14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਮਹਾਰਾਜ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਗਰਲਜ਼ ਕਾਲਜ ਟੱਪਰੀਆਂ ਖੁਰਦ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਟੱਪਰੀਆਂ ਖੁਰਦ, 13 ਅਗਸਤ (ਬੂਥਗੜ੍ਹੀਆ) - ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਕਾਲਜ ਮਹਾਰਾਜ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਗਰਲਜ ਕਾਲਜੀਏਟ ਸਕੂਲ, ਟੱਪਰੀਆਂ ਖੁਰਦ ਵਿਖੇ ਤੀਆਂ ਦਾ ਤਿਉਹਾਰ ਡਾ. ਤਜਿੰਦਰ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 14-08-2026
ਟੱਪਰੀਆਂ ਖੁਰਦ, 13 ਅਗਸਤ (ਬੂਥਗੜ੍ਹੀਆ) - ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਕਾਲਜ ਮਹਾਰਾਜ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਗਰਲਜ ਕਾਲਜੀਏਟ ਸਕੂਲ, ਟੱਪਰੀਆਂ ਖੁਰਦ ਵਿਖੇ ਤੀਆਂ ਦਾ ਤਿਉਹਾਰ ਡਾ. ਤਜਿੰਦਰ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਪੰਜਾਬੀ ਸੱਭਿਆਚਾਰ ਤੇ ਅਮੀਰ ਵਿਰਸੇ ਦੀ ਝਲਕ ਪੇਸ਼ ਕਰਦਿਆਂ ਵਿਦਿਆਰਥਣਾਂ ਨੇ ਪੰਜਾਬੀ ਪਹਿਰਾਵੇ ਵਿੱਚ ਸਜ-ਧਜ ਕੇ ਗਿੱਧਾ, ਬੋਲੀਆਂ, ਪੰਜਾਬੀ ਲੋਕ ਗੀਤ, ਮਹਿੰਦੀ ਤੇ ਵੱਖ-ਵੱਖ ਰਵਾਇਤੀ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ। ਵੱਖ-ਵੱਖ ਮੁਕਾਬਲੇ ਵਿੱਚ ਬੀ.ਏ. ਭਾਗ ਪਹਿਲੇ (ਆਰਟਸ) ਦੀ ਵਿਦਿਆਰਥਣ ਹਰਨੀਤ ਕੌਰ ਨੂੰ ਮਿਸ ਤੀਜ ਦੇ ਖਿਤਾਬ ਨਾਲ ਨਵਾਜ਼ਿਆ ਗਿਆ। ਮੁਕਾਬਲੇ ਦੀਆਂ ਜੇਤੂ ਵਿਦਿਆਰਥਣਾਂ ਨੂੰ ਕਾਲਜ ਦੇ ਸਮੂਹ ਸਟਾਫ਼ ਵੱਲੋਂ ਟਰੱਸਟ ਦੇ ਸਹਿਯੋਗ ਨਾਲ ਸਨਮਾਨਿਤ ਵੀ ਕੀਤਾ ਗਿਆ। ਡਾ. ਤਜਿੰਦਰ ਕੌਰ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥਣਾਂ ਨੂੰ ਪੰਜਾਬੀ ਸੱਭਿਆਚਾਰ ਵਿਰਸੇ ਤੇ ਰਵਾਇਤੀ ਤਿਉਹਾਰਾਂ ਨਾਲ ਜੂੜੇ ਰਹਿਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਅਜਿਹੇ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਸੱਭਿਆਚਾਰਕ ਜੜਾਂ ਨਾਲ ਜੋੜਨ ਤੇ ਪੰਜਾਬੀ ਵਿਰਸੇ ਨੂੰ ਸੰਭਾਲਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਮੰਚ ਦਾ ਸੰਚਾਲਨ ਪ੍ਰੋ. ਰਾਣੀ ਤੇ ਪ੍ਰੋ. ਰਵਿੰਦਰ ਕੌਰ ਵੱਲੋਂ ਬਾਖੂਬੀ ਕੀਤਾ ਗਿਆ। ਇਹਨਾਂ ਨੇ ਆਪਣੀ ਸੁਚੱਜੀ ਪੇਸ਼ਕਾਰੀ ਤੇ ਦਿਲਕਸ਼ ਅੰਦਾਜ਼ ਨਾਲ ਪੂਰੇ ਸਮਾਗਮ ਨੂੰ ਹੋਰ ਵੀ ਪ੍ਰਭਾਵਸ਼ਾਲੀ ਬਣਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਸ਼ਿਵ ਕਾਵੜ ਭਗਤਾਂ ਦਾ ਕਾਠਗੜ੍ਹ ’ਚ ਭਰਵਾਂ ਸਵਾਗਤ ਅਗਲੀ ਖ਼ਬਰ ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਨੈਸ਼ਨਲ ਕਾਨਫ਼ਰੰਸ ਨੈਕਸਸ-2026 ਦੀ ਸ਼ਾਨਦਾਰ ਸ਼ੁਰੂਆਤ
Ad Position 24