27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 02-04-2026
ਬਹਿਰਾਮ, 1 ਅਪ੍ਰੈਲ (ਸਰਬਜੀਤ ਸਿੰਘ ਰਾਣਾ)-ਸਰਕਾਰੀ ਪ੍ਰਾਇਮਰੀ ਸਕੂਲ ਚੱਕ ਗੁਰੂ ਵਿਖੇ ਮੈਗਾ ਪੀ.ਟੀ.ਐਮ, ਸਲਾਨਾ ਸਮਾਗਮ ਤੇ ਗ੍ਰੈਜੂਏਸ਼ਨ ਸੈਰੇਮਨੀ ਕਰਵਾਈ ਗਈ | ਇਸ ਮੌਕੇ ਸਾਲ 2025-26 ਦਾ ਨਤੀਜਾ ਘੋਸ਼ਿਤ ਕੀਤਾ ਗਿਆ | ਬੱਚਿਆਂ ਦਾ ਨਤੀਜਾ ਸ਼ਾਨਦਾਰ ਰਿਹਾ ਅਤੇ ਅਵੱਲ ਆਏ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸੇ ਤਰ੍ਹਾਂ ਸੱਭਿਆਚਾਰ ਅਤੇ ਖੇਡਾਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਸਰਪੰਚ ਕਿਸ਼ੋਰੀ ਲਾਲ ਨੇ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੂੰ ਸ਼ਾਨਦਾਰ ਨਤੀਜੇ ਆਉਣ 'ਤੇ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਹੋਰ ਵਧੇਰੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਰਪੰਚ ਕਿਸ਼ੋਰੀ ਲਾਲ, ਪੰਚ ਜਨਕ ਰਾਜ, ਮੈਡਮ ਜਸਵੀਰ ਕੌਰ, ਅਧਿਆਪਕ ਸੁਖਵਿੰਦਰ ਸਿੰਘ, ਮਨਦੀਪ ਕੁਮਾਰੀ, ਬੇਬੀ, ਸੁਖੋ, ਨੀਲਮ ਰਾਣੀ, ਮੰਜੂ, ਪੁਸ਼ਪਾ ਦੇਵੀ, ਰੀਟਾ, ਗੋਪੀ, ਮਨਜੀਤ, ਸੁਰਜੀਤ ਕੌਰ, ਨੀਲਮ, ਗੇਜੋ, ਕਸ਼ਮੀਰ ਕੌਰ, ਗੁਰਪ੍ਰੀਤ, ਸੋਨੀਆਂ, ਰਿੰਪੀ ਸਮੂਹ ਸਕੂਲ ਸਟਾਫ 'ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰੱਤੇਵਾਲ ਵਿਖੇ ਲਗਾਇਆ ਗਿਆ ਫ੍ਰੀ ਮੈਡੀਕਲ, ਖੂਨਦਾਨ, ਦੰਦਾਂ ਅਤੇ ਅੱਖਾਂ ਦਾ ਜਾਂਚ ਕੈਂਪ ਅਗਲੀ ਖ਼ਬਰ ਵਿਦਿਆਰਥੀ ਮਨ ਲੱਗਾ ਕੇ ਪੜ੍ਹਨ- ਰਣਬੀਰ ਸਿੰਘ ਧਾਲੀਵਾਲ
Ad Position 24