ਸਨ ਫਾਰਮਾ ਉਦਯੋਗ ਨੇ ਬਨਾਂ ਵਿਖੇ ਲਗਾਇਆ ਮੁਫ਼ਤ ਮੈਡੀਕਲ ਕੈਂਪ
600 ਦੇ ਕਰੀਬ ਮਰੀਜ਼ਾਂ ਨੇ ਕਰਵਾਈ ਜਾਂਚ
ਕਾਠਗੜ੍ਹ, 11 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਰੋਪੜ -ਬਲਾਚੌਰ ਨੈਸ਼ਨਲ ਹਾਈਵੇ ’ਤੇ ਸਥਿਤ ਨਾਮਵਰ ਸਨ ਫਾਰਮਾ ਉਦਯੋਗ ਦੀ ਮੈਡੀਕਲ ਟੀਮ ਵੱਲੋਂ ਸਮਾਜ ਭਲਾਈ ਦੇ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਪਿੰਡ ਬਨਾਂ ਵਿਖੇ ਸਥਿਤ ਭੂਰੀ ਵਾਲਿਆਂ ਦੇ ਪਵਿੱਤਰ ਧਾਰਮਿਕ ਅਸਥਾਨ ’ਤੇ ਇੱਕ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਮਕਸਦ ਖੇਤਰ ਵਾਸੀਆਂ ਅਤੇ ਹਰਿਦੁਆਰ ਤੋਂ ਪਵਿੱਤਰ ਗੰਗਾ ਜਲ ਲੈ ਕੇ ਆ ਰਹੇ ਸ਼ਿਵ ਕਾਵੜ ਭਗਤਾਂ ਦੀ ਸਿਹਤ ਦੀ ਦੇਖਭਾਲ ਕਰਨਾ ਸੀ।
ਪ
ਪਿੰਡ ਬਨਾਂ ਵਿਖੇ ਲਗਾਏ ਮੈਡੀਕਲ ਕੈਂਪ ਦਾ ਦ੍ਰਿਸ਼। ਤਸਵੀਰ : ਹਰਸਿਮਰਨ ਜੋਤ ਸਿੰਘ ਕਲੇਰ
12-08-2026
ਕਾਠਗੜ੍ਹ, 11 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਰੋਪੜ -ਬਲਾਚੌਰ ਨੈਸ਼ਨਲ ਹਾਈਵੇ ’ਤੇ ਸਥਿਤ ਨਾਮਵਰ ਸਨ ਫਾਰਮਾ ਉਦਯੋਗ ਦੀ ਮੈਡੀਕਲ ਟੀਮ ਵੱਲੋਂ ਸਮਾਜ ਭਲਾਈ ਦੇ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਪਿੰਡ ਬਨਾਂ ਵਿਖੇ ਸਥਿਤ ਭੂਰੀ ਵਾਲਿਆਂ ਦੇ ਪਵਿੱਤਰ ਧਾਰਮਿਕ ਅਸਥਾਨ ’ਤੇ ਇੱਕ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਮਕਸਦ ਖੇਤਰ ਵਾਸੀਆਂ ਅਤੇ ਹਰਿਦੁਆਰ ਤੋਂ ਪਵਿੱਤਰ ਗੰਗਾ ਜਲ ਲੈ ਕੇ ਆ ਰਹੇ ਸ਼ਿਵ ਕਾਵੜ ਭਗਤਾਂ ਦੀ ਸਿਹਤ ਦੀ ਦੇਖਭਾਲ ਕਰਨਾ ਸੀ। ਕੈਂਪ ਦੌਰਾਨ ਮੈਡੀਕਲ ਟੀਮ ਵੱਲੋਂ ਸੈਂਕੜੇ ਲੋਕਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ। ਮੈਡੀਕਲ ਕੈਂਪ ਦੀ ਸ਼ੁਰੂਆਤ ਸਵੇਰੇ 10 ਵਜੇ ਹੋਈ, ਜੋ ਦੁਪਹਿਰ 2 ਵਜੇ ਤੱਕ ਨਿਰੰਤਰ ਜਾਰੀ ਰਹੀ। ਇਸ ਕੈਂਪ ਦੀ ਅਗਵਾਈ ਇੰਚਾਰਜ ਡਾਕਟਰ ਹਰਮੇਸ਼ ਲਾਲ ਨੇ ਕੀਤੀ, ਜਿਨ੍ਹਾਂ ਨਾਲ ਫਾਰਮਾਸਿਸਟ ਮਨਜਿੰਦਰ ਕੌਰ ਅਤੇ ਉਨ੍ਹਾਂ ਦੀ ਪੂਰੀ ਮੈਡੀਕਲ ਟੀਮ ਨੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਈਆਂ। ਇਸ ਵਿਸ਼ੇਸ਼ ਮੌਕੇ ’ਤੇ ਸਨ ਫਾਰਮਾ ਉਦਯੋਗ ਦੇ ਸੀ.ਐੱਸ.ਆਰ. ਮੈਨੇਜਰ ਸੰਦੀਪ ਸ਼ਰਮਾ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਕੈਂਪ ਦੇ ਸੁਚੱਜੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕੰਪਨੀ ਵੱਲੋਂ ਸਮਾਜਿਕ ਜ਼ਿੰਮੇਵਾਰੀ ਨੂੰ ਸਮਝਦਿਆਂ ਭਵਿੱਖ ਵਿੱਚ ਵੀ ਅਜਿਹੇ ਲੋਕ ਭਲਾਈ ਦੇ ਕਾਰਜ ਜਾਰੀ ਰਹਿਣਗੇ। ਇਸ ਮੈਡੀਕਲ ਕੈਂਪ ਵਿੱਚ ਪਹੁੰਚੇ ਵਿਸ਼ੇਸ਼ ਸ਼ਿਵ ਕਾਵੜ ਭਗਤਾਂ ਅਤੇ ਨੇੜਲੇ ਪਿੰਡਾਂ ਦੇ ਲਗਪਗ 600 ਦੇ ਕਰੀਬ ਮਰੀਜ਼ਾਂ ਨੇ ਆਪਣੀਆਂ ਵੱਖ-ਵੱਖ ਬਿਮਾਰੀਆਂ ਦੀ ਡਾਕਟਰੀ ਜਾਂਚ ਕਰਵਾਈ। ਮੈਡੀਕਲ ਟੀਮ ਵੱਲੋਂ ਮਰੀਜ਼ਾਂ ਦਾ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਹੋਰ ਆਮ ਬਿਮਾਰੀਆਂ ਦਾ ਨਿਰੀਖਣ ਕੀਤਾ ਗਿਆ ਅਤੇ ਕੰਪਨੀ ਵੱਲੋਂ ਲੋੜਵੰਦਾਂ ਨੂੰ ਬਿਲਕੁਲ ਮੁਫ਼ਤ ਦਵਾਈਆਂ ਦੀ ਵੰਡ ਕੀਤੀ ਗਈ। ਲੰਮੇ ਸਫ਼ਰ ਤੋਂ ਆ ਰਹੇ ਕਾਵੜ ਭਗਤਾਂ ਦੀ ਥਕਾਵਟ ਅਤੇ ਸਰੀਰਕ ਤਕਲੀਫ਼ਾਂ ਲਈ ਵੀ ਉਚੇਚੇ ਤੌਰ ’ਤੇ ਰਾਹਤ ਸਮੱਗਰੀ ਅਤੇ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਪਿੰਡ ਬਨਾ ਦੇ ਸਰਪੰਚ ਸਰਬਜੀਤ ਸਿੰਘ, ਚੌਧਰੀ ਕ੍ਰਿਸ਼ਨ ਕੁਮਾਰ, ਤੇਲੂ ਰਾਮ, ਮਾਸਟਰ ਕ੍ਰਿਸ਼ਨ ਕੁਮਾਰ, ਵਨੀਤ ਚੌਧਰੀ, ਪ੍ਰਦੀਪ ਕੁਮਾਰ, ਜੀਤ ਰਾਮ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਸੰਗਤਾਂ ਹਾਜ਼ਰ ਸਨ। ਆਏ ਹੋਏ ਪਤਵੰਤਿਆਂ ਨੇ ਸਨ ਫਾਰਮਾ ਉਦਯੋਗ ਅਤੇ ਮੈਡੀਕਲ ਟੀਮ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ।