29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਰਾਹੋਂ ਵਿਖੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਲਈ ਜਗ੍ਹਾ ਦਿੱਤੀ ਜਾਵੇ-ਸਿਮਰਨਜੋਤ ਭਾਰਤੀ

Ad Position 21
No active advertisement
ਅਜੀਤ ਡੈਸਕ 01-03-2026
ਰਾਹੋਂ, 28 ਫਰਵਰੀ (ਉਂਕਾਰ ਸਿੰਘ ਰਾਠੋਰ)-ਜੋਤ ਸੋਸ਼ਲ ਅਵੇਅਰਨੈੱਸ ਐਂਡ ਵੈੱਲਫੇਅਰ ਸੁਸਾਇਟੀ ਰਾਹੋਂ ਦੀ ਡਾਕੂਮੈਂਟੇਸ਼ਨ ਅਫ਼ਸਰ ਕੁਮਾਰੀ ਸਿਮਰਨਜੋਤ ਭਾਰਤੀ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਮੁੱਚੇ ਜ਼ਿਲਿ੍ਹਆਂ 'ਚ 15ਵੇਂ ਵਿੱਤ ਕਮਿਸ਼ਨ ਅਧੀਨ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਬਣਾਏ ਜਾਣ ਦਾ ਪ੍ਰੋਗਰਾਮ ਹੈ | ਇਸ ਪ੍ਰੋਗਰਾਮ ਅਨੁਸਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਦੇ ਪੱਤਰ ਨੰ. ਪਲਾਨਿੰਗ/2026/28 ਮਿਤੀ 02/02/2026 ਅਨੁਸਾਰ ਨਗਰ ਕੌਂਸਲ ਰਾਹੋਂ ਦੀ ਹਦੂਦ ਅੰਦਰ 6400 ਸੁਕੇਅਰ ਫੁੱਟ ਜਗ੍ਹਾ ਸਿਹਤ ਵਿਭਾਗ ਨੂੰ ਦਿੱਤੀ ਜਾਣੀ ਹੈ | ਉਨ੍ਹਾਂ ਕਿਹਾ ਕਿ ਇਸ ਹੈਲਥ ਸੈਂਟਰ ਲਈ ਸੁਵਿਧਾ ਕੇਂਦਰ ਰਾਹੋਂ ਨਾਲ ਲੱਗਦੀ ਖਾਲੀ ਜਗ੍ਹਾ ਢੁੱਕਵੀਂ ਰਹੇਗੀ | ਸਿਮਰਨਜੋਤ ਭਾਰਤੀ ਨੇ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਰਾਹੋਂ ਨੂੰ ਪੱਤਰ ਲਿਖ ਕੇ ਜਲਦੀ ਤੋਂ ਜਲਦੀ ਹਾਊਸ ਦੀ ਮੀਟਿੰਗ ਬੁਲਾ ਕੇ ਇਸ ਸੰਬੰਧੀ ਮਤਾ ਪਾਸ ਕਰਨ ਅਤੇ ਸਿਹਤ ਵਿਭਾਗ ਨੂੰ ਇਹ ਜਗ੍ਹਾ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਬਣਾਉਣ ਲਈ ਦਿੱਤੀ ਜਾਣ ਦੀ ਪੁਰਜ਼ੋਰ ਮੰਗ ਵੀ ਕੀਤੀ ਹੈ ਤਾਂ ਜੋ ਸ਼ਹਿਰ ਅਤੇ ਇਲਾਕਾ ਨਿਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਾਪਤ ਹੋ ਸਕਣ |
Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣਨੀ ਤੈਅ-ਕਲਸੀ ਅਗਲੀ ਖ਼ਬਰ ਫੁਗਲਾਣਾ ਦਾ 4 ਰੋਜ਼ਾ ਕਿ੍ਕਟ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ
Ad Position 24