ਕਿ੍ਕਟ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ

Ad Position 21
No active advertisement
ਅਜੀਤ ਡੈਸਕ 01-03-2026
ਹੁਸ਼ਿਆਰਪੁਰ, 28 ਫਰਵਰੀ (ਨਰਿੰਦਰ ਸਿੰਘ ਬੱਡਲਾ)-ਡਾ. ਭੀਮ ਰਾਓ ਅੰਬੇਡਕਰ ਸਪੋਰਟਸ ਕਲੱਬ ਵਲੋਂ ਪਿੰਡ ਫੁਗਲਾਣਾ ਵਿਖੇ 4 ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਜਿਸ 'ਚ 44 ਟੀਮਾਂ ਨੇ ਭਾਗ ਲਿਆ | ਟੂਰਨਾਮੈਂਟ ਦੌਰਾਨ ਬਲਵੀਰ ਸਿੰਘ ਫੁਗਲਾਣਾ ਪ੍ਰਧਾਨ ਦੁਆਬਾ ਜਨਰਲ ਕੈਟਾਗਰੀ ਫ਼ਰੰਟ ਪੰਜਾਬ, ਐਡਵੋਕੇਟ ਬਲਦੇਵ ਸਿੰਘ ਮਿਨਹਾਸ, ਰਸ਼ਪਾਲ ਸਿੰਘ ਕਾਲਾ ਮੈਂਬਰ ਪੰਚਾਇਤ ਅਤੇ ਰਮੇਸ਼ ਕੁਮਾਰ ਰੱਤੂ ਮੈਂਬਰ ਬਲਾਕ ਸੰਮਤੀ ਦਾ ਵਿਸ਼ੇਸ਼ ਸਹਿਯੋਗ ਰਿਹਾ | ਟੂਰਨਾਮੈਂਟ ਦੇ ਫਾਈਨਲ 'ਚ ਬਜਰਾਵਰ ਅਤੇ ਆਦਮਪੁਰ ਵਿਚਕਾਰ ਫਸਵਾ ਮੁਕਾਬਲਾ ਦੇਖਣ ਨੂੰ ਮਿਲਿਆ | ਜਗਤਾਰ ਸਿੰਘ ਭੁੰਗਰਨੀ ਜਨਰਲ ਸਕੱਤਰ ਦੁਆਬਾ ਜਨਰਲ ਕੈਟਾਗਰੀ ਫ਼ਰੰਟ ਪੰਜਾਬ ਅਤੇ ਹਰਜੋਤ ਸਿੰਘ ਸਰਪੰਚ ਕੜਿਆਣਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਨਾਮਾਂ ਦੀ ਵੰਡ ਮੌਕੇ ਡਾ: ਅਵਤਾਰ ਸਿੰਘ ਕਰੀਮਪੁਰੀ ਪ੍ਰਧਾਨ ਬਹੁਜਨ ਸਮਾਜ ਪਾਰਟੀ ਪੰਜਾਬ, ਐਡਵੋਕੇਟ ਬਲਵਿੰਦਰ ਸਿੰਘ ਮਾਨਾ, ਐਡਵੋਕੇਟ ਬਲਦੇਵ ਸਿੰਘ ਮਿਨਹਾਸ, ਬਲਵੀਰ ਸਿੰਘ ਫੁਗਲਾਣਾ, ਫਤਿਹ ਚੰਦ ਮੈਂਬਰ ਪੰਚਾਇਤ, ਜੋਗਿੰਦਰ ਪਾਲ, ਹਰਦੀਪ ਕੁਮਾਰ ਬਾਂਸਲ, ਗੁਰਮੀਤ ਸਿੰਘ, ਰਤਨ ਸਿੰਘ ਸੈਣੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਾਹੋਂ ਵਿਖੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਲਈ ਜਗ੍ਹਾ ਦਿੱਤੀ ਜਾਵੇ-ਸਿਮਰਨਜੋਤ ਭਾਰਤੀ ਅਗਲੀ ਖ਼ਬਰ ਗਲੀ 'ਚ ਖੜੇ੍ਹ ਪਾਣੀ ਨੇ ਮੁਹੱਲਾ ਰਾਮਬਾਗ ਵਾਸੀਆਂ ਦਾ ਜਿਊਣਾ ਕੀਤਾ ਮੁਹਾਲ
Ad Position 24