11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਵਧੀਕ ਡਿਪਟੀ ਕਮਿਸ਼ਨਰ ਸੰਜੀਵ ਸ਼ਰਮਾ ਅਧਿਕਾਰੀਆਂ ਨਾਲ ਗੱਲਬਾਤ ਸਮੇਂ। ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ ਵਲੋਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ

ਨਵਾਂਸ਼ਹਿਰ, 10 ਅਗਸਤ (ਜਸਬੀਰ ਸਿੰਘ ਨੂਰਪੁਰ) - ਆਈ. ਟੀ.

Ad Position 21
No active advertisement
ਅਜੀਤ ਡੈਸਕ 11-08-2026
ਨਵਾਂਸ਼ਹਿਰ, 10 ਅਗਸਤ (ਜਸਬੀਰ ਸਿੰਘ ਨੂਰਪੁਰ) - ਆਈ.ਟੀ.ਆਈ. ਨਵਾਂਸ਼ਹਿਰ ਦੀ ਗਰਾਊਂਡ ਵਿਖੇ 15 ਅਗਸਤ ਨੂੰ ਆਜ਼ਾਦੀ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਉਤਸ਼ਾਹ, ਧੂਮਧਾਮ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਸੰਜੀਵ ਸ਼ਰਮਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਜ਼ਿਲ੍ਹਾ ਪੱਧਰ ’ਤੇ ਆਜ਼ਾਦੀ ਦਿਵਸ ਸਮਾਗਮ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇ.ਵਿਕਾਸ) ਅਵਨੀਤ ਕੌਰ, ਐਸ.ਡੀ.ਐਮ. ਨਵਾਂਸ਼ਹਿਰ ਅਨਮਜੋਤ ਕੌਰ, ਸਹਾਇਕ ਕਮਿਸ਼ਨਰ ਜਨਰਲ ਰਮਨਜੀਤ, ਆਰ.ਈ.ਏ . ਇੰਦਰਪਾਲ ਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ। ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ ਨੇ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਵੱਖ-ਵੱਖ ਕੰਮਾਂ ਲਈ ਲਗਾਈ ਗਈਆਂ ਡਿਊਟੀਆਂ ਅਤੇ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਇਮਾਨਦਾਰੀ, ਗੰਭੀਰਤਾ ਤੇ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ’ਤੇ ਮੁੱਖ ਮਹਿਮਾਨ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਆਦਿ ਕੀਤੀ ਜਾਵੇਗੀ ਅਤੇ ਮਾਰਚ ਪਾਸਟ ਦੀ ਟੁੱਕੜੀ ਤੋਂ ਸਲਾਮੀ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਮਾਰਚ ਪਾਸਟ ਵਿੱਚ ਪੰਜਾਬ ਪੁਲਿਸ, ਐਨ.ਸੀ.ਸੀ ਅਤੇ ਵੱਖ-ਵੱਖ ਸਕੂਲਾਂ ਦੀਆਂ ਟੁੱਕੜੀਆਂ ਸ਼ਾਮਲ ਹੋਣਗੀਆਂ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ 15 ਅਗਸਤ ਮੌਕੇ ਹੋਣ ਵਾਲਾ ਸੱਭਿਆਚਾਰਕ ਪ੍ਰੋਗਰਾਮ ਦੇਸ਼ ਭਗਤੀ ਦੇ ਜਜ਼ਬੇ ’ਤੇ ਆਧਾਰਿਤ ਜਾਂ ਦੇਸ਼ ਅਤੇ ਸੂਬੇ ਦੀ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਣ ਵਾਲਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਸਬੰਧੀ ਕਰਵਾਏ ਜਾਣ ਵਾਲੇ ਸਮਾਗਮ ਦੀ ਰਿਹਰਸਲਾਂ ਆਈ.ਟੀ.ਆਈ ਨਵਾਂਸ਼ਹਿਰ ਦੀ ਗਰਾਊਂਡ ਵਿਖੇ 11, 12 ਅਤੇ 13 ਅਗਸਤ ਨੂੰ ਫੁੱਲ ਡ੍ਰੈਸ ਰਿਹਰਸਲ ਕਰਵਾਈ ਜਾਵੇਗੀ। ਉਨ੍ਹਾਂ ਹਦਾਇਤ ਕੀਤੀ ਕਿ ਸਮਾਗਮ ਦੇ ਸਮੁੱਚੇ ਪ੍ਰਬੰਧ ਸੁਚਾਰੂ ਅਤੇ ਖੂਬਸੂਰਤ ਢੰਗ ਨਾਲ ਨੇਪਰੇ ਚਾੜ੍ਹੇ ਜਾਣ। ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਵਸ ਦੇ ਮੌਕੇ ’ਤੇ ਸੁਤੰਤਰਤਾ ਸੰਗਰਾਮੀਆਂ (ਆਜ਼ਾਦੀ ਘੁਲਾਟੀਏ), ਖੇਡਾਂ, ਸਿੱਖਿਆ ਤੇ ਹੋਰ ਖੇਤਰਾਂ ਵਿੱਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲਿਆਂ ਤੋਂ ਇਲਾਵਾ ਮਿਹਨਤ, ਲਗਨ ਨਾਲ ਤੇ ਉੱਚ ਪ੍ਰਾਪਤੀਆਂ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਵਾਲੇ ਸਥਾਨ ’ਤੇ ਲੋਕਾਂ ਦੀ ਸਹੂਲਤ ਦਾ ਵਿਸ਼ੇਸ ਧਿਆਨ ਰੱਖਕੇ ਟਰੈਫਿਕ ਰੂਟ, ਪਾਰਕਿੰਗ ਆਦਿ ਦੀ ਵਿਵਸਥਾ ਕੀਤੀ ਜਾਵੇ ਤਾਂ ਜੋ ਕਿਸੇ ਤਰ੍ਹਾਂ ਦੀ ਟਰੈਫ਼ਿਕ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਸਬੰਧਤ ਕਾਰਜ ਸਾਧਕ ਅਫ਼ਸਰ ਨੂੰ ਸਟੇਡੀਅਮ ਵਿਖੇ ਸਫਾਈ ਦੇ ਪੁਖਤਾ ਪ੍ਰਬੰਧ, ਡੀ-ਫੋਗਿੰਗ ਆਦਿ ਕਰਵਾਉਣ ਦੇ ਆਦੇਸ਼ ਵੀ ਦਿੱਤੇ। ਉਨ੍ਹਾਂ ਸਿਵਲ ਸਰਜਨ ਨੂੰ ਸਮਾਗਮ ਵਾਲੇ ਸਥਾਨ ’ਤੇ ਡਾਕਟਰਾਂ ਦੀ ਟੀਮ ਲਗਾਉਣ ਦੀ ਹਦਾਇਤ ਕੀਤੀ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਾਰੇ ਢੁੱਕਵੇਂ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ।
Ad Position 22
No active advertisement
ਪਿਛਲੀ ਖ਼ਬਰ ਪਿਸਤੌਲ ਵਿਖਾ ਕੇ ਗੈਸ ਏਜੰਸੀ ’ਚ ਕੀਤੀ ਲੁੱਟ ਅਗਲੀ ਖ਼ਬਰ ਪੰਜਾਬ ਪ੍ਰਧਾਨ ਸ਼ੀਤਲ ਅੰਗੁਰਾਲ ਗੱਲਬਾਤ ਕਰਦੇ ਹੋਏ ਨਾਲ ਚੇਤ ਰਾਮ ਰਤਨ। ਕਰਜ਼ਾ ਮੁਕਤ ਅਤੇ ਨੌਜਵਾਨਾਂ ਦੇ ਭਵਿੱਖ ਲਈ ਭਾਜਪ...
Ad Position 24