11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਖੋਖਲਾ ਕਰਕੇ ਰੱਖ ਦਿੱਤਾ - ਝਿੱਕਾ

ਬੰਗਾ, 11 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ) - ਪਿੰਡ ਲਧਾਣਾ ਝਿੱਕਾ ਦੇ ਸਮਾਜ ਸੇਵੀ ਆਗੂ ਸ: ਸਤਨਾਮ ਸਿੰਘ ਸਾਬਕਾ ਸੀਨੀਅਰ ਮੈਨੇਜਰ ਸਹਿਕਾਰੀ ਬੈਂਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਦਾ ਨਸ਼ਿਆਂ ਦੀ ਦਲ-ਦਲ ’ਚ ਫਸਣਾ ਅੱਜ ਸੂਬੇ ਲਈ ਸਭ ਤੋਂ ਗੰਭੀਰ ਅਤੇ ਚਿੰਤਾਜਨਕ ਮਸਲਾ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਹਰ ਰੋਜ਼ ਅਖਬਾਰਾਂ ’ਚ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ਦੀਆਂ ਖ਼ਬਰਾਂ ਪੜ੍ਹ ਕੇ ਦਿਲ ਕੰਬ ਉੱਠਦਾ ਹੈ।

Ad Position 21
No active advertisement
ਸਤਨਾਮ ਸਿੰਘ ਝਿੱਕਾ। 12-08-2026
ਬੰਗਾ, 11 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ) - ਪਿੰਡ ਲਧਾਣਾ ਝਿੱਕਾ ਦੇ ਸਮਾਜ ਸੇਵੀ ਆਗੂ ਸ: ਸਤਨਾਮ ਸਿੰਘ ਸਾਬਕਾ ਸੀਨੀਅਰ ਮੈਨੇਜਰ ਸਹਿਕਾਰੀ ਬੈਂਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਦਾ ਨਸ਼ਿਆਂ ਦੀ ਦਲ-ਦਲ ’ਚ ਫਸਣਾ ਅੱਜ ਸੂਬੇ ਲਈ ਸਭ ਤੋਂ ਗੰਭੀਰ ਅਤੇ ਚਿੰਤਾਜਨਕ ਮਸਲਾ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਹਰ ਰੋਜ਼ ਅਖਬਾਰਾਂ ’ਚ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ਦੀਆਂ ਖ਼ਬਰਾਂ ਪੜ੍ਹ ਕੇ ਦਿਲ ਕੰਬ ਉੱਠਦਾ ਹੈ। ਮਾਵਾਂ ਦੇ ਪੁੱਤ ਸਮੇਂ ਤੋਂ ਪਹਿਲਾਂ ਹੀ ਸਾਡੇ ’ਚੋਂ ਜਾ ਰਹੇ ਹਨ। ਸਰਕਾਰਾਂ ਵੱਲੋਂ ਨਸ਼ਿਆਂ ਦੀਆਂ ਜੜ੍ਹਾਂ ਪੁੱਟਣ ਦੇ ਜਿੰਨੇ ਵੀ ਦਾਅਵੇ ਕੀਤੇ ਜਾਂਦੇ ਹਨ ਉਹ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਹਨ। ਜੇਕਰ ਸਰਕਾਰ ਗੰਭੀਰ ਹੁੰਦੀ ਤਾਂ ਅੱਜ ਪਿੰਡ-ਪਿੰਡ ’ਚ ਨਸ਼ਾ ਆਸਾਨੀ ਨਾਲ ਨਾ ਮਿਲਦਾ। ਉੱਚੀ ਪੜ੍ਹਾਈ ਕਰਨ ਤੋਂ ਬਾਅਦ ਵੀ ਨੌਜਵਾਨਾਂ ਨੂੰ ਕੰਮ ਨਹੀਂ ਮਿਲ ਰਿਹਾ। ਨਿਰਾਸ਼ਾ ਕਾਰਨ ਉਹ ਨਸ਼ਿਆਂ ਵੱਲ ਮੁੜ ਰਹੇ ਹਨ। ਛੋਟੇ-ਮੋਟੇ ਪੇਡਲਰਾਂ ਨੂੰ ਫੜ੍ਹਿਆ ਜਾਂਦਾ ਹੈ ਪਰ ਵੱਡੇ ਤਸਕਰ ਅੱਜ ਵੀ ਆਜ਼ਾਦ ਘੁੰਮ ਰਹੇ ਹਨ। ਉਹਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਹਰ ਪਿੰਡ ’ਚ ਨਸ਼ਾ ਛਡਾਊ ਅਤੇ ਰੀਹੈਬਲੀਟੇਸ਼ਨ ਕੇਂਦਰ ਖੋਲ੍ਹੇ ਜਾਣ। ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਅਤੇ ਛੋਟੇ ਉਦਯੋਗਾਂ ਲਈ ਸਸਤੇ ਕਰਜ਼ੇ ਦਿੱਤੇ ਜਾਣ। ਸਕੂਲਾਂ ਅਤੇ ਕਾਲਜਾਂ ’ਚ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਏ ਜਾਣ। ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਕੇ ਸਖ਼ਤ ਕਾਨੂੰਨ ਲਾਗੂ ਕੀਤੇ ਜਾਣ। ਅੰਤ ’ਚ ਉਨ੍ਹਾਂ ਸਮੂਹ ਪਿੰਡ ਵਾਸੀਆਂ, ਪੰਚਾਇਤ ਮੈਂਬਰਾਂ, ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਲੜਾਈ ’ਚ ਇਕੱਠੇ ਹੋ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਅੱਗੇ ਆਉਣ। ਜੇ ਅੱਜ ਅਸੀਂ ਨਾ ਜਾਗੇ ਤਾਂ ਕੱਲ੍ਹ ਨੂੰ ਪੰਜਾਬ ਦਾ ਭਵਿੱਖ ਹਨੇਰੇ ’ਚ ਚਲਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਸੜੋਆ ’ਚ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਕਾਠਗੜ੍ਹ ’ਚ ਲਾਈਫ ਕੇਅਰ ਫਾਊਂਡੇਸ਼ਨ ਵਲੋਂ ਅਤਿ- ਆਧੁਨਿਕ ਬਲੱਡ ਕੁਲੈਕਸ਼ਨ ਸੈਂਟਰ ਦੀ ਸ਼ੁਰੂਆਤ
Ad Position 24