12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਫਿਰਨੀ ਮਜਾਰਾ ਵਿਖੇ ਸਿਹਤ ਕਾਰਡ ਬਣਾਉਣ ਲਈ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 02-03-2026
ਬਲਾਚੌਰ, 1 ਮਾਰਚ (ਨਰੇਸ਼ ਧੌਲ)-ਪੰਜਾਬ ਸਰਕਾਰ ਵਲੋਂ ਹਰ ਪਰਿਵਾਰ ਦੀ ਸਿਹਤ ਸੁਰੱਖਿਆ ਲਈ 10 ਲੱਖ ਰੁਪਏ ਦਾ ਮੁਫ਼ਤ ਇਲਾਜ ਕਰਵਾਉਣ ਸਬੰਧੀ ਬਣਾਏ ਜਾਣ ਵਾਲੇ ਕਾਰਡਾਂ ਹਿੱਤ ਪਿੰਡ ਫਿਰਨੀ ਮਜਾਰਾ ਵਿਖੇ ਵਿਧਾਇਕਾ ਸੰਤੋਸ਼ ਕਟਾਰੀਆ ਦੀਆਂ ਹਦਾਇਤਾਂ ਅਨੁਸਾਰ ਵਿਸ਼ੇਸ਼ ਕੈਂਪ ਲਗਾਇਆ ਗਿਆ | ਸਰਪੰਚ ਬਗ਼ੀਚਾ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਸਿਹਤ ਕਾਰਡ ਬਣਾਉਣ ਲਈ ਸਮੁੱਚੇ ਪਿੰਡ ਵਾਸੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਸੀ, ਜਿਸ ਦੇ ਤਹਿਤ ਲਗਪਗ ਬਹੁਗਿਣਤੀ ਪਿੰਡ ਵਾਸੀਆਂ ਵਲੋਂ ਇਸ ਕੈਂਪ ਦਾ ਲਾਹਾ ਲਿਆ ਗਿਆ | ਉਨ੍ਹਾਂ ਪੰਜਾਬ ਸਰਕਾਰ ਅਤੇ ਵਿਧਾਇਕਾ ਸੰਤੋਸ਼ ਕਟਾਰੀਆ ਦਾ ਤਹਿਦਿਲੋਂ ਧੰਨਵਾਦ ਕੀਤਾ | ਇਸ ਮੌਕੇ ਰੇਸ਼ਮ ਸਿੰਘ, ਮਨਜੀਤ ਸਿੰਘ ਬਸਰਾ, ਕੁਲਵਿੰਦਰ ਸਿੰਘ ਪੰਚ, ਤੀਰਥ ਸਿੰਘ ਪੰਚ, ਸੁੱਚਾ ਸਿੰਘ ਪੰਚ, ਰਣਜੀਤ ਸਿੰਘ, ਬਹਾਦਰ ਸਿੰਘ, ਸੰਦੀਪ ਕੁਮਾਰ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਸਿਟੀ ਸਮਾਇਲ ਨੇ ਸ਼ੂਗਰ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ ਨੂੰ 'ਆਪ' ਦੀ ਸਰਕਾਰ ਨੇ ਲਾਇਆ ਲਾਂਬੂ : ਜਿਆਣੀ
Ad Position 24