13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਦੋ ਵਿਅਕਤੀਆਂ ਦੀ ਮੌਤ

ਕਾਠਗੜ੍ਹ, 12 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ)- ਥਾਣਾ ਕਾਠਗੜ੍ਹ ਅਧੀਨ ਪੈਂਦੇ ਪਿੰਡ ਰਾਏਪੁਰ ਮਾਜਰਾ ਵਿਖੇ ਇੱਕ ਤੇਜ਼ ਰਫ਼ਤਾਰ ਅਤੇ ਲਾਪਰਵਾਹ ਕਾਰ ਚਾਲਕ ਵੱਲੋਂ ਮੋਟਰਸਾਈਕਲ ਨੂੰ ਸਿੱਧੀ ਅਤੇ ਭਿਆਨਕ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਲਿਜਾਣ ‘ਤੇ ਡਾਕਟਰਾਂ ਵੱਲੋਂ ਮ੍ਰਿਤਕ ਐਲਾਨ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 13-08-2026
ਕਾਠਗੜ੍ਹ, 12 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ)- ਥਾਣਾ ਕਾਠਗੜ੍ਹ ਅਧੀਨ ਪੈਂਦੇ ਪਿੰਡ ਰਾਏਪੁਰ ਮਾਜਰਾ ਵਿਖੇ ਇੱਕ ਤੇਜ਼ ਰਫ਼ਤਾਰ ਅਤੇ ਲਾਪਰਵਾਹ ਕਾਰ ਚਾਲਕ ਵੱਲੋਂ ਮੋਟਰਸਾਈਕਲ ਨੂੰ ਸਿੱਧੀ ਅਤੇ ਭਿਆਨਕ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਲਿਜਾਣ ‘ਤੇ ਡਾਕਟਰਾਂ ਵੱਲੋਂ ਮ੍ਰਿਤਕ ਐਲਾਨ ਦਿੱਤਾ ਗਿਆ। ਚਸ਼ਮਦੀਦ ਗੁਰਮੁੱਖ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਰਾਏਪੁਰ ਮਾਜਰਾ ਥਾਣਾ ਕਾਠਗੜ੍ਹ ਨੇ ਦੱਸਿਆ ਕਿ ਉਹ ਖੇਤੀਬਾੜੀ ਦਾ ਕੰਮਕਾਰ ਕਰਦਾ ਹੈ। ਲੰਘੀ 11 ਅਗਸਤ ਨੂੰ ਸ਼ਾਮ ਨੂੰ ਉਹ ਆਪਣੇ ਮੋਟਰਸਾਈਕਲ ਪੀ.ਬੀ 32 ਐਮ 0473 ‘ਤੇ ਸਵਾਰ ਹੋ ਕੇ ਪਿੰਡ ਮਾਜਰਾ ਜੱਟਾ ਅੱਡਾ ਤੋਂ ਆਪਣੇ ਪਿੰਡ ਰਾਏਪੁਰ ਮਾਜਰਾ ਵੱਲ ਜਾ ਰਿਹਾ ਸੀ। ਉਸ ਦੇ ਅੱਗੇ ਉਸ ਦਾ ਤਾਇਆ ਅਵਤਾਰ ਸਿੰਘ ਪੁੱਤਰ ਨਾਥ ਸਿੰਘ ਅਤੇ ਕਰਨੈਲ ਸਿੰਘ ਪੁੱਤਰ ਜੋਗਿੰਦਰ ਸਿੰਘ ਦੋਵੇਂ ਵਾਸੀ ਪਿੰਡ ਰਾਏਪੁਰ ਮਾਜਰਾ ਆਪਣੇ ਮੋਟਰਸਾਈਕਲ ਪੀ.ਬੀ 32 ਯੂ 6885 ‘ਤੇ ਸਵਾਰ ਹੋ ਕੇ ਜਾ ਰਹੇ ਸਨ। ਮੋਟਰਸਾਈਕਲ ਕਰਨੈਲ ਸਿੰਘ ਚਲਾ ਰਿਹਾ ਸੀ ਅਤੇ ਅਵਤਾਰ ਸਿੰਘ ਪਿੱਛੇ ਬੈਠਾ ਹੋਇਆ ਸੀ। ਜਦੋਂ ਉਹ ਪਿੰਡ ਰਾਏਪੁਰ ਵਿੱਚ ਗੁਰਚਰਨ ਸਿੰਘ ਦੇ ਘਰ ਕੋਲ ਪਹੁੰਚੇ ਤਾਂ ਪਿੰਡ ਰਾਏਪੁਰ ਮਾਜਰਾ ਦੀ ਸਾਈਡ ਤੋਂ ਇੱਕ ਚਿੱਟੇ ਰੰਗ ਦੀ ਬਲੇਨੋ ਕਾਰ ਪੀ.ਬੀ 71 ਬੀ 3592 ਬਹੁਤ ਹੀ ਤੇਜ਼ ਰਫ਼ਤਾਰ, ਅਣਗਹਿਲੀ ਅਤੇ ਲਾਪਰਵਾਹੀ ਨਾਲ ਆਈ। ਕਾਰ ਚਾਲਕ ਨੇ ਗਲਤ ਸਾਈਡ ‘ਤੇ ਆ ਕੇ ਸਿੱਧੀ ਟੱਕਰ ਮੋਟਰਸਾਈਕਲ ਪੀ.ਬੀ 32 ਯੂ 6885 ਵਿੱਚ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਮੋਟਰਸਾਈਕਲ ਅਤੇ ਉਸ ‘ਤੇ ਸਵਾਰ ਦੋਵਾਂ ਵਿਅਕਤੀਆਂ ਨੂੰ 100 ਮੀਟਰ ਤੱਕ ਧੂਹ ਕੇ ਕਾਫ਼ੀ ਦੂਰ ਖੇਤਾਂ ਵੱਲ ਲੈ ਗਈ ਅਤੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ। ਇਸ ਹਾਦਸੇ ਤੋਂ ਬਾਅਦ ਕਾਰ ਪਾਪੂਲਰ ਦੇ ਬੂਟੇ ਤੋੜਦਿਆਂ ਇੱਕ ਦਰਖ਼ਤ ਨਾਲ ਟਕਰਾ ਕੇ ਪੁੱਠੀ ਹੋ ਗਈ। ਸ਼ਿਕਾਇਤਕਰਤਾ ਗੁਰਮੁੱਖ ਸਿੰਘ ਨੇ ਦੱਸਿਆ ਕਿ ਜਦੋਂ ਕਾਰ ਚਾਲਕ ਗੱਡੀ ਵਿੱਚੋਂ ਬਾਹਰ ਨਿਕਲਿਆ ਤਾਂ ਉਸ ਨੇ ਉਸ ਦੀ ਪਛਾਣ ਗੁਰਜੰਟ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਜੱਸੜਾਂ, ਤਹਿਸੀਲ ਚਮਕੌਰ ਸਾਹਿਬ ਵਜੋਂ ਕੀਤੀ। ਗੁਰਜੰਟ ਸਿੰਘ ਦੀ ਉਨ੍ਹਾਂ ਦੇ ਪਿੰਡ ਵਿੱਚ ਰਿਸ਼ਤੇਦਾਰੀ ਹੋਣ ਕਰਕੇ ਉਹ ਉਸ ਨੂੰ ਪਹਿਲਾਂ ਤੋਂ ਹੀ ਜਾਣਦਾ ਸੀ। ਹਾਦਸੇ ਤੋਂ ਬਾਅਦ ਗੁਰਜੰਟ ਸਿੰਘ ਖੇਤਾਂ ਦੇ ਰਸਤੇ ਮੌਕੇ ਤੋਂ ਫ਼ਰਾਰ ਹੋ ਗਿਆ। ਗੁਰਮੁੱਖ ਸਿੰਘ ਨੇ ਤੁਰੰਤ ਸਵਾਰੀ ਦਾ ਪ੍ਰਬੰਧ ਕਰਕੇ ਆਪਣੇ ਤਾਏ ਅਵਤਾਰ ਸਿੰਘ ਅਤੇ ਕਰਨੈਲ ਸਿੰਘ ਨੂੰ ਸਰਕਾਰੀ ਹਸਪਤਾਲ ਬਲਾਚੌਰ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਹਾਦਸੇ ਵਿੱਚ ਮੋਟਰਸਾਈਕਲ ਦਾ ਵੀ ਭਾਰੀ ਨੁਕਸਾਨ ਹੋਇਆ ਹੈ। ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਕਾਰ ਚਾਲਕ ਗੁਰਜੰਟ ਸਿੰਘ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੇ ਪਰਿਵਾਰਾਂ ਨੂੰ ਇਨਸਾਫ ਦਿਵਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਇਨਟੈਂਸੀਫਾਈਡ ਕੈਂਪੇਨ ਨੂੰ ਡਾ. ਬਲਵੀਰ ਕਮਲ ਵਲੋਂ ਹਰੀ ਝੰਡੀ ਅਗਲੀ ਖ਼ਬਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਬਲਾਚੌਰ ਵਿਖੇ ਖੋਲ੍ਹਿਆ ਹਲਕਾ ਪੱਧਰੀ ਮੁੱਖ ਚੋਣ ਦਫ਼ਤਰ
Ad Position 24