ਗੁਰਦੁਆਰਾ ਬਾਬਾ ਗੰਗ ਦਾਸ ਘਾਗੋਂ ਗੁਰੂ ਵਿਖੇ ਸਮਾਗਮ
ਸਮੁੰਦੜਾ, 3 ਅਗਸਤ (ਤੀਰਥ ਸਿੰਘ ਰੱਕੜ) - ਪਿੰਡ ਘਾਗੋਂ ਗੁਰੂ ਵਿਖੇ ਗੁਰਦੁਆਰਾ ਬਾਬਾ ਗੰਗ ਦਾਸ ਜੀ ਦੇ ਅਸਥਾਨਾਂ ’ਤੇ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਹਫਤਾਵਰੀ ਸਮਾਗਮ ਕਰਵਾਏ ਗਏ। ਇਸ ਮੌਕੇ ਰੱਖੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਦੀਵਾਨ ਸਜਾਏ ਗਏ ਜਿਨ੍ਹਾਂ ਵਿੱਚ ਪੰਥ ਪ੍ਰਸਿੱਧ ਢਾਡੀ ਗਿਆਨੀ ਰਾਜਵਿੰਦਰ ਸਿੰਘ ਗੁੱਲਪੁਰ ਦੇ ਜਥੇ ਵੱਲੋਂ ਸੰਗਤਾਂ ਨੂੰ ਗੁਰ ਇਤਿਹਾਸ ਤੇ ਢਾਡੀ ਵਾਰਾਂ ਰਾਹੀਂ ਨਿਹਾਲ ਕੀਤਾ ਗਿਆ।
ਸਮੁੰਦੜਾ, 3 ਅਗਸਤ (ਤੀਰਥ ਸਿੰਘ ਰੱਕੜ) - ਪਿੰਡ ਘਾਗੋਂ ਗੁਰੂ ਵਿਖੇ ਗੁਰਦੁਆਰਾ ਬਾਬਾ ਗੰਗ ਦਾਸ ਜੀ ਦੇ ਅਸਥਾਨਾਂ ’ਤੇ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਹਫਤਾਵਰੀ ਸਮਾਗਮ ਕਰਵਾਏ ਗਏ। ਇਸ ਮੌਕੇ ਰੱਖੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਦੀਵਾਨ ਸਜਾਏ ਗਏ ਜਿਨ੍ਹਾਂ ਵਿੱਚ ਪੰਥ ਪ੍ਰਸਿੱਧ ਢਾਡੀ ਗਿਆਨੀ ਰਾਜਵਿੰਦਰ ਸਿੰਘ ਗੁੱਲਪੁਰ ਦੇ ਜਥੇ ਵੱਲੋਂ ਸੰਗਤਾਂ ਨੂੰ ਗੁਰ ਇਤਿਹਾਸ ਤੇ ਢਾਡੀ ਵਾਰਾਂ ਰਾਹੀਂ ਨਿਹਾਲ ਕੀਤਾ ਗਿਆ। ਇਸ ਮੌਕੇ ਜਥੇਦਾਰ ਜੋਗਾ ਸਿੰਘ ਇਬਰਾਹੀਮਪੁਰ ਅਤੇ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦਾ ਧੰਨਵਾਦ ਕਰਦਿਆਂ ਸਹਿਯੋਗੀ ਸ਼ਖਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਾ: ਸੰਤੋਖ ਸਿੰਘ ਬਲਾਚੌਰ, ਬਲਵੀਰ ਸਿੰਘ, ਸੋਹਣ ਸਿੰਘ ਨੰਗਲਾਂ ਹੈੱਡ ਗ੍ਰੰਥੀ, ਜਗਦੀਸ਼ ਸਿੰਘ ਧੌਲਾਂ, ਅਵਤਾਰ ਸਿੰਘ ਗੋਗੋ ਮਹਿਤਾਬਪੁਰ, ਸਮਾਜ ਸੇਵੀ ਦਲਜੀਤ ਸਿੰਘ ਬੈਂਸ, ਸਰਬਜੀਤ ਸਿੰਘ ਜੈਨਪੁਰ, ਪਰਮਜੀਤ ਸਿੰਘ ਪਨੇਸਰ, ਜੁਝਾਰ ਸਿੰਘ ਝੱਜ, ਜਗਤਾਰ ਸਿੰਘ ਤਾਰੀ, ਗਿਆਨੀ ਹਰੀ ਸਿੰਘ ਆਦਿ ਹਾਜ਼ਰ ਸਨ।