05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸੇਂਟ ਸੋਲਜਰ ਪਬਲਿਕ ਸਕੂਲ ਬੰਗਾ ’ਚ ਤੀਆਂ ਦਾ ਤਿਉਹਾਰ ਮਨਾਇਆ

ਬੰਗਾ, 3 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ) - ਸੇਂਟ ਸੋਲਜ਼ਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿੱਚ ਵਿਦਿਆਰਥੀ ਰੰਗ ਬਿਰੰਗੇ ਸੱਭਿਆਚਾਰਕ ਪਹਿਰਾਵੇ ਵਿੱਚ ਆਏ।

Ad Position 21
No active advertisement
ਅਜੀਤ ਡੈਸਕ 04-08-2026
ਬੰਗਾ, 3 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ) - ਸੇਂਟ ਸੋਲਜ਼ਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿੱਚ ਵਿਦਿਆਰਥੀ ਰੰਗ ਬਿਰੰਗੇ ਸੱਭਿਆਚਾਰਕ ਪਹਿਰਾਵੇ ਵਿੱਚ ਆਏ। ਸਕੂਲ ਦੀਆਂ ਵਿਦਿਆਰਥਣਾਂ ਨੇ ਗਿੱਧੇ ’ਚ ਪੰਜਾਬੀ ਬੋਲੀਆਂ ਪਾ ਕੇ ਪੀਂਘਾਂ ਝੂਟ ਕੇ ਰੰਗ ਬੰਨ੍ਹਿਆ। ਸਕੂਲ ਦੇ ਡਾਇਰੈਕਟਰ ਮੈਡਮ ਚਰਨਜੀਤ ਕੌਰ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਸਾਡੇ ਪੁਰਾਤਨ ਸੱਭਿਆਚਾਰ ਦੀ ਨਿਸ਼ਾਨੀ ਹੈ। ਜੇਠ ਹਾੜ੍ਹ ਦੀ ਤਪਸ਼ ਤੋਂ ਬਾਅਦ ਸਾਉਣ ਦੀਆਂ ਫੁਹਾਰਾਂ ਅੰਦਰ ਇਹ ਤਿਉਹਾਰ ਮਨਾਇਆ ਜਾਂਦਾ ਹੈ। ਸਕੂਲ ਮੈਨੇਜਰ ਮੈਡਮ ਈਸ਼ਾ ਨੇ ਕਿਹਾ ਕਿ ਅਜਿਹੇ ਸੱਭਿਆਚਾਰਕ ਤਿਉਹਾਰ ਆਪਸੀ ਪਿਆਰ, ਸਤਿਕਾਰ ਤੇ ਸਦਭਾਵਨਾਂ ਦੀਆਂ ਤੰਦਾਂ ਸਮਾਜ ਅੰਦਰ ਮਜ਼ਬੂਤ ਕਰਦੇ ਹਨ। ਇਸ ਮੌਕੇ ਸਕੂਲ ਦੇ ਚੇਅਰਪਰਸਨ ਰਵਨੀਤ ਕੌਰ ਰੰਧਾਵਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਇਹ ਤਿਉਹਾਰ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਪੁਰਾਤਨ ਸਮੇਂ ਦੇ ਸੱਭਿਆਚਾਰ, ਰੀਤੀ ਰਿਵਾਜ਼ਾਂ ਦੇ ਨਾਲ ਜੋੜ ਕੇ ਰੱਖਦਾ ਹੈ। ਇਸ ਦਿਨ ਕੁੜੀਆਂ ਰੰਗਦਾਰ ਪਹਿਰਾਵੇ ਪਾ ਕੇ, ਚੂੜੀਆਂ ਪਹਿਨ ਕੇ, ਹੱਥਾਂ ’ਤੇ ਮਹਿੰਦੀ ਲਗਾ ਕੇ, ਸੱਜ ਧੱਜ ਕੇ ਤੀਆਂ ਵਿੱਚ ਸ਼ਾਮਲ ਹੁੰਦੀਆਂ ਹਨ। ਇਸ ਮੌਕੇ ਸਕੂਲ ਦੇ ਡਾਇਰੈਕਟਰ ਮੈਡਮ ਚਰਨਜੀਤ ਕੌਰ, ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਅਤੇ ਸਕੂਲ ਮੈਨੇਜਰ ਮੈਡਮ ਈਸ਼ਾ ਨੇ ਭੰਗੜਾ, ਗਿੱਧਾ, ਬੋਲੀਆਂ ਆਦਿ ’ਚ ਅੱਗੇ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਅੰਤ ’ਚ ਸਕੂਲ ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਨੇ ਸਭ ਆਏ ਹੋਏ ਮਹਿਮਾਨਾਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕਰਨਾਣਾ ਵਿਖੇ ਵਿਧਾਇਕ ਸੁੱਖੀ ਨੇ ਤੀਆਂ ਦੇ ਤਿਉਹਾਰ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਗੁਰਦੁਆਰਾ ਬਾਬਾ ਗੰਗ ਦਾਸ ਘਾਗੋਂ ਗੁਰੂ ਵਿਖੇ ਸਮਾਗਮ
Ad Position 24
No active advertisement