08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸ਼੍ਰੋਮਣੀ ਅਕਾਲੀ ਦਲ ਦੀ ਪੰਥ ਵਿਰੋਧੀ ਸ਼ਕਤੀਆਂ ਨਾਲ ਕੋਈ ਵੀ ਸਾਂਝ ਨਹੀਂ -ਗੁਰਚਰਨ ਸਿੰਘ ਗਰੇਵਾਲ

ਨਵਾਂਸ਼ਹਿਰ, 7 ਅਗਸਤ (ਜਸਬੀਰ ਸਿੰਘ ਨੂਰਪੁਰ, ਹਰਮਿੰਦਰ ਸਿੰਘ ਪਿੰਟੂ) - ਨਵਾਂਸ਼ਹਿਰ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਆਖਿਆ ਕਿ ਨਵਾਂਸ਼ਹਿਰ ਦੀ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਦੌਰਾਨ ਜੋ ਨਵਾਂਸ਼ਹਿਰ ਦੇ ਖਾਲਸਾ ਪਰਿਵਾਰ ਨੇ ਆਪਣਾ ਸਟੈਂਡ ਰੱਖਿਆ, ਇਹ ਬਹੁਤ ਸ਼ਲਾਘਾਯੋਗ ਕਦਮ ਹੈ। ਉਹਨਾਂ ਆਖਿਆ ਕਿ ਨਗਰ ਕੌਂਸਲ ਦੀ ਚੋਣ ਦੌਰਾਨ ਖਾਲਸਾ ਪਰਿਵਾਰ ਨੂੰ ਅਨੇਕਾਂ ਤਰ੍ਹਾਂ ਦੀਆਂ ਪੇਸ਼ਕਸ਼ਾਂ ਦਿੱਤੀਆਂ ਗਈਆਂ ਪਰ ਖਾਲਸਾ ਪਰਿਵਾਰ ਨੇ ਨਾ ਹੀ ਕਾਂਗਰਸ ਪਾਰਟੀ ਦੀ ਹਮਾਇਤ ਕੀਤੀ ਅਤੇ ਨਾ ਹੀ ਉਹਨਾਂ ਨੇ ਮੌਜੂਦਾ ਆਮ ਆਦਮੀ ਪਾਰਟੀ ਦਾ ਸਮਰਥਨ ਕੀਤਾ।

Ad Position 21
No active advertisement
ਅਜੀਤ ਡੈਸਕ 08-08-2026
ਨਵਾਂਸ਼ਹਿਰ, 7 ਅਗਸਤ (ਜਸਬੀਰ ਸਿੰਘ ਨੂਰਪੁਰ, ਹਰਮਿੰਦਰ ਸਿੰਘ ਪਿੰਟੂ) - ਨਵਾਂਸ਼ਹਿਰ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਆਖਿਆ ਕਿ ਨਵਾਂਸ਼ਹਿਰ ਦੀ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਦੌਰਾਨ ਜੋ ਨਵਾਂਸ਼ਹਿਰ ਦੇ ਖਾਲਸਾ ਪਰਿਵਾਰ ਨੇ ਆਪਣਾ ਸਟੈਂਡ ਰੱਖਿਆ, ਇਹ ਬਹੁਤ ਸ਼ਲਾਘਾਯੋਗ ਕਦਮ ਹੈ। ਉਹਨਾਂ ਆਖਿਆ ਕਿ ਨਗਰ ਕੌਂਸਲ ਦੀ ਚੋਣ ਦੌਰਾਨ ਖਾਲਸਾ ਪਰਿਵਾਰ ਨੂੰ ਅਨੇਕਾਂ ਤਰ੍ਹਾਂ ਦੀਆਂ ਪੇਸ਼ਕਸ਼ਾਂ ਦਿੱਤੀਆਂ ਗਈਆਂ ਪਰ ਖਾਲਸਾ ਪਰਿਵਾਰ ਨੇ ਨਾ ਹੀ ਕਾਂਗਰਸ ਪਾਰਟੀ ਦੀ ਹਮਾਇਤ ਕੀਤੀ ਅਤੇ ਨਾ ਹੀ ਉਹਨਾਂ ਨੇ ਮੌਜੂਦਾ ਆਮ ਆਦਮੀ ਪਾਰਟੀ ਦਾ ਸਮਰਥਨ ਕੀਤਾ। ਉਹਨਾਂ ਆਖਿਆ ਕਿ ਪ੍ਰਧਾਨਗੀ ਦੀ ਖਾਤਰ ਖਾਲਸਾ ਪਰਿਵਾਰ ਨੇ ਆਪਣਾ ਪੱਖ ਸ਼੍ਰੋਮਣੀ ਅਕਾਲੀ ਦਲ (ਬ) ਪ੍ਰਤੀ ਮਜਬੂਤੀ ਨਾਲ ਰੱਖਿਆ। ਜਥੇਦਾਰ ਸੁਖਦੀਪ ਸਿੰਘ ਸ਼ੁਕਾਰ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਆਖਿਆ ਕਿ ਪਰਮ ਸਿੰਘ ਖਾਲਸਾ ਵੱਲੋਂ ਨਗਰ ਕੌਂਸਲ ਦੀ ਪ੍ਰਧਾਨਗੀ ਦੀ ਚੋਣ ਸਮੇਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਨੂੰ ਕੋਈ ਸਮਰਥਨ ਨਹੀਂ ਦਿੱਤਾ, ਇਸ ਸਬੰਧੀ ਵਿਰੋਧੀਆਂ ਵੱਲੋਂ ਕਾਫੀ ਅਫਵਾਹਾਂ ਫੈਲਾਈਆਂ ਗਈਆਂ। ਉਹਨਾਂ ਆਖਿਆ ਕਿ ਆਖਰੀ ਸਮੇਂ ਖਾਲਸਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਨਾਲ ਮਜ਼ਬੂਤੀ ਦੀ ਤਰ੍ਹਾਂ ਖੜ੍ਹਾ ਹੋਇਆ। ਉਹਨਾਂ ਆਖਿਆ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਦੋਸ਼ੀ ਐਲਾਨੇ ਮੌਜੂਦਾ ਪਾਰਟੀ ਦੇ ਆਗੂਆਂ ਨੂੰ ਉਨ੍ਹਾਂ ਮੂੰਹ ਤੋੜਵਾਂ ਜਵਾਬ ਦਿੱਤਾ। ਪਰਮ ਸਿੰਘ ਖਾਲਸਾ ਨੇ ਆਖਿਆ ਕਿ ਉਹ ਹਮੇਸ਼ਾ ਦੀ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਚਟਾਨ ਵਾਂਗ ਖੜ੍ਹੇ ਹਨ।
Ad Position 22
No active advertisement
ਪਿਛਲੀ ਖ਼ਬਰ ਨਵੀਨੀਕਰਨ ਦੇ ਕਾਰਜ ’ਚ ਤੇਜ਼ੀ ਲਿਆਉਣ ਦੀ ਮੰਗ ਅਗਲੀ ਖ਼ਬਰ ਨਵਾਂਸ਼ਹਿਰ ਦੀ ਸਿਆਸਤ ਵਿੱਚ ਨਿੱਤ ਨਵੇਂ ਦਿਨ ਸਿਰਜੇ ਜਾ ਰਹੇ ਹਨ ਨਵੇਂ ਸਮੀਕਰਨ ਸਰਪੰਚ ਨਿਸ਼ਾਨਬੀਰ ਸਿੰਘ ਭੀਣ ਦੇ ਵਧਦੇ ਕਦ...
Ad Position 24