08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸਿੱਖ ਨੈਸ਼ਨਲ ਕਾਲਜ ਬੰਗਾ ਦੀਆਂ ਬੀ.ਕਾਮ ਸਮੈਸਟਰ-ਛੇਵੇਂ ਦੀਆਂ ਵਿਦਿਆਰਥਣਾਂ ਨੇ ਬਣਾਈ ਯੂਨੀਵਰਸਿਟੀ-ਮੈਰਿਟ ਸੂਚੀ ’ਚ ਥਾਂ

ਬੰਗਾ, 7 ਅਗਸਤ (ਸੁਰਿੰਦਰ ਸਿੰਘ ਕਰਮ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਬੀ. ਕਾਮ ਸਮੈਸਟਰ-ਛੇਵੇਂ ਦੇ ਨਤੀਜਿਆਂ ਵਿੱਚ ਸਿੱਖ ਨੈਸ਼ਨਲ ਕਾਲਜ ਬੰਗਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਮੈਰਿਟ ਸੂਚੀ ਵਿੱਚ ਆਪਣਾ ਸਥਾਨ ਬਣਾ ਕੇ ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।

Ad Position 21
No active advertisement
ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਯੂਨੀਵਰਸਿਟੀ ਮੈਰਿਟ ਵਿੱਚ ਸਥਾਨ ਪ੍ਰਾਪਤ ਕਰਨ ਵਾਲੀਆਂ ਬੀ.ਕਾਮ ਸਮੈਸਟਰ ਛੇਵੇਂ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ ਕਾਲਜ ਦੇ ਪ੍ਰਿੰਸੀਪਲ ਡਾ. ਇੰਦੂ ਰੱਤੀ ਅਤੇ ਕਾਮਰਸ ਵਿਭਾਗ ਦੇ ਸਟਾਫ ਮੈਂਬਰ। ਤਸਵੀਰ : ਕਰਮ ਲਧਾਣਾ 08-08-2026
ਬੰਗਾ, 7 ਅਗਸਤ (ਸੁਰਿੰਦਰ ਸਿੰਘ ਕਰਮ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਬੀ.ਕਾਮ ਸਮੈਸਟਰ-ਛੇਵੇਂ ਦੇ ਨਤੀਜਿਆਂ ਵਿੱਚ ਸਿੱਖ ਨੈਸ਼ਨਲ ਕਾਲਜ ਬੰਗਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਮੈਰਿਟ ਸੂਚੀ ਵਿੱਚ ਆਪਣਾ ਸਥਾਨ ਬਣਾ ਕੇ ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਇੰਦੂ ਰੱਤੀ ਨੇ ਦੱਸਿਆ ਕਿ ਵਿਦਿਆਰਥਣ ਸੰਜਨਾ ਕੁਮਾਰੀ ਨੇ 8.00 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ 16ਵਾਂ ਸਥਾਨ ਹਾਸਲ ਕੀਤਾ। ਇਸ ਦੇ ਨਾਲ ਹੀ ਉਸ ਨੇ ਜ਼ਿਲ੍ਹੇ ਅਤੇ ਕਾਲਜ ਵਿੱਚ ਪਹਿਲਾ ਸਥਾਨ ਵੀ ਪ੍ਰਾਪਤ ਕੀਤਾ। ਵਿਦਿਆਰਥਣ ਨਵਜੀਤ ਕੌਰ ਨੇ 7.90 ਸੀ.ਜੀ.ਪੀ.ਏ. ਨਾਲ ਯੂਨੀਵਰਸਿਟੀ ਮੈਰਿਟ ਸੂਚੀ ਵਿੱਚ 34ਵਾਂ ਸਥਾਨ ਹਾਸਲ ਕਰਦਿਆਂ ਜ਼ਿਲ੍ਹੇ ਅਤੇ ਕਾਲਜ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅਦਿਤੀ ਨੇ 7.88 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਜ਼ਿਲ੍ਹੇ ਅਤੇ ਕਾਲਜ ਵਿੱਚ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਇੰਦੂ ਰੱਤੀ ਨੇ ਸਫਲ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਦਿਆਂ ਕਿਹਾ ਕਿ ਸਾਡੇ ਵਿਦਿਆਰਥੀਆਂ ਦੀ ਇਹ ਸ਼ਾਨਦਾਰ ਪ੍ਰਾਪਤੀ ਕਾਲਜ ਦੇ ਉੱਚ ਅਕਾਦਮਿਕ ਮਿਆਰ, ਅਧਿਆਪਕਾਂ ਦੀ ਮਿਹਨਤ ਅਤੇ ਵਿਦਿਆਰਥੀਆਂ ਦੀ ਲਗਨ ਦਾ ਨਤੀਜਾ ਹੈ। ਵਿਭਾਗ ਮੁਖੀ ਡਾ. ਕਮਲਦੀਪ ਕੌਰ ਦੀ ਅਗਵਾਈ ਹੇਠ ਸਮੁੱਚੇ ਕਾਮਰਸ ਵਿਭਾਗ ਨੇ ਗੁਣਵੱਤਾ-ਅਧਾਰਿਤ ਅਧਿਆਪਨ, ਪ੍ਰਭਾਵਸ਼ਾਲੀ ਮਾਰਗਦਰਸ਼ਨ ਅਤੇ ਉੱਚ ਅਨੁਸ਼ਾਸਨ ਰਾਹੀਂ ਵਿਦਿਆਰਥੀਆਂ ਨੂੰ ਉੱਚੀਆਂ ਪ੍ਰਾਪਤੀਆਂ ਲਈ ਪ੍ਰੇਰਿਤ ਕੀਤਾ ਹੈ। ਇਸ ਮੌਕੇ ਪ੍ਰੋ. ਡਾ. ਦਵਿੰਦਰ ਕੌਰ, ਪ੍ਰੋ. ਮਨਰਾਜ ਕੌਰ, ਪ੍ਰੋ. ਪ੍ਰਿਆ ਲੱਧੜ, ਪ੍ਰੋ. ਅਵਨੀਤ ਕੌਰ, ਪ੍ਰੋ. ਦੀਪਿਕਾ , ਪ੍ਰੋ. ਮਨੀਸ਼ਾ, ਪ੍ਰੋ. ਗੁਰਿੰਦਰ ਕੌਰ, ਪ੍ਰੋ. ਹਰਸਿਮਰਨ ਕੌਰ, ਪ੍ਰੋ. ਗਗਨਪ੍ਰੀਤ ਕੌਰ ਅਤੇ ਪ੍ਰੋ. ਦਮਨਪ੍ਰੀਤ ਨੇ ਵੀ ਸਫਲ ਵਿਦਿਆਰਥਣਾਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਜਨਮ ਦਿਨ ਮੌਕੇ ਬੂਟਾ ਲਗਾ ਕੇ ਪੱਤਰਕਾਰਾਂ ਨੇ ਦਿੱਤਾ ਏਕਤਾ ਤੇ ਵਾਤਾਵਰਨ ਸੰਭਾਲ ਦਾ ਸੁਨੇਹਾ ਅਗਲੀ ਖ਼ਬਰ ਨਵੀਨੀਕਰਨ ਦੇ ਕਾਰਜ ’ਚ ਤੇਜ਼ੀ ਲਿਆਉਣ ਦੀ ਮੰਗ
Ad Position 24