ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਨਾਲ ਨਿਭਾਵਾਂਗਾ-ਦਿਲਾਵਰ ਸਿੰਘ
ਬਲਾਚੌਰ, 11 ਅਗਸਤ (ਨਰੇਸ਼ ਧੌਲ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਬਲਾਚੌਰ ਤੋਂ ਸੀਨੀਅਰ ਆਗੂ ਸ. ਦਿਲਾਵਰ ਸਿੰਘ ਦਿਲੀ ਨੂੰ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਉਨ੍ਹਾਂ ਨੇ ਪਾਰਟੀ ਪ੍ਰਧਾਨ ਸ.
ਬਲਾਚੌਰ, 11 ਅਗਸਤ (ਨਰੇਸ਼ ਧੌਲ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਬਲਾਚੌਰ ਤੋਂ ਸੀਨੀਅਰ ਆਗੂ ਸ. ਦਿਲਾਵਰ ਸਿੰਘ ਦਿਲੀ ਨੂੰ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਉਨ੍ਹਾਂ ਨੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਸ. ਦਿਲਾਵਰ ਸਿੰਘ ਦਿਲੀ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਨਾਲ ਲੈ ਕੇ ਪੂਰੀ ਵਚਨਬੱਧਤਾ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟਾਇਆ ਗਿਆ ਹੈ, ਉਹ ਉਸ ਲਈ ਹਮੇਸ਼ਾ ਧੰਨਵਾਦੀ ਰਹਿਣਗੇ। ਉਨ੍ਹਾਂ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਦਿਲਾਵਰ ਸਿੰਘ ਦਿੱਲੀ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਵੀ ਵਧਾਈ ਦਿੱਤੀ ਗਈ।