11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਮਜਾਰੀ/ਸਾਹਿਬਾ, 11 ਅਗਸਤ (ਨਿਰਮਲਜੀਤ ਸਿੰਘ ਚਾਹਲ) - ਅੱਠਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਿੰਘ ਸਭਾ ਕਸਬਾ ਮਜਾਰੀ ਵਿਖੇ ਸਮੂਹ ਨਗਰ ਦੀਆਂ ਸੰਗਤਾਂ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਹਿਜ ਪਾਠ ਦੇ ਭੋਗ ਪਾਏ ਗਏ, ਸੰਗਤਾਂ ਵਲੋਂ ਸੰਗਤੀ ਰੂਪ ਵਿਚ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 12-08-2026
ਮਜਾਰੀ/ਸਾਹਿਬਾ, 11 ਅਗਸਤ (ਨਿਰਮਲਜੀਤ ਸਿੰਘ ਚਾਹਲ) - ਅੱਠਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਿੰਘ ਸਭਾ ਕਸਬਾ ਮਜਾਰੀ ਵਿਖੇ ਸਮੂਹ ਨਗਰ ਦੀਆਂ ਸੰਗਤਾਂ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਹਿਜ ਪਾਠ ਦੇ ਭੋਗ ਪਾਏ ਗਏ, ਸੰਗਤਾਂ ਵਲੋਂ ਸੰਗਤੀ ਰੂਪ ਵਿਚ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਅਰਦਾਸ ਕਰਨ ਉਪਰੰਤ ਮਾ. ਮੋਹਣ ਸਿੰਘ ਵਲੋਂ ਕਥਾ ਅਤੇ ਭਾਈ ਹਰਜਿੰਦਰ ਸਿੰਘ ਮਹਿੰਦਪੁਰ ਵਾਲਿਆਂ ਦੇ ਜਥੇ ਵਲੋਂ ਸੰਗਤਾਂ ਨੂੰ ਗੁਰਇਤਿਹਾਸ ਸੁਣਾ ਕੇ ਗੁਰਬਾਣੀ ਨਾਲ ਜੋੜਿਆ ਗਿਆ। ਸੰਗਤਾਂ ਵਾਸਤੇ ਲੰਗਰ ਲਗਾਇਆ ਗਿਆ। ਇਸ ਮੌਕੇ ਸਮੂਹ ਨਗਰ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਹੋਈ ਅਗਲੀ ਖ਼ਬਰ ਜਗਤਾਰ ਸਿੰਘ ਹਵਾਰਾ ਨੂੰ ਤਰੁੰਤ ਲੰਬੀ ਪੈਰੋਲ ਦਿੱਤੀ ਜਾਵੇ -ਜਾਡਲੀ
Ad Position 24