13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀਆਂ ਨੇ ਜ਼ਿਲ੍ਹੇ ’ਚੋਂ ਮਾਰੀਆਂ ਮੱਲਾਂ

ਬੰਗਾ, 12 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਬੀ. ਬੀ.

Ad Position 21
No active advertisement
ਸਿੱਖ ਨੈਸ਼ਨਲ ਕਾਲਜ ਬੰਗਾ ਦੇ ਜ਼ਿਲ੍ਹੇ ’ਚੋਂ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀ। 13-08-2026
ਬੰਗਾ, 12 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਬੀ.ਬੀ.ਏ. ਸਮੈਸਟਰ ਛੇਵਾਂ ਦੇ ਪ੍ਰੀਖਿਆ ਨਤੀਜਿਆਂ ਵਿੱਚ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ। ਕਾਲਜ ਪ੍ਰਿੰਸੀਪਲ ਡਾ. ਇੰਦੂ ਰੱਤੀ ਨੇ ਦੱਸਿਆ ਕਿ ਵਿਦਿਆਰਥੀ ਭਵਨਜੋਤ ਸਿੰਘ ਨੇ ਜ਼ਿਲ੍ਹੇ ‘ਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਵਿਦਿਆਰਥਣ ਰਾਜਵੀਰ ਕੌਰ ਨੇ ਜ਼ਿਲ੍ਹੇ ਵਿੱਚ ਦੂਜਾ ਸਥਾਨ, ਜਦਕਿ ਆਂਚਲ ਸੈਣੀ ਨੇ ਜ਼ਿਲ੍ਹੇ ਤੀਜਾ ਸਥਾਨ ਹਾਸਲ ਕਰਕੇ ਕਾਲਜ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਵਿੱਚ ਹੋਰ ਵਾਧਾ ਕੀਤਾ। ਪ੍ਰਿੰਸੀਪਲ ਡਾ. ਇੰਦੂ ਰੱਤੀ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਵਿਭਾਗ ਮੁਖੀ ਡਾ. ਕਮਲਦੀਪ ਕੌਰ ਨੇ ਵੀ ਸਫਲ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਵਿਦਿਆਰਥੀ ਇਸੇ ਤਰ੍ਹਾਂ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕਰਦੇ ਰਹਿਣਗੇ। ਇਸ ਮੌਕੇ ਡਾ. ਦਵਿੰਦਰ ਕੌਰ, ਪ੍ਰੋ. ਮਨਰਾਜ ਕੌਰ, ਪ੍ਰੋ. ਅਵਨੀਤ ਕੌਰ, ਪ੍ਰੋ. ਪ੍ਰਿਆ ਲੱਧੜ, ਪ੍ਰੋ. ਦੀਪਿਕਾ, ਪ੍ਰੋ. ਮਨੀਸ਼ਾ, ਪ੍ਰੋ. ਗੁਰਿੰਦਰ ਕੌਰ, ਪ੍ਰੋ. ਹਰਸਿਮਰਨ ਕੌਰ, ਪ੍ਰੋ. ਦਮਨਪ੍ਰੀਤ ਕੌਰ ਤੇ ਪ੍ਰੋ. ਗਗਨਪ੍ਰੀਤ ਕੌਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੱਭਿਆਚਾਰਕ ਮੇਲੇ ਆਪਸੀ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਰੱਖਦੇ ਹਨ - ਸਰਹਾਲ, ਢੰਡਾ, ਜਥੇ. ਝਿੰਗੜ ਝਿੰਗੜਾਂ ਵ... ਅਗਲੀ ਖ਼ਬਰ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਸਰਕਲ ਜ਼ੋਨ ਬੰਗਾ ਦੀ ਸਥਾਪਤੀ ’ਤੇ ਸਮਾਗਮ
Ad Position 24