28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਖੇਤਾਂ ਦੀਆਂ ਮੋਟਰਾਂ ਚੋਰੀ ਕਰਨ ਵਾਲੇ ਗਰੋਹ ਖ਼ਿਲਾਫ਼ ਮੁਕੱਦਮਾ ਦਰਜ

Ad Position 21
No active advertisement
ਅਜੀਤ ਡੈਸਕ 01-03-2026
ਰਾਹੋਂ, 28 ਫਰਵਰੀ (ਉਂਕਾਰ ਸਿੰਘ ਰਾਠੋਰ) - ਥਾਣਾ ਮੁਖੀ ਚੌਧਰੀ ਵਰਿੰਦਰ ਕੁਮਾਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਕੁੱਝ ਚਿਰਾਂ ਤੋਂ ਰਾਹੋਂ ਅਧੀਨ ਪੈਂਦੇ ਖੇਤਾਂ 'ਚ ਖੇਤੀਬਾੜੀ ਨਾਲ ਸਬੰਧਤ ਖੇਤਾਂ ਦੀਆਂ ਮੋਟਰਾਂ ਅਤੇ ਹੋਰ ਸਮਾਨ ਚੋਰੀ ਹੁੰਦਾ ਆਇਆ ਹੈ, ਜਿਸ 'ਤੇ ਚੌਕਸੀ ਰੱਖਦੇ ਹੋਏ ਪੁਲਿਸ ਪਾਰਟੀ ਵਲੋਂ ਖੇਤਾਂ ਦੀਆਂ ਮੋਟਰਾਂ ਚੋਰੀ ਕਰਨ ਵਾਲੇ ਗਿਰੋਹ ਨੂੰ ਕਾਬੂ ਕਰ ਲਿਆ ਹੈ | ਗਿ੍ਫਤਾਰ ਕੀਤੇ ਵਿਅਕਤੀ ਦੀ ਪਹਿਚਾਣ ਬਲਜੀਤ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਕਾਹਲੋਂ, ਥਾਣਾ ਰਾਹੋਂ ਵਜੋਂ ਹੋਈ ਹੈ, ਥਾਣਾ ਮੁਖੀ ਨੇ ਆਖਿਆ ਕਿ ਬਲਜੀਤ ਸਿੰਘ ਦੇ ਸਾਥੀ ਜੋ ਇਸ ਗਿਰੋਹ 'ਚ ਸ਼ਾਮਲ ਹਨ ਉਹ ਵੀ ਜਲਦੀ ਹੀ ਗਿ੍ਫ਼ਤਾਰ ਕਰ ਲਏ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਕਰੀਹਾ ਦਾ ਫੁੱਟਬਾਲ ਟੂਰਨਾਮੈਂਟ ਅਭੁੱਲ ਯਾਦਾਂ ਛੱਡਦਾ ਸਮਾਪਤ ਅਗਲੀ ਖ਼ਬਰ ਖਟਕੜ ਖੁਰਦ 'ਚ ਅੱਖਾਂ ਅਤੇ ਜਨਰਲ ਸਿਹਤ ਜਾਂਚ ਕੈਂਪ ਅੱਜ
Ad Position 24