03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਨੌਜਵਾਨ ਬੁਢਾਪੇ 'ਚ ਆਪਣੇ ਮਾਪਿਆਂ ਦਾ ਸਹਾਰਾ ਬਣਨ- ਜਥੇ. ਰਣਜੀਤ ਸਿੰਘ ਖ਼ਾਲਸਾ

Ad Position 21
No active advertisement
ਅਜੀਤ ਡੈਸਕ 04-03-2026
ਬਹਿਰਾਮ, 3 ਮਾਰਚ (ਸਰਬਜੀਤ ਸਿੰਘ ਰਾਣਾ)- ਮਾਤਾ-ਪਿਤਾ ਆਪਣੇ ਬੱਚਿਆਂ ਦਾ ਭਵਿੱਖ ਬਿਹਤਰ ਬਣਾਉਣ ਲਈ ਬਹੁਤ ਮੁਸ਼ਕਿਲਾਂ ਨੂੰ ਸਹਿਣ ਕਰਕੇ ਉਨ੍ਹਾਂ ਦਾ ਪਾਲਣ ਪੋਸ਼ਣ ਕਰਦੇ ਹਨ ਅਤੇ ਬੱਚਿਆਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਬੁਢਾਪੇ ਵਿਚ ਆਪਣੇ ਮਾਤਾ-ਪਿਤਾ ਦਾ ਸਹਾਰਾ ਬਣਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇ. ਰਣਜੀਤ ਸਿੰਘ ਖਾਲਸਾ ਨੇ ਇੱਥੇ ਧਾਰਮਿਕ ਸਮਾਗਮ ਉਪਰੰਤ ਸਮੂਹ ਸੰਗਤਾਂ ਨੂੰ ਹੋਲੇ-ਮਹੱਲੇ ਦੀਆਂ ਵਧਾਈਆਂ ਦਿੰਦੇ ਹੋਏ ਕੀਤਾ | ਉਨ੍ਹਾਂ ਕਿਹਾ ਕਿ ਮਾਤਾ-ਪਿਤਾ ਦੀ ਸੇਵਾ ਨੂੰ ਸਭ ਤੋਂ ਉੱਤਮ ਮੰਨਿਆ ਗਿਆ ਹੈ | ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਖੇਡਾਂ ਨਾਲ ਜੁੜ ਕੇ ਨਸ਼ਿਆਂ ਦੀ ਦਲ-ਦਲ ਵਿੱਚ ਫ਼ਸਣ ਤੋਂ ਬਚਣ ਕਿਉਂਕਿ ਖੇਡਾਂ ਸਰੀਰ ਨੂੰ ਨਰੋਆ ਤੇ ਤੰਦਰੁਸਤ ਰੱਖਦੀਆਂ ਹਨ ਅਤੇ ਤੰਦਰੁਸਤ ਵਿਅਕਤੀ ਹੀ ਆਪਣੇ ਸਮਾਜ ਅਤੇ ਦੇਸ਼ ਦੀ ਤਰੱਕੀ ''ਚ ਯੋਗਦਾਨ ਪਾ ਕੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕਰ ਸਕਦਾ ਹੈ | ਇਸ ਮੌਕੇ 'ਤੇ ਗਿਆਨੀ ਪ੍ਰਸ਼ੋਤਮ ਸਿੰਘ, ਸੁਖਜੀਤ ਸਿੰਘ ਜਗਤਪੁਰ, ਜਥੇ. ਲਵਪ੍ਰੀਤ ਸਿੰਘ, ਬਾਬਾ ਹਰਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐੱਚ. ਪੀ. ਵੀ. ਟੀਕਾਕਰਨ ਪ੍ਰਭਾਵਸ਼ਾਲੀ ਸਾਬਤ- ਡਾ. ਗੁਰਿੰਦਰਜੀਤ ਸਿੰਘ ਅਗਲੀ ਖ਼ਬਰ ਤਿੰਨ ਰੋਜ਼ਾ ਖੇੜੀ ਮੇਲਾ ਸ਼ੁਰੂ
Ad Position 24