27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਡਾ. ਅੰਬੇਡਕਰ ਸਕੂਲ ਵਿਖੇ ਦਾਖ਼ਲੇ ਲਈ ਬੱਚਿਆਂ 'ਚ ਭਾਰੀ ਉਤਸ਼ਾਹ- ਭੱਟੀ

Ad Position 21
No active advertisement
ਅਜੀਤ ਡੈਸਕ 02-04-2026
ਕਟਾਰੀਆਂ, 1 ਅਪ੍ਰੈਲ (ਪ੍ਰੇਮੀ ਸੰਧਵਾਂ)-ਸਿੱਖਿਆ ਤੇ ਖੇਡਾਂ ਦੇ ਖੇਤਰ 'ਚ ਵੱਡੀਆਂ ਪੁਲਾਘਾਂ ਪੁੱਟ ਰਹੇ ਡਾ. ਬੀ. ਆਰ ਅੰਬੇਡਕਰ ਪਬਲਿਕ ਹਾਈ ਸਕੂਲ ਸੂੰਢ ਵਿਖੇ ਨਰਸਰੀ ਤੋਂ ਬਾਰਵੀਂ ਕਲਾਸ ਤੱਕ ਚੱਲ ਰਹੇ ਦਾਖ਼ਲੇ ਸਬੰਧੀ ਬੱਚਿਆਂ ਦੇ ਮਾਪਿਆਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਕਿਉਂਕਿ ਉਘੇੇ ਸਮਾਜ ਸੇਵੀ ਤੇ ਡਾ. ਅੰਬੇਡਕਰ ਮੈਮੋਰੀਅਲ ਪਬਲਿਕ ਸਕੂਲ ਸੰੂਢ ਦੀ ਮੈਨੇਜਿੰਗ ਕਮੇਂਟੀ ਦੇ ਚੇਅਰਮੈਂਨ ਅਤੇ ਡਾ. ਅੰਬੇਦਕਰ ਯੂਨੀਵਰਸਿਟੀ ਰਿਸੋਰਟਸ ਸੈਂਟਰ ਪੰਜਾਬ ਸੰੂਢ ਦੇ ਪ੍ਰਧਾਨ ਐਡਵੋਕੇਟ ਕੁਲਦੀਪ ਭੱਟੀ ਫਗਵਾੜਾ ਅਤੇ ਮੈਨੇਜਿੰਗ ਕਮੇਟੀ ਦੇ ਸਮੂਹ ਵਰਕਰਾਂ 'ਤੇ ਅਹੁਦੇਦਾਰਾਂ ਦੀ ਸਖਤ ਮਿਹਨਤ ਦੀ ਬਦੌਲਤ ਸਭ ਤੋਂ ਘੱਟ ਫੀਸ 'ਚ ਹਰ ਵਰਗ ਦੇ ਲੋਕਾਂ ਨੂੰ ਸਕੂਲ 'ਚ ਵਧੀਆਂ ਵਿੱਦਿਆ ਦਿੱਤੀ ਜਾ ਰਹੀ ਹੈ | ਇਸ ਕਾਰਨ ਲੋਕਾਂ ਦਾ ਰੁਝਾਨ ਡਾ. ਅੰਬੇਡਕਰ ਸਕੂਲ ਸੰੂਢ ਨਾਲ ਦਿਨੋਂ ਦਿਨ ਵੱਧ ਰਿਹਾ ਹੈ | ਕਿਉਂਕਿ ਬੱਚੇ ਦੇ ਮਾਪਿਆਂ ਦੇ ਸਿਰ 'ਤੇ ਕਿਸੇ ਵੀ ਤਰਾਂ ਦਾ ਕੋਈ ਆਰਥਿਕ ਬੋਝ ਨਹੀਂ ਪਾਇਆ ਜਾਂਦਾ | ਜਿਸ ਕਾਰਨ ਮਾਪੇ ਆਪਣੇ ਬੱਚਿਆਂ ਨੂੰ ਡਾ. ਅੰਬੇਡਕਰ ਪਬਲਿਕ ਹਾਈ ਸਕੂਲ ਸੰੂਢ ਵਿਖੇ ਦਾਖ਼ਲ ਕਰਵਾਉਣ ਲਈ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਕਿਸੇ ਵੀ ਸਮੇਂ ਸੰਪਰਕ ਕਰ ਸਕਦੇ ਹਨ ਤਾਂ ਜੋ ਉਨ੍ਹਾਂ ਦਾ ਹੱਲ ਕੱਢਿਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਜੇ. ਆਰ. ਰਤਨ ਦੇ ਜਨਮ ਦਿਨ ਮੌਕੇ ਸਾਲਾਨਾ ਸਮਾਗਮ ਕਰਵਾਇਆ ਅਗਲੀ ਖ਼ਬਰ ਅਮਰਦੀਪ ਸਕੂਲ ਦੇ ਨਵੇਂ ਵਿੱੱਦਿਅਕ ਸੈਸ਼ਨ ਦੀ ਹੋਈ ਸ਼ੁਰੂਆਤ
Ad Position 24