08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਬੀ.ਐਸ.ਸੀ. ਨਾਨ ਮੈਡੀਕਲ ਪ੍ਰੀਖਿਆ ’ਚੋਂ ਸਿੱਖ ਨੈਸ਼ਨਲ ਕਾਲਜ ਬੰਗਾ ਦੀ ਵਿਦਿਆਰਥਣ ਜ਼ਿਲ੍ਹੇ ’ਚੋਂ ਅੱਵਲ ਅਜੋਕੇ ਸਮੇਂ ’ਚ ਬੱਚਿਆਂ ਨੂੰ ਖੇਡ ਮੈਦਾਨਾਂ ਨਾਲ ਜੋੜਨਾ ਸਮੇਂ ਦੀ ਸਭ ਤੋਂ ਵੱਡੀ ਲੋੜ - ਮਨਜੋਤ ਲੌਂਗੀਆ

ਕਟਾਰੀਆਂ, 7 ਅਗਸਤ (ਪ੍ਰੇਮੀ ਸੰਧਵਾਂ) - ਅਜੋਕੇ ਸਮੇਂ ਵਿੱਚ ਬੱਚਿਆਂ ਨੂੰ ਮੋਬਾਈਲ ਫੋਨਾਂ, ਵੀਡੀਓ ਗੇਮਾਂ ਤੇ ਸੋਸ਼ਲ ਮੀਡੀਆ ਤੋਂ ਦੂਰ ਕਰਕੇ ਖੇਡ ਮੈਦਾਨਾਂ ਨਾਲ ਜੋੜਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਬਣ ਚੁੱਕੀ ਹੈ। ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਹੀ ਨਹੀਂ, ਸਗੋਂ ਮਾਨਸਿਕ ਵਿਕਾਸ, ਅਨੁਸ਼ਾਸਨ, ਆਤਮ-ਵਿਸ਼ਵਾਸ , ਟੀਮ ਭਾਵਨਾ ਤੇ ਚੰਗੇ ਚਰਿੱਤਰ ਦਾ ਨਿਰਮਾਣ ਵੀ ਕਰਦੀਆਂ ਹਨ, ਇਹ ਵਿਚਾਰ ਮਨਜੋਤ ਲੌਂਗੀਆ, ਸਪੋਰਟਸ ਇੰਚਾਰਜ, ਡਾ.

Ad Position 21
No active advertisement
ਅਜੀਤ ਡੈਸਕ 08-08-2026
ਕਟਾਰੀਆਂ, 7 ਅਗਸਤ (ਪ੍ਰੇਮੀ ਸੰਧਵਾਂ) - ਅਜੋਕੇ ਸਮੇਂ ਵਿੱਚ ਬੱਚਿਆਂ ਨੂੰ ਮੋਬਾਈਲ ਫੋਨਾਂ, ਵੀਡੀਓ ਗੇਮਾਂ ਤੇ ਸੋਸ਼ਲ ਮੀਡੀਆ ਤੋਂ ਦੂਰ ਕਰਕੇ ਖੇਡ ਮੈਦਾਨਾਂ ਨਾਲ ਜੋੜਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਬਣ ਚੁੱਕੀ ਹੈ। ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਹੀ ਨਹੀਂ, ਸਗੋਂ ਮਾਨਸਿਕ ਵਿਕਾਸ, ਅਨੁਸ਼ਾਸਨ, ਆਤਮ-ਵਿਸ਼ਵਾਸ , ਟੀਮ ਭਾਵਨਾ ਤੇ ਚੰਗੇ ਚਰਿੱਤਰ ਦਾ ਨਿਰਮਾਣ ਵੀ ਕਰਦੀਆਂ ਹਨ, ਇਹ ਵਿਚਾਰ ਮਨਜੋਤ ਲੌਂਗੀਆ, ਸਪੋਰਟਸ ਇੰਚਾਰਜ, ਡਾ. ਅੰਬੇਡਕਰ ਸਪੋਰਟਸ ਅਕੈਡਮੀ ਤੇ ਡਾ. ਅੰਬੇਡਕਰ ਮੈਮੋਰੀਅਲ ਪਬਲਿਕ ਹਾਈ ਸਕੂਲ, ਸੂੰਢ ਤੇ ਜਨਰਲ ਸਕੱਤਰ, ਕਿੱਕਬਾਕਸਿੰਗ ਐਸੋਸੀਏਸ਼ਨ ਐੱਸ.ਬੀ.ਐੱਸ. ਨਗਰ ਨੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਅੱਜ ਬਹੁਤ ਸਾਰੇ ਬੱਚੇ ਆਪਣਾ ਜ਼ਿਆਦਾਤਰ ਸਮਾਂ ਮੋਬਾਈਲ ਫੋਨਾਂ ’ਤੇ ਬਿਤਾਉਂਦੇ ਹਨ ਜਿਸ ਕਾਰਨ ਉਨ੍ਹਾਂ ਦੀ ਸਿਹਤ ਤੇ ਪੜ੍ਹਾਈ ਦੋਵੇਂ ਪ੍ਰਭਾਵਿਤ ਹੋ ਰਹੀਆਂ ਹਨ। ਜੇਕਰ ਬੱਚਿਆਂ ਨੂੰ ਬਚਪਨ ਤੋਂ ਹੀ ਖੇਡਾਂ ਨਾਲ ਜੋੜਿਆ ਜਾਵੇ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਸਪੋਰਟਸ ਅਕੈਡਮੀ ਤੇ ਡਾ. ਅੰਬੇਡਕਰ ਮੈਮੋਰੀਅਲ ਪਬਲਿਕ ਹਾਈ ਸਕੂਲ ਸੂੰਢ ਵੱਲੋਂ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਜੋਗਿੰਦਰ ਸਿੰਘ ਮੀਲੂ ਚਾਂਦਪੁਰ ਰੁੜਕੀ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ ਅਗਲੀ ਖ਼ਬਰ ਪਠਲਾਵਾ ਸੰਸਥਾ ਦੇ ਸੇਵਾਦਾਰਾਂ ਨੇ ਸਰਕਾਰੀ ਹਾਈ ਸਕੂਲ ਪਠਲਾਵਾ - ਮੋਰਾਂਵਾਲੀ ਨੂੰ ਜਾਂਦੇ ਰਸਤੇ ਦੀ ਕੀਤੀ ਸਫਾਈ
Ad Position 24