13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਬਲਾਚੌਰ ਵਿਖੇ ਖੋਲ੍ਹਿਆ ਹਲਕਾ ਪੱਧਰੀ ਮੁੱਖ ਚੋਣ ਦਫ਼ਤਰ

ਬਲਾਚੌਰ, 12 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਬਲਾਚੌਰ ਹਲਕੇ ਵਿੱਚ ਸਰਗਰਮੀਆਂ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਬੂਲੇਵਾਲ ਰੋਡ ਬਲਾਚੌਰ ਵਿਖੇ ਹਲਕਾ ਪੱਧਰੀ ਮੁੱਖ ਚੋਣ ਦਫ਼ਤਰ ਦਾ ਉਦਘਾਟਨ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਰਾਹੋਂ ਵੱਲੋਂ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਆਗੂ ਅਮਰਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਸਤਪਾਲ ਸਿੰਘ, ਮੀਤ ਪ੍ਰਧਾਨ ਗੁਰਮੁਖ ਸਿੰਘ, ਮੀਤ ਪ੍ਰਧਾਨ ਪਰਮਜੀਤ ਸਿੰਘ ਸਮੇਤ ਹੋਰ ਕਾਰਜਕਾਰੀ ਮੈਂਬਰ ਅਤੇ ਪਾਰਟੀ ਨਾਲ ਜੁੜੇ ਸਾਥੀ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 13-08-2026
ਬਲਾਚੌਰ, 12 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਬਲਾਚੌਰ ਹਲਕੇ ਵਿੱਚ ਸਰਗਰਮੀਆਂ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਬੂਲੇਵਾਲ ਰੋਡ ਬਲਾਚੌਰ ਵਿਖੇ ਹਲਕਾ ਪੱਧਰੀ ਮੁੱਖ ਚੋਣ ਦਫ਼ਤਰ ਦਾ ਉਦਘਾਟਨ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਰਾਹੋਂ ਵੱਲੋਂ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਆਗੂ ਅਮਰਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਸਤਪਾਲ ਸਿੰਘ, ਮੀਤ ਪ੍ਰਧਾਨ ਗੁਰਮੁਖ ਸਿੰਘ, ਮੀਤ ਪ੍ਰਧਾਨ ਪਰਮਜੀਤ ਸਿੰਘ ਸਮੇਤ ਹੋਰ ਕਾਰਜਕਾਰੀ ਮੈਂਬਰ ਅਤੇ ਪਾਰਟੀ ਨਾਲ ਜੁੜੇ ਸਾਥੀ ਹਾਜ਼ਰ ਸਨ। ਇਸ ਮੌਕੇ ਬਲਪ੍ਰੀਤ ਸਿੰਘ, ਸੁਖਦੀਪ ਸਿੰਘ, ਜਸਵੀਰ ਸਿੰਘ, ਰੰਮੀ ਢਿੱਲੋਂ ਸਾਰੇ ਪਿੰਡ ਮਢਿੰਆਣੀ ਨਾਲ ਸਬੰਧਤ, ਮੋਹਨ ਸਿੰਘ, ਹੁਸਨ ਸਿੰਘ ਦੋਨੋ ਪਿੰਡ ਠਠਿਆਲਾਂ ਢਾਹਾਂ ਤੋਂ, ਪਿੰਡ ਬੰਗਾ ਬੇਟ ਤੋਂ ਸਤਨਾਮ ਸਿੰਘ, ਗੁਰਪ੍ਰੀਤ ਸਿੰਘ, ਬਲਕਾਰ ਸਿੰਘ, ਪ੍ਰਿੰਸ ਸਿੰਘ, ਜਗਤਾਰ ਸਿੰਘ ਮਹਿੰਦੀਪੁਰ, ਲਖਵੀਰ ਸਿੰਘ ਖਾਲਸਾ, ਲਖਵੀਰ ਸਿੰਘ ਕੰਗਣਾ ਬੇਟ, ਮਨਜੀਤ ਸਿੰਘ ਫਿਰਨੀ ਮਜਾਰਾ, ਲਖਵੀਰ ਸਿੰਘ ਰੱਕੜਾਂ ਢਾਹਾਂ ਸਮੇਤ ਹੋਰ ਪਾਰਟੀ ਆਗੂ, ਅਹੁਦੇਦਾਰ ਤੇ ਵਰਕਰ ਹਾਜ਼ਰ ਸਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਰਾਹੋਂ ਨੇ ਪਾਰਟੀ ਦੇ ਮੁੱਖ ਉਦੇਸ਼ਾਂ ਤੇ ਆਉਣ ਵਾਲੇ ਸਮੇਂ ਦੀ ਜਥੇਬੰਦਕ ਰਣਨੀਤੀ ਬਾਰੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਹਲਕਾ ਬਲਾਚੌਰ ਵਿੱਚ ਪਾਰਟੀ ਦੀ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ, ਪਿੰਡ ਪੱਧਰ ਤੱਕ ਵਰਕਰਾਂ ਨਾਲ ਰਾਬਤਾ ਵਧਾਉਣ ਤੇ ਆਪਸੀ ਤਾਲਮੇਲ ਨਾਲ ਕੰਮ ਨੂੰ ਅੱਗੇ ਵਧਾਉਣ ’ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਵੱਲੋ ਇਹ ਵੀ ਸਪਸ਼ਟ ਕੀਤਾ ਗਿਆ ਕਿ ਇਹ ਦਫ਼ਤਰ ਸਿਰਫ਼ ਚੋਣਾਂ ਤੱਕ ਸੀਮਿਤ ਨਾ ਰਹਿ ਕੇ ਲੋਕਾਂ ਨਾਲ ਨਿਰੰਤਰ ਰਾਬਤਾ ਬਣਾਉਣ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਤੇ ਲੋਕ-ਹਿੱਤ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇੱਕ ਕੇਂਦਰ ਵਜੋਂ ਕੰਮ ਕਰੇਗਾ। ਪਾਰਟੀ ਨਾਲ ਜੁੜਿਆ ਕੋਈ ਵੀ ਸਾਥੀ ਆਪਣੇ ਸੁਝਾਅ, ਵਿਚਾਰ ਜਾਂ ਜਥੇਬੰਦਕ ਮਾਮਲੇ ਲੈ ਕੇ ਦਫ਼ਤਰ ਵਿਖੇ ਪਹੁੰਚ ਸਕੇਗਾ ਅਤੇ ਲੋਕਾਂ ਨਾਲ ਸਬੰਧਤ ਮੁੱਦਿਆਂ ਨੂੰ ਵੀ ਯੋਗ ਪੱਧਰ ਤੱਕ ਪਹੁੰਚਾਉਣ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਪੰਜਾਬ ਤੇ ਪੰਥ ਨਾਲ ਸਬੰਧਤ ਵੱਖ-ਵੱਖ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕਰਦਿਆਂ ਪੰਜਾਬ ਦੀ ਮੌਜੂਦਾ ਸਥਿਤੀ, ਪੰਥਕ ਏਕਤਾ, ਨੌਜਵਾਨੀ ਦੀ ਭੂਮਿਕਾ ਤੇ ਪੰਜਾਬ ਦੇ ਹੱਕਾਂ ਨਾਲ ਸਬੰਧਤ ਮੁੱਦਿਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ ਗਏ। ਹਲਕਾ ਬਲਾਚੌਰ ਵਿੱਚ ਪਾਰਟੀ ਦੀ ਜਥੇਬੰਦਕ ਮਜ਼ਬੂਤੀ, (ਬਾਕੀ ਸਫਾ 6 ’ ਤੇ )
Ad Position 22
No active advertisement
ਪਿਛਲੀ ਖ਼ਬਰ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਦੋ ਵਿਅਕਤੀਆਂ ਦੀ ਮੌਤ ਅਗਲੀ ਖ਼ਬਰ ਜੰਗਲਾਤ ਵਿਭਾਗ ਵਲੋਂ ਸੰਧਵਾਂ-ਕਟਾਰੀਆਂ ਸੜਕ ਕੰਢੇ ਡਿੱਗੇ ਦਰੱਖ਼ਤ ਨਾ ਚੁੱਕੇ ਜਾਣ ’ਤੇ ਲੋਕਾਂ ਅੰਦਰ ਭਾਰੀ ਰੋਸ
Ad Position 24