05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਲੀ-ਝਿੱਕੀ ਨੇ ਖੇਡਾਂ ਦੇ ਖੇਤਰ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ

ਪੱਲੀ ਝਿੱਕੀ, 3 ਅਗਸਤ (ਕੁਲਦੀਪ ਸਿੰਘ ਪਾਬਲਾ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸਕੂਲਾਂ ਦੇ ਖੇਡ ਮੁਕਾਬਲੇ ਸ਼ੁਰੂ ਹੋ ਚੁੱਕੇ ਹਨ ਜਿਸ ਵਿੱਚ ਵੱਖ-ਵੱਖ ਜ਼ਿਲ੍ਹਿਆਂ ’ਚ ਜ਼ੋਨਲ ਪੱਧਰ ’ਤੇ ਖੇਡ ਮੁਕਾਬਲੇ ਅੰਤਿਮ ਪੜਾਅ ’ਤੇ ਚੱਲ ਰਹੇ ਹਨ ਜਿਸ ਵਿੱਚ ਸੀਨੀਅਰ ਸੈਕੰਡਰੀ ਸਕੂਲ ਪੱਲੀ ਝਿੱਕੀ ਨੇ ਜ਼ੋਨਲ ਮੁਕਾਬਲੇ ਜੋ ਕਿ ਨਵਾਂਸ਼ਹਿਰ ਵਿਖੇ ਹੋਏ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਮੁਖੀ ਸਤਵੀਰ ਸਿੰਘ ਨੇ ਬੱਚਿਆਂ ਦਾ ਸਕੂਲ ਆਉਣ ’ਤੇ ਨਿੱਘਾ ਸਵਾਗਤ ਕੀਤਾ ਤੇ ਸਕੂਲ ਵਿੱਚ ਬੱਚਿਆਂ ਨੂੰ ਉਨ੍ਹਾਂ ਦੀ ਅਥਾਹ ਮਿਹਨਤ ਕਰਕੇ ਤਗਮੇ ਦੇ ਕੇ ਸਨਮਾਨਿਤ ਕੀਤਾ।

Ad Position 21
No active advertisement
ਅਜੀਤ ਡੈਸਕ 04-08-2026
ਪੱਲੀ ਝਿੱਕੀ, 3 ਅਗਸਤ (ਕੁਲਦੀਪ ਸਿੰਘ ਪਾਬਲਾ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸਕੂਲਾਂ ਦੇ ਖੇਡ ਮੁਕਾਬਲੇ ਸ਼ੁਰੂ ਹੋ ਚੁੱਕੇ ਹਨ ਜਿਸ ਵਿੱਚ ਵੱਖ-ਵੱਖ ਜ਼ਿਲ੍ਹਿਆਂ ’ਚ ਜ਼ੋਨਲ ਪੱਧਰ ’ਤੇ ਖੇਡ ਮੁਕਾਬਲੇ ਅੰਤਿਮ ਪੜਾਅ ’ਤੇ ਚੱਲ ਰਹੇ ਹਨ ਜਿਸ ਵਿੱਚ ਸੀਨੀਅਰ ਸੈਕੰਡਰੀ ਸਕੂਲ ਪੱਲੀ ਝਿੱਕੀ ਨੇ ਜ਼ੋਨਲ ਮੁਕਾਬਲੇ ਜੋ ਕਿ ਨਵਾਂਸ਼ਹਿਰ ਵਿਖੇ ਹੋਏ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਮੁਖੀ ਸਤਵੀਰ ਸਿੰਘ ਨੇ ਬੱਚਿਆਂ ਦਾ ਸਕੂਲ ਆਉਣ ’ਤੇ ਨਿੱਘਾ ਸਵਾਗਤ ਕੀਤਾ ਤੇ ਸਕੂਲ ਵਿੱਚ ਬੱਚਿਆਂ ਨੂੰ ਉਨ੍ਹਾਂ ਦੀ ਅਥਾਹ ਮਿਹਨਤ ਕਰਕੇ ਤਗਮੇ ਦੇ ਕੇ ਸਨਮਾਨਿਤ ਕੀਤਾ। ਉਹਨਾਂ ਦੱਸਿਆ ਕਿ ਬੱਚਿਆਂ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਬਹੁਤ ਹੀ ਸਖਤ ਮਿਹਨਤ ਕੀਤੀ ਜਿਸ ਦਾ ਸਿਹਰਾ ਸਕੂਲ ਦੇ ਅਧਿਆਪਕ ਪਰਦੀਪ ਸਿੰਘ (ਡੀ.ਪੀ.ਈ.) ਦੀ ਸਖ਼ਤ ਮਿਹਨਤ ਦਾ ਨਤੀਜਾ ਹੈ। ਉਹਨਾਂ ਦੱਸਿਆ ਕਿ ਜ਼ੋਨਲ ਪੱਧਰ ’ਤੇ ਸਕੂਲ ਨੇ ਖੇਡਾਂ ਵਿੱਚ ਵੱਖ-ਵੱਖ ਪੁਜ਼ੀਸ਼ਨਾਂ ਹਾਸਲ ਕੀਤੀਆਂ, ਜਿਹਨਾਂ ਵਿੱਚ ਅੰਡਰ-14 ਵਾਲੀਬਾਲ ਲੜਕਿਆਂ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਨਾਲ ਹੀ ਵਾਲੀਬਾਲ ਅੰਡਰ-17 ਲੜਕਿਆਂ ਨੇ ਵੀ ਪਹਿਲਾ ਸਥਾਨ ਹਾਸਲ ਕੀਤਾ, ਇਸ ਤੋਂ ਇਲਾਵਾ ਅੰਡਰ-14 ਫੁੱਟਬਾਲ ਲੜਕਿਆਂ ਨੇ ਵੀ ਪਹਿਲਾ ਸਥਾਨ ਹਾਸਲ ਕੀਤਾ ਤੇ ਅੰਡਰ-17 ਫੁੱਟਬਾਲ ਲੜਕਿਆਂ ਨੇ ਜੋਨਲ ਪੱਧਰ ’ਤੇ ਤੀਸਰਾ ਸਥਾਨ ਹਾਸਲ ਕੀਤਾ। ਸਕੂਲ ਮੁਖੀ ਸਤਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਵਿੱਚ ਪ੍ਰੇਰਿਤ ਕੀਤਾ ਕਿ ਪੜ੍ਹਾਈ ਦੇ ਨਾਲ-ਨਾਲ ਬਾਕੀ ਸਾਰੀਆਂ ਗਤੀਵਿਧੀਆਂ ਵੀ ਮਹੱਤਵਪੂਰਨ ਹਨ। ਇਸ ਮੌਕੇ ਲੈਕਚਰਾਰ ਹਰਜੀਤ ਸਿੰਘ, ਲੈਕਚਰਾਰ ਸਤਵਿੰਦਰ ਕੌਰ, ਮੈਡਮ ਚਰਨਜੀਤ ਕੌਰ, ਮੈਡਮ ਸੁਸ਼ਮ ਲਤਾ, ਮੈਡਮ ਜੰਨਤ, ਸੁਖਦੀਪ ਕੌਰ, ਕੁਲਦੀਪ ਸਿੰਘ, ਲਖਵਿੰਦਰ ਕੁਮਾਰ, ਜਸਪਾਲ ਸਿੰਘ, ਕਮਲ ਪਾਲ, ਮੈਡਮ ਰਵੀਨਾ, ਅਮਰਜੀਤ ਕੌਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਚਾਂਦਪੁਰ ਰੁੜਕੀ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰ ’ਤੇ ਵੱਖ-ਵੱਖ ਖੇਡਾਂ ’ਚ ਪ੍ਰਾਪਤੀਆਂ ਕੀਤੀਆਂ ਅਗਲੀ ਖ਼ਬਰ ਪੰਜਾਬ ਭਰ ਦੇ ਕਮਿਊਨਿਟੀ ਹੈਲਥ ਅਫਸਰਾਂ ਵੱਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ
Ad Position 24
No active advertisement