05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਰੈੱਡ ਰਿਬਨ ਕਲੱਬ ਗਤੀਵਿਧੀਆਂ ’ਚ ਸਾਈਂ ਕਾਲਜ ਆਫ ਐਜੂਕੇਸ਼ਨ ਜਾਡਲਾ ਦਾ ਸ਼ਾਨਦਾਰ ਪ੍ਰਦਰਸ਼ਨ

ਜਾਡਲਾ, 5 ਅਗਸਤ (ਹਰਕੰਵਲ ਸਿੰਘ ਕੌਲਗੜ੍ਹ)- ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਵੱਲੋਂ ਰੈੱਡ ਰਿਬਨ ਕਲੱਬ ਅਧੀਨ ਕਰਵਾਈਆਂ ਗਈਆਂ ਸਾਲਾਨਾ ਗਤੀਵਿਧੀਆਂ ਦੇ ਮੁਲਾਂਕਣ ਵਿੱਚ ਸਾਈ ਕਾਲਜ ਆਫ ਐਜੂਕੇਸ਼ਨ ਜਾਡਲਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰ ‘ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਹ ਪ੍ਰਾਪਤੀ ਕਾਲਜ ਲਈ ਮਾਣ ਵਾਲੀ ਗੱਲ ਹੈ ਅਤੇ ਵਿਦਿਆਰਥੀਆਂ ਤੇ ਸਟਾਫ਼ ਦੀ ਸਮਾਜਿਕ ਸੇਵਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

Ad Position 21
No active advertisement
ਅਜੀਤ ਡੈਸਕ 06-08-2026
ਜਾਡਲਾ, 5 ਅਗਸਤ (ਹਰਕੰਵਲ ਸਿੰਘ ਕੌਲਗੜ੍ਹ)- ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਵੱਲੋਂ ਰੈੱਡ ਰਿਬਨ ਕਲੱਬ ਅਧੀਨ ਕਰਵਾਈਆਂ ਗਈਆਂ ਸਾਲਾਨਾ ਗਤੀਵਿਧੀਆਂ ਦੇ ਮੁਲਾਂਕਣ ਵਿੱਚ ਸਾਈ ਕਾਲਜ ਆਫ ਐਜੂਕੇਸ਼ਨ ਜਾਡਲਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰ ‘ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਹ ਪ੍ਰਾਪਤੀ ਕਾਲਜ ਲਈ ਮਾਣ ਵਾਲੀ ਗੱਲ ਹੈ ਅਤੇ ਵਿਦਿਆਰਥੀਆਂ ਤੇ ਸਟਾਫ਼ ਦੀ ਸਮਾਜਿਕ ਸੇਵਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਰੈੱਡ ਰਿਬਨ ਕਲੱਬ ਵੱਲੋਂ ਆਰ.ਕੇ. ਆਰੀਆ ਕਾਲਜ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਵਿਦਿਅਕ ਅਦਾਰਿਆਂ ਵੱਲੋਂ ਰੈੱਡ ਰਿਬਨ ਕਲੱਬ ਅਧੀਨ ਸਾਲ ਭਰ ਦੌਰਾਨ ਕਰਵਾਈਆਂ ਗਈਆਂ ਗਤੀਵਿਧੀਆਂ ਦਾ ਮੁਲਾਂਕਣ ਕੀਤਾ ਗਿਆ। ਸਾਈ ਕਾਲਜ ਆਫ ਐਜੂਕੇਸ਼ਨ ਜਾਡਲਾ ਨੂੰ ਐੱਚ.ਆਈ.ਵੀ. ਏਡਜ਼ ਜਾਗਰੂਕਤਾ, ਖੂਨਦਾਨ ਪ੍ਰੇਰਨਾ ਮੁਹਿੰਮਾਂ, ਸਿਹਤ ਜਾਗਰੂਕਤਾ ਕੈਂਪਾਂ, ਨਸ਼ਾ ਮੁਕਤੀ ਸੰਦੇਸ਼, ਯੁਵਾ ਜਾਗਰੂਕਤਾ ਰੈਲੀਆਂ, ਪੋਸਟਰ ਤੇ ਸਲੋਗਨ ਮੁਕਾਬਲਿਆਂ, ਸੈਮੀਨਾਰਾਂ ਤੇ ਸਮਾਜਿਕ ਭਲਾਈ ਨਾਲ ਸੰਬੰਧਿਤ ਵੱਖ-ਵੱਖ ਗਤੀਵਿਧੀਆਂ ਦੇ ਸਫਲ ਪ੍ਰਬੰਧਨ ਲਈ ਤੀਜਾ ਸਥਾਨ ਪ੍ਰਾਪਤ ਹੋਇਆ। ਇਹ ਸਨਮਾਨ ਕਾਲਜ ਦੀ ਰੈੱਡ ਰਿਬਨ ਕਲੱਬ ਇੰਚਾਰਜ ਬਲਵਿੰਦਰ ਕੌਰ ਨੇ ਕਾਲਜ ਦੀ ਨੁਮਾਇੰਦਗੀ ਕਰਦਿਆਂ ਪ੍ਰਾਪਤ ਕੀਤਾ। ਇਸ ਮੌਕੇ ਕਾਲਜ ਦੇ ਚੇਅਰਮੈਨ ਪੀ.ਕੇ. ਜੌਹਰ, ਵਾਇਸ ਚੇਅਰਮੈਨ ਇੰਜੀਨੀਅਰ ਗੌਰਵ ਜੌਹਰ, ਮੈਨੇਜਿੰਗ ਡਾਇਰੈਕਟਰ ਅਨੁਪਮ ਜੌਹਰ ਤੇ ਪ੍ਰਿੰਸੀਪਲ ਡਾ. ਸੁਨੀਲਾ ਧੀਰ ਨੇ ਨੋਡਲ ਅਫ਼ਸਰ ਬਲਵਿੰਦਰ ਕੌਰ ਤੇ ਰੈੱਡ ਰਿਬਨ ਕਲੱਬ ਦੇ ਵਿਦਿਆਰਥੀ ਪਵਨਪ੍ਰੀਤ ਕੌਰ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕਰਦਿਆਂ ਵਧਾਈ ਦਿੱਤੀ। ਭਵਿੱਖ ਵਿੱਚ ਵੀ ਰੈੱਡ ਰਿਬਨ ਕਲੱਬ ਰਾਹੀਂ ਸਿਹਤ, ਸਫ਼ਾਈ, ਨਸ਼ਾ ਮੁਕਤੀ, ਖੂਨਦਾਨ ਅਤੇ ਸਮਾਜਿਕ ਜਾਗਰੂਕਤਾ ਨਾਲ ਸੰਬੰਧਿਤ ਹੋਰ ਪ੍ਰਭਾਵਸ਼ਾਲੀ ਗਤੀਵਿਧੀਆਂ ਕਰਵਾਈਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ਢਾਹਾਂ ਕਲੇਰਾਂ ਮੀਡੀਆ ਟੀਮ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਕਰਨ ਸਮੇਂ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਅਤੇ ਯੋਜਨਾਕਾਰ ਸੁ... ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਇਲਾਕਾ ਬੰਗਾ ਦੀ ਚੋਣ ਹੋਈ
Ad Position 24
No active advertisement