06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਸਮੈਮ ਤੇ ਸੀ. ਡੀ. ਪੀ. ਸਕੀਮ ਅਧੀਨ ਲਾਭਪਾਤਰੀਆਂ ਦੀ ਚੋਣ ਕੀਤੀ ਗਈ-ਡੀ. ਸੀ.

Ad Position 21
No active advertisement
ਅਜੀਤ ਡੈਸਕ 24-06-2026

ਨਵਾਂਸ਼ਹਿਰ, 23 ਜੂਨ (ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਉਨ੍ਹਾਂ ਵਲੋਂ ਸਮੈਮ ਤੇ ਸੀ. ਡੀ. ਪੀ. ਸਕੀਮ ਸਾਲ 2026-27 ਵਿਚ ਵੱਖ-ਵੱਖ ਮਸ਼ੀਨਾਂ ਦੀਆਂ ਪ੍ਰਾਪਤ ਹੋਇਆਂ ਦਰਖਾਸਤਾਂ ਦੀ ਇਨ੍ਹਾਂ ਦੇ ਪ੍ਰਾਪਤ ਟੀਚਿਆਂ ਮੁਤਾਬਿਕ ਲਾਭਪਾਤਰੀਆਂ ਦੀ ਚੋਣ ਕੀਤੀ ਗਈ। ਡਾ. ਲੇਖ ਰਾਜ ਮਾਹੀ, ਮੁੱਖ ਖੇਤੀਬਾੜੀ ਅਫਸਰ, ਸ਼ਹੀਦ ਭਗਤ ਸਿੰਘ ਨਗਰ ਵਲੋਂ ਦੱਸਿਆ ਗਿਆ ਕਿ ਵੱਖ-ਵੱਖ ਕੈਟਾਗਿਰੀ ਵਿਚ ਚੁਣੇ ਗਏ ਲਾਭਪਾਤਰੀਆਂ ਨੂੰ ਮਸ਼ੀਨਾਂ ਖਰੀਦਣ ਲਈ ਵਿਭਾਗ ਦੀਆਂ ਗਾਈਡ ਲਾਈਨਜ਼ ਅਨੁਸਾਰ ਸੰਬੰਧਤ ਬਲਾਕ ਖੇਤੀਬਾੜੀ ਅਫਸਰ ਵਲੋਂ ਤਸਦੀਕ ਹੋਣ ਉਪਰੰਤ ਸੈਂਕਸ਼ਨ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਵਲੋਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਸਾਰੇ ਕਿਸਾਨ ਵੱਧ ਤੋਂ ਵੱਧ ਖੇਤੀ ਮਸ਼ੀਨੀਕਰਨ ਨੂੰ ਅਪਣਾਉਣ ਜਿਸ ਨਾਲ ਫਸਲ ਦੇ ਝਾੜ ਵਿਚ ਵਾਧਾ ਹੁੰਦਾ ਹੈ ਤੇ ਲੇਬਰ ਦੀ ਵੀ ਬਚੱਤ ਹੁੰਦੀ ਹੈ। ਇਸ ਮੌਕੇ ਇੰਜ: ਚੰਦਨ ਸ਼ਰਮਾ ਸਹਾਇਕ ਖੇਤੀਬਾੜੀ ਇੰਜੀਨੀਅਰ (ਸੰਦ), ਡਾ. ਜਸਵਿੰਦਰ ਸਿੰਘ, ਅਸਿਸਟੈਂਟ ਪ੍ਰਫੈਸਰ ਕੇ. ਵੀ. ਕੇ. ਲੰਗੜੋਆ, ਰਾਜੇਸ਼ ਮੋਹਨ ਭਗਤ ਐਲ. ਡੀ. ਐਮ. (ਪੀ. ਐਨ. ਬੀ.), ਸੰਦੀਪ ਗੰਗੜ ਏ. ਟੀ. ਐਮ., ਗੁਰਚਰਨ ਸਿੰਘ ਸੀਨੀਅਰ ਸਹਾਇਕ ਤੇ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ 10 ਤੋਂ ਵੱਧ ਕਿਸਾਨ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸਿੰਘਪੁਰ ਤੋਂ ਕਾਹਨਪੁਰ ਖੂਹੀ ਤੱਕ ਸੜਕ ਦੀ ਕਾਰ ਸੇਵਾ ਦਾ ਕੰਮ 80 ਫੀਸਦੀ 30 ਤੱਕ ਮੁਕੰਮਲ ਕਰ ਲਿਆ ਜਾਵੇਗਾ-ਮੁੱਖ ਸੇਵਾਦ... ਅਗਲੀ ਖ਼ਬਰ ਸਿਵਲ ਹਸਪਤਾਲ ਬਲਾਚੌਰ ਵਿਖੇ ਡਾਕਟਰਾਂ ਦੇ ਦੇਰੀ ਨਾਲ ਆਉਣ ਕਾਰਨ ਮਰੀਜ਼ ਹੋ ਰਹੇ ਖੱਜਲ-ਖੁਆਰ
Ad Position 24