11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਵਿਦਿਆਰਥਣ ਕਿਰਨਜੀਤ ਕੌਰ ਆਪਣਾ ਸਨਮਾਨ ਹਾਸਲ ਕਰਨ ਸਮੇਂ। ਲੇਖ ਮੁਕਾਬਲੇ ’ਚੋਂ ਜਿੱਤਿਆ ਤੀਜਾ ਸਥਾਨ

ਬੰਗਾ, 10 ਅਗਸਤ (ਕਰਮ ਲਧਾਣਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂਰਾਪੁਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਦਸਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਕਿਰਨਜੀਤ ਕੌਰ ਨੇ ਜ਼ਿਲ੍ਹਾ ਪੱਧਰੀ ਐਚ. ਆਈ.

Ad Position 21
No active advertisement
ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ ਕੀਰਤਨ ਕਰਦਾ ਹੋਇਆ ਭਾਈ ਕਮਲਰਾਜ ਸਿੰਘ ਗਡੂ ਦਾ ਕੀਰਤਨੀ ਜਥਾ। ਤਸਵੀਰ : ਬਲਵਿੰਦਰ ਨਾਨੋਵਾਲੀਆ 11-08-2026
ਬੰਗਾ, 10 ਅਗਸਤ (ਕਰਮ ਲਧਾਣਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂਰਾਪੁਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਦਸਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਕਿਰਨਜੀਤ ਕੌਰ ਨੇ ਜ਼ਿਲ੍ਹਾ ਪੱਧਰੀ ਐਚ. ਆਈ. ਵੀ. ਏਡਜ਼ ਲੇਖ ਮੁਕਾਬਲੇ ਵਿੱਚੋਂ ਤੀਸਰਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਮੁਕਾਬਲਾ ਸਰਕਾਰੀ ਹਾਈ ਸਕੂਲ ਕੋਟ ਰਾਂਝਾ ਵਿਖੇ ਕਰਵਾਇਆ ਗਿਆ ਸੀ ਜਿਸ ਵਿੱਚ ਜ਼ਿਲ੍ਹੇ ਦੇ ਕੁੱਲ 65 ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਪੂਰਵਕ ਭਾਗ ਲਿਆ। ਕੜੇ ਮੁਕਾਬਲੇ ਦੌਰਾਨ ਆਪਣੀ ਵਧੀਆ ਲੇਖਣ ਸ਼ੈਲੀ ਅਤੇ ਵਿਸ਼ੇ ਦੀ ਡੂੰਘੀ ਸਮਝ ਦਾ ਪ੍ਰਦਰਸ਼ਨ ਕਰਦੇ ਹੋਏ ਕਿਰਨਜੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸ਼ਾਨਦਾਰ ਪ੍ਰਾਪਤੀ ਲਈ ਵਿਦਿਆਰਥਣ ਨੂੰ 2000 ਰੁਪਏ ਦੀ ਨਕਦ ਇਨਾਮੀ ਰਾਸ਼ੀ ਅਤੇ ਪ੍ਰਸੰਸਾ ਪੱਤਰ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਵਿਦਿਆਰਥਣ ਦੀ ਇਸ ਸਫ਼ਲਤਾ ਵਿੱਚ ਸਕੂਲ ਮੁਖੀ ਪਰਮਜੀਤ ਸਿੰਘ ਝੰਮਟ ਤੇ ਗਾਈਡ ਅਧਿਆਪਕ ਪ੍ਰਵੀਨ ਕੁਮਾਰੀ ਦੀ ਸੁਚੱਜੀ ਰਹਿਨੁਮਾਈ ਅਤੇ ਯੋਗ ਮਾਰਗਦਰਸ਼ਨ ਦਾ ਅਹਿਮ ਯੋਗਦਾਨ ਰਿਹਾ। ਸਕੂਲ ਪ੍ਰਬੰਧਕਾਂ ਤੇ ਸਮੂਹ ਸਟਾਫ਼ ਵੱਲੋਂ ਹੋਣਹਾਰ ਵਿਦਿਆਰਥਣ, ਗਾਈਡ ਅਧਿਆਪਕ ਪ੍ਰਵੀਨ ਕੁਮਾਰੀ ਤੇ ਵਿਦਿਆਰਥਣ ਦੇ ਮਾਪਿਆਂ ਨੂੰ ਹਾਰਦਿਕ ਵਧਾਈ ਦਿੱਤੀ ਗਈ ਤੇ ਭਵਿੱਖ ਵਿੱਚ ਵੀ ਅਜਿਹੀਆਂ ਹੋਰ ਉੱਚੀਆਂ ਮੱਲ੍ਹਾਂ ਮਾਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਨਾਨਕ ਸਿੰਘ ਜੰਡੀ ਵੱਲੋਂ ‘ਹਰ ਬੂਥ ਕਾਂਗਰਸ ਮਜ਼ਬੂਤ’ ਸਮਾਗਮ ’ਚ ਸ਼ਾਮਿਲ ਹੋਣ ਲਈ ਕਾਂਗਰਸੀ ਵਰਕਰਾਂ ਦਾ ਧੰਨਵਾਦ ਅਗਲੀ ਖ਼ਬਰ ਸਮਾਜ ਲਈ ਕੁਝ ਕਰਨ ਵਾਲਿਆਂ ਦਾ ਨਾਂਅ ਹਮੇਸ਼ਾ ਅਮਰ ਰਹਿੰਦਾ ਹੈ - ਭਾਈ ਕਮਲਰਾਜ ਸਿੰਘ
Ad Position 24