ਪੰਜਾਬ ਕਾਂਗਰਸ ਪਾਰਟੀ ਵਿਰੋਧੀਆਂ ’ਤੇ ਭਾਰੂ ਪਵੇਗੀ - ਦਰਬਜੀਤ ਸਿੰਘ ਪੂੰਨੀਆ
ਕਟਾਰੀਆਂ, 6 ਅਗਸਤ (ਪ੍ਰੇਮੀ ਸੰਧਵਾਂ) - ਸੀਨੀਅਰ ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਬੰਗਾ ਦੇ ਸਾਬਕਾ ਚੇਅਰਮੈਨ ਦਰਬਜੀਤ ਸਿੰਘ ਪੂੰਨੀਆ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਨ ਸਰਕਾਰ ਵਲੋਂ ਪੰਜਾਬ ਵਿੱਚ ਬਦਲਾਅ ਲਿਆਉਣ ਦੇ ਨਾਅਰੇ ਤੇ ਵਾਅਦੇ ਝੂਠੇ ਨਿਕਲੇ ਹਨ ਕਿਉਂਕਿ ਸਰਕਾਰ ਨੇ ਕਿਹਾ ਸੀ ਕਿ ਪੰਜਾਬ ਵਿੱਚ ਨਸ਼ਿਆਂ ਦੀ ਚਲ ਰਹੀ ਕੋਹੜ ਰੂਪੀ ਬਿਮਾਰੀ ਦੀਆਂ ਜੜ੍ਹਾਂ ਖਤਮ ਕਰ ਦਿੱਤੀਆਂ ਜਾਣਗੀਆਂ ਪਰ ਸਰਕਾਰ ਦੇ ਇਨ੍ਹਾਂ ਵਾਅਦਿਆਂ ਅਤੇ ਦਾਅਵੇਦਾਰੀ ਨੂੰ ਬੂਰ ਤਾਂ ਕੀ ਪੈਣਾ ਸੀ ਸਗੋਂ ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਰੁਝਾਨ ਕਾਰਨ ਮਾਵਾਂ ਦੇ ਗੱਭਰੂ ਪੁੱਤਾਂ ਦੀਆਂ ਆਏ ਦਿਨ ਦਰਦਨਾਕ ਮੌਤਾਂ ਹੋ ਰਹੀਆਂ ਹਨ। ਜੋ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਗਏ ਵਾਅਦਿਆਂ ਦੀ ਪੋਲ ਖੋਲ੍ਹ ਰਹੀਆਂ ਹਨ।
ਦ
ਦਰਬਜੀਤ ਸਿੰਘ ਪੂੰਨੀਆ
07-08-2026
ਕਟਾਰੀਆਂ, 6 ਅਗਸਤ (ਪ੍ਰੇਮੀ ਸੰਧਵਾਂ) - ਸੀਨੀਅਰ ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਬੰਗਾ ਦੇ ਸਾਬਕਾ ਚੇਅਰਮੈਨ ਦਰਬਜੀਤ ਸਿੰਘ ਪੂੰਨੀਆ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਨ ਸਰਕਾਰ ਵਲੋਂ ਪੰਜਾਬ ਵਿੱਚ ਬਦਲਾਅ ਲਿਆਉਣ ਦੇ ਨਾਅਰੇ ਤੇ ਵਾਅਦੇ ਝੂਠੇ ਨਿਕਲੇ ਹਨ ਕਿਉਂਕਿ ਸਰਕਾਰ ਨੇ ਕਿਹਾ ਸੀ ਕਿ ਪੰਜਾਬ ਵਿੱਚ ਨਸ਼ਿਆਂ ਦੀ ਚਲ ਰਹੀ ਕੋਹੜ ਰੂਪੀ ਬਿਮਾਰੀ ਦੀਆਂ ਜੜ੍ਹਾਂ ਖਤਮ ਕਰ ਦਿੱਤੀਆਂ ਜਾਣਗੀਆਂ ਪਰ ਸਰਕਾਰ ਦੇ ਇਨ੍ਹਾਂ ਵਾਅਦਿਆਂ ਅਤੇ ਦਾਅਵੇਦਾਰੀ ਨੂੰ ਬੂਰ ਤਾਂ ਕੀ ਪੈਣਾ ਸੀ ਸਗੋਂ ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਰੁਝਾਨ ਕਾਰਨ ਮਾਵਾਂ ਦੇ ਗੱਭਰੂ ਪੁੱਤਾਂ ਦੀਆਂ ਆਏ ਦਿਨ ਦਰਦਨਾਕ ਮੌਤਾਂ ਹੋ ਰਹੀਆਂ ਹਨ। ਜੋ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਗਏ ਵਾਅਦਿਆਂ ਦੀ ਪੋਲ ਖੋਲ੍ਹ ਰਹੀਆਂ ਹਨ। ਸੀਨੀਅਰ ਕਿਸਾਨ ਤੇ ਕਾਂਗਰਸੀ ਆਗੂ ਦਰਬਜੀਤ ਸਿੰਘ ਪੂੰਨੀਆ ਨੇ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਹੂੰਝਾ ਫੇਰ ਜਿੱਤ ਪ੍ਰਾਪਤ ਕਰਕੇ ਨਸ਼ਿਆਂ ਦੇ ਸੌਦਾਗਰਾਂ ਨੂੰ ਕਾਬੂ ਕਰਕੇ ਨਸ਼ਿਆਂ ਦੀ ਦਲ-ਦਲ ਵਿੱਚ ਫਸੀ ਜਵਾਨੀ ਨੂੰ ਚੰਗੇ ਰਾਹ ਤੋਰਨ ਲਈ ਪਹਿਲ ਕਦਮੀ ਕਰੇਗੀ ਤਾਂ ਜੋ ਨਰਕ ਭਰਿਆ ਜੀਵਨ ਜੀਅ ਰਹੇ ਨੌਜਵਾਨਾਂ ਦੀ ਜਿੰਦਗੀ ਨੂੰ ਸਵਰਗ ਬਣਾਇਆ ਜਾ ਸਕੇ।