ਨਰਿੰਦਰਜੀਤ ਸਿੰਘ ਹੁਸੈਨਪੁਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਬਣੇ
ਹੁਸ਼ਿਆਰਪੁਰ, 11 ਅਗਸਤ (ਨਰਿੰਦਰ ਸਿੰਘ ਬੱਡਲਾ)-ਸਾਬਕਾ ਸਰਪੰਚ ਨਰਿੰਦਰਜੀਤ ਸਿੰਘ ਹੁਸੈਨਪੁਰ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ, ਜਿਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਵਰਕਰਾਂ ਤੇ ਇਲਾਕਾ ਵਾਸੀਆਂ ‘ਚ ਖ਼ੁਸ਼ੀ ਦੀ ਲਹਿਰ ਦੌੜ ਗਈ। ਜ਼ਿਕਰਯੋਗ ਹੈ ਕਿ ਨਰਿੰਦਰਜੀਤ ਸਿੰਘ ਹੁਸੈਨਪੁਰ ਪਿਛਲੇ ਕਰੀਬ 20 ਸਾਲਾਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਦੇਖਦਿਆਂ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ਨੂੰ ਉਕਤ ਜ਼ਿੰਮੇਵਾਰੀ ਸੌਂਪੀ ਗਈ ਹੈ।
ਨ
ਨਰਿੰਦਰਜੀਤ ਸਿੰਘ ਹੁਸੈਨਪੁਰ
12-08-2026
ਹੁਸ਼ਿਆਰਪੁਰ, 11 ਅਗਸਤ (ਨਰਿੰਦਰ ਸਿੰਘ ਬੱਡਲਾ)-ਸਾਬਕਾ ਸਰਪੰਚ ਨਰਿੰਦਰਜੀਤ ਸਿੰਘ ਹੁਸੈਨਪੁਰ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ, ਜਿਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਵਰਕਰਾਂ ਤੇ ਇਲਾਕਾ ਵਾਸੀਆਂ ‘ਚ ਖ਼ੁਸ਼ੀ ਦੀ ਲਹਿਰ ਦੌੜ ਗਈ। ਜ਼ਿਕਰਯੋਗ ਹੈ ਕਿ ਨਰਿੰਦਰਜੀਤ ਸਿੰਘ ਹੁਸੈਨਪੁਰ ਪਿਛਲੇ ਕਰੀਬ 20 ਸਾਲਾਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਦੇਖਦਿਆਂ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ਨੂੰ ਉਕਤ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਨਰਿੰਦਰਜੀਤ ਸਿੰਘ ਹੁਸੈਨਪੁਰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡ: ਹਰਜਿੰਦਰ ਸਿੰਘ ਧਾਮੀ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਨੇ ਜੋ ਜ਼ਿੰਮੇਵਾਰੀ ਸੌਂਪੀ ਹੈ, ਉਹ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਅਤੇ ਇਲਾਕੇ ਦੀ ਬਿਹਤਰੀ ਲਈ ਉਹ ਹਮੇਸ਼ਾ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ‘ਚ ਜ਼ਿਲ੍ਹਾ ਹੁਸ਼ਿਆਰਪੁਰ ‘ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕੀਤਾ ਜਾਵੇਗਾ। ਨਰਿੰਦਰਜੀਤ ਸਿੰਘ ਹੁਸੈਨਪੁਰ ਦੇ ਪੁੱਤਰ ਅਮਨਦੀਪ ਸਿੰਘ ਅਤੇ ਰਮਿੰਦਰਦੀਪ ਸਿੰਘ ਵੀ ਕੈਨੇਡਾ ‘ਚ ਟਰਾਂਸਪੋਰਟ ਕਾਰੋਬਾਰ ਨਾਲ ਜੁੜੇ ਹੋਣ ਦੇ ਨਾਲ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਸਰਗਰਮੀ ਨਾਲ ਜੁੜੇ ਹੋਏ ਹਨ।