ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ
ਨਵਾਂਸ਼ਹਿਰ, 18 ਅਗਸਤ (ਜਸਬੀਰ ਸਿੰਘ ਨੂਰਪੁਰ, ਦੀਦਾਰ ਸਿੰਘ ਸ਼ੇਤਰਾ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵੱਲੋਂ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਵਿੱਤ ਮੰਤਰੀ ਪੰਜਾਬ ਦੇ ਪੁਤਲੇ ਫੂਕਣ ਦੇ ਐਲਾਨੇ ਦੇ ਐਕਸ਼ਨ ਦਾ ਸਮਰਥਨ ਕਰਦਿਆਂ ਸੈਂਕੜਿਆਂ ਦੀ ਗਿਣਤੀ ਵਿੱਚ ਇਕੱਠੇ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਵਿੱਤ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ। ਇਸ ਸਮੇਂ ਹੋਏ ਰੋਸ ਪ੍ਰਦਰਸ਼ਨ ਨੂੰ ਕੁਲਦੀਪ ਸਿੰਘ ਦੌੜਕਾ, ਵਿਜੇ ਕੁਮਾਰ, ਹਰਵਿੰਦਰ ਸਿੰਘ, ਜੀਤ ਲਾਲ ਗੋਹਲੜੋਂ, ਕੁਲਵਿੰਦਰ ਸਿੰਘ ਅਟਵਾਲ, ਅਜੀਤ ਸਿੰਘ ਬਰਨਾਲਾ, ਜਸਵਿੰਦਰ ਸਿੰਘ ਔਜਲਾ, ਬਿਕਰਮਜੀਤ ਸਿੰਘ, ਵਿਨੇ ਕੁਮਾਰ, ਕੁਲਦੀਪ ਸਿੰਘ, ਰਾਮ ਕਿਸ਼ਨ ਪਲੀਝਿੱਕੀ, ਗੁਰਦਿਆਲ ਮਾਨ ਆਦਿ ਆਗੂਆਂ ਨੇ ਸੰਬੋਧਨ ਕੀਤਾ।
ਨਵਾਂਸ਼ਹਿਰ, 18 ਅਗਸਤ (ਜਸਬੀਰ ਸਿੰਘ ਨੂਰਪੁਰ, ਦੀਦਾਰ ਸਿੰਘ ਸ਼ੇਤਰਾ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵੱਲੋਂ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਵਿੱਤ ਮੰਤਰੀ ਪੰਜਾਬ ਦੇ ਪੁਤਲੇ ਫੂਕਣ ਦੇ ਐਲਾਨੇ ਦੇ ਐਕਸ਼ਨ ਦਾ ਸਮਰਥਨ ਕਰਦਿਆਂ ਸੈਂਕੜਿਆਂ ਦੀ ਗਿਣਤੀ ਵਿੱਚ ਇਕੱਠੇ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਵਿੱਤ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ। ਇਸ ਸਮੇਂ ਹੋਏ ਰੋਸ ਪ੍ਰਦਰਸ਼ਨ ਨੂੰ ਕੁਲਦੀਪ ਸਿੰਘ ਦੌੜਕਾ, ਵਿਜੇ ਕੁਮਾਰ, ਹਰਵਿੰਦਰ ਸਿੰਘ, ਜੀਤ ਲਾਲ ਗੋਹਲੜੋਂ, ਕੁਲਵਿੰਦਰ ਸਿੰਘ ਅਟਵਾਲ, ਅਜੀਤ ਸਿੰਘ ਬਰਨਾਲਾ, ਜਸਵਿੰਦਰ ਸਿੰਘ ਔਜਲਾ, ਬਿਕਰਮਜੀਤ ਸਿੰਘ, ਵਿਨੇ ਕੁਮਾਰ, ਕੁਲਦੀਪ ਸਿੰਘ, ਰਾਮ ਕਿਸ਼ਨ ਪਲੀਝਿੱਕੀ, ਗੁਰਦਿਆਲ ਮਾਨ ਆਦਿ ਆਗੂਆਂ ਨੇ ਸੰਬੋਧਨ ਕੀਤਾ। ਆਗੂਆਂ ਨੇ ਰਹਿੰਦੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰਨ, ਪੈਨਸ਼ਨ ਦੁਹਰਾਈ 2.59 ਦੇ ਗੁਣਾਕ ਨਾਲ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਅਨਰਿਵਾਈਜਡ ਕੈਟਾਗਰੀਆਂ ਦੀ ਤਨਖਾਹ 2.59 ਦੇ ਗੁਣਾਕ ਨਾਲ ਸੋਧਣ, ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਮਾਣ ਭੱਤਾ ਇਨਸੈਂਟਿਵ ਵਰਕਰਾਂ ਨੂੰ ਘੱਟੋ-ਘੱਟ ਉਜਰਤਾਂ ਦੇ ਘੇਰੇ ਵਿੱਚ ਲਿਆਉਣ, ਸੋਧਣ ਦੇ ਨਾਂ ‘ਤੇ ਪੇਂਡੂ ਭੱਤੇ ਸਮੇਤ ਕੱਟੇ ਗਏ ਸਮੁੱਚੇ ਭੱਤੇ ਬਹਾਲ ਕਰਨ, ਏ.ਸੀ.ਪੀ ਸਕੀਮ ਬਹਾਲ ਕਰਨ, ਮੁਲਾਜ਼ਮ ਵਿਰੋਧੀ ਨੋਟੀਫਕੇਸ਼ਨ 15.01.2015 ਅਤੇ 17.07.2020 ਨੂੰ ਰੱਦ ਕਰਨ ਅਤੇ 12.06.25 ਨੂੰ ਸੋਧੇ ਗਏ ਸਰਵਿਸ ਰੂਲਾਂ ਦੇ ਨੋਟੀਫਿਕੇਸ਼ਨ ਨੂੰ ਵਾਪਸ ਲੈ ਕੇ ਪੰਜਾਬ ਦੇ ਸਮੁੱਚੇ ਨਵੇਂ ਮੁਲਾਜ਼ਮਾਂ ਨੂੰ ਪੰਜਾਬ ਦੇ ਤਨਖਾਹ ਸਕੇਲ ਦੇਣ, ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਵਿਕਾਸ ਦੇ ਨਾਂ ਤੇ ਕੱਟਿਆ ਜਾ ਰਿਹਾ 200 ਰੁਪਏ ਪ੍ਰਤੀ ਮਹੀਨਾ ਜਜੀਆ ਟੈਕਸ ਵਾਪਸ ਲੈਣ, ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਯਕਮੁਸ਼ਤ ਇੱਕੋ ਕਿਸ਼ਤ ਵਿੱਚ ਅਦਾ ਕਰਨ, ਪੰਜਵੇਂ ਤਨਖਾਹ ਕਮਿਸ਼ਨ ਦੀ ਸਿਫਾਰਿਸ਼ ਤੇ 2011 ਵਿੱਚ ਲਾਗੂ ਕੀਤੀ ਉਚੇਰੀ ਗ੍ਰੇਡ-ਪੇ ਬਹਾਲ ਕਰਨ, ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਬੱਝਵਾਂ ਮੈਡੀਕਲ ਭੱਤਾ 2000 ਰੁਪਏ ਪ੍ਰਤੀ ਮਹੀਨਾ ਕਰਨ , ਜਨਵਰੀ 2016 ਤੋਂ ਤਨਖਾਹ ਅਤੇ ਪੈਨਸ਼ਨ ਦੁਹਰਾਈ ਕਰਦੇ ਸਮੇਂ 125 ਫ਼ੀਸਦੀ ਮਹਿੰਗਾਈ ਭੱਤੇ ਨੂੰ ਆਧਾਰ ਬਣਾਉਣ, ਛੇਵੇਂ ਤਨਖਾਹ ਕਮਿਸ਼ਨ ਦੇ ਦੂਸਰੇ ਹਿੱਸੇ ਦੀ ਰਿਪੋਰਟ ਜਾਰੀ ਕਰਨ, ਪੰਜਾਬ ਦੇ ਸੱਤਵੇਂ ਤਨਖਾਹ ਕਮਿਸ਼ਨ ਦਾ ਤੁਰੰਤ ਗਠਨ ਕਰਨ, ਕੈਸ਼ਲੈਸ ਹੈਲਥ ਸਕੀਮ ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ‘ਤੇ ਲਾਗੂ ਕਰਨ, ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਡੈਥ-ਕਮ-ਰਿਟਾਇਰਮੈਂਟ ਗਰੈਚੁਟੀ ਕੇਂਦਰ ਦੀ ਤਰਜ ਤੇ 25 ਲੱਖ ਰੁਪਏ ਕਰਨ, ਇਸ ਨੂੰ ਰਹਿੰਦੇ ਬੋਰਡਾਂ ਕਾਰਪੋਰੇਸ਼ਨਾਂ ਅਤੇ ਹੋਰ ਅਦਾਰਿਆਂ ‘ਤੇ ਵੀ ਲਾਗੂ ਕਰਨ, ਅਦਾਲਤਾਂ ਵੱਲੋਂ ਮੁਲਾਜ਼ਮਾ ਤੇ ਪੈਨਸ਼ਨਰਾਂ ਦੇ ਹੱਕ ਵਿੱਚ ਦਿੱਤੇ ਗਏ ਫੈਸਲਿਆਂ ਨੂੰ ਜਨਰਲਾਈਜ਼ ਕਰਨ ਦੀ ਮੰਗ ਕੀਤੀ।