09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਨਵਾਂਸ਼ਹਿਰ ਪੁਲਿਸ ਦੀ ਵੱਡੀ ਸਫਲਤਾ, ਕਤਲ ਕਰਨ ਆਏ 3 ਸ਼ੂਟਰ ਕਾਬੂ ਇੱਕ ਪੁਲਿਸ ਮੁਲਾਜ਼ਮ ਵੀ ਹੋਇਆ ਜ਼ਖ਼ਮੀ

ਨਵਾਂਸ਼ਹਿਰ, 8 ਅਗਸਤ (ਦੀਦਾਰ ਸਿੰਘ ਸ਼ੇਤਰਾ, ਜਸਬੀਰ ਸਿੰਘ ਨੂਰਪੁਰ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਨਸ਼ਿਆਂ ਤੇ ਗੈਂਗਸਟਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕੀਤੀ ਹੈ। ਸੀ.

Ad Position 21
No active advertisement
ਅਜੀਤ ਡੈਸਕ 09-08-2026
ਨਵਾਂਸ਼ਹਿਰ, 8 ਅਗਸਤ (ਦੀਦਾਰ ਸਿੰਘ ਸ਼ੇਤਰਾ, ਜਸਬੀਰ ਸਿੰਘ ਨੂਰਪੁਰ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਨਸ਼ਿਆਂ ਤੇ ਗੈਂਗਸਟਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕੀਤੀ ਹੈ। ਸੀ.ਆਈ.ਏ ਸਟਾਫ ਨਵਾਂਸ਼ਹਿਰ ਨੇ ਕਤਲ ਕਰਨ ਦੇ ਇਰਾਦੇ ਨਾਲ ਆਏ 3 ਸ਼ੂਟਰਾਂ ਨੂੰ ਹਥਿਆਰਾਂ ਸਮੇਤ ਕਾਬੂ ਕਰ ਲਿਆ। ਇਸ ਮੁਕਾਬਲੇ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ। ਐਸ.ਐਸ.ਪੀ. ਤੁਸ਼ਾਰ ਗੁਪਤਾ ਆਈ.ਪੀ.ਐਸ ਅਤੇ ਕਪਤਾਨ ਪੁਲਿਸ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਉਪ ਕਪਤਾਨ ਪੁਲਿਸ ਜਤਿੰਦਰ ਚੌਹਾਨ ਪੀ.ਪੀ.ਐਸ ਦੀ ਅਗਵਾਈ ਹੇਠ ਸੀ.ਆਈ.ਏ ਸਟਾਫ ਨੇ 7 ਅਗਸਤ ਨੂੰ ਮੁਸਾਪੁਰ ਫਾਟਕ ਕੋਲ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਮੋਟਰਸਾਈਕਲ ‘ਤੇ ਸਵਾਰ 3 ਸ਼ੱਕੀ ਵਿਅਕਤੀਆਂ ਨੂੰ ਰੋਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਨ੍ਹਾਂ ਨੇ ਪੁਲਿਸ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਦੀ ਗੋਲੀ ਲੱਗਣ ਨਾਲ 2 ਸ਼ੂਟਰ ਜ਼ਖ਼ਮੀ ਹੋ ਗਏ ਜਦਕਿ ਇੱਕ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ। ਜ਼ਖ਼ਮੀ ਸ਼ੂਟਰਾਂ ਅਤੇ ਪੁਲਿਸ ਮੁਲਾਜ਼ਮ ਨੂੰ ਇਲਾਜ ਲਈ ਸਿਵਲ ਹਸਪਤਾਲ ਨਵਾਂਸ਼ਹਿਰ ਦਾਖਲ ਕਰਵਾਇਆ ਗਿਆ। ਕਾਬੂ ਕੀਤੇ ਗਏ ਸ਼ੂਟਰਾਂ ਦੀ ਪਛਾਣ ਅਜੇਵੀਰ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਉੜਾਪੜ ਅਤੇ ਅਜੇ ਪੁੱਤਰ ਬਿਹਾਰੀ ਵਾਸੀ ਜਲੰਧਰ ਵਜੋਂ ਹੋਈ ਹੈ। ਤੀਜੇ ਸ਼ੂਟਰ ਦੀ ਪਛਾਣ ਦਵਿੰਦਰ ਵਾਸੀ ਸਲੋਹ ਰੋਡ ਨਵਾਂਸ਼ਹਿਰ ਵਜੋਂ ਹੋਈ ਹੈ ਜੋ ਫਰਾਰ ਹੈ। ਪੁਲਿਸ ਮੁਤਾਬਕ ਇਹ ਤਿੰਨੇ ਖੱਤਰੀ ਗੈਂਗ ਦੇ ਮੈਂਬਰ ਸਾਹਿਬ ਮੀਰਪੁਰ, ਪਰਨਵ ਸਹਿਗਲ ਉਰਫ ਪਾਹੂ ਵਾਸੀ ਨਵਾਂਸ਼ਹਿਰ ਦੇ ਕਹਿਣ ‘ਤੇ ਇੱਕ ਵਿਅਕਤੀ ਦਾ ਕਤਲ ਕਰਨ ਆਏ ਸਨ। ਪੁਲਿਸ ਨੇ ਦੋਵਾਂ ਕਾਬੂ ਸ਼ੂਟਰਾਂ ਪਾਸੋਂ 2 ਪਿਸਤੌਲ 30 ਬੋਰ ਸਮੇਤ 2 ਮੈਗਜ਼ੀਨ, 5 ਜਿੰਦਾ ਅਤੇ 3 ਚੱਲੇ ਹੋਏ ਖੋਲ ਕਾਰਤੂਸ ਅਤੇ 1 ਗਲੌਕ 9 ਐਮ.ਐਮ ਸਮੇਤ 1 ਮੈਗਜ਼ੀਨ, 5 ਜਿੰਦਾ ਅਤੇ 3 ਚੱਲੇ ਹੋਏ ਖੋਲ ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧੀ ਥਾਣਾ ਸਿਟੀ ਨਵਾਂਸ਼ਹਿਰ ਵਿੱਚ ਬੀ.ਐਨ.ਐਸ ਦੀਆਂ ਵੱਖ-ਵੱਖ ਧਾਰਾਵਾਂ ਅਤੇ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਰਾਰ ਸ਼ੂਟਰ ਦਵਿੰਦਰ ਦੀ ਗ੍ਰਿਫਤਾਰੀ ਲ ਈ ਛਾਪੇਮਾਰੀ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ‘ਪਿੰਡ ਬਚਾਓ, ਪੰਜਾਬ ਬਚਾਓ’ ਸੰਸਥਾ ਦੀ ਕਾਠਗੜ੍ਹ ਵਿਖੇ ਹੋਈ ਅਹਿਮ ਮੀਟਿੰਗ ਅਗਲੀ ਖ਼ਬਰ ਕਾਬੂ ਕੀਤੇ ਕਥਿਤ ਦੋਸ਼ੀ ਨਾਲ ਪੁਲਿਸ ਪਾਰਟੀ ਬਹਿਰਾਮ। ਨਸ਼ੀਲੀਆਂ ਗੋਲੀਆਂ ਸਮੇਤ 1 ਵਿਅਕਤੀ ਕਾਬੂ
Ad Position 24