19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਦੌਲਤਪੁਰ ’ਚ ਅਕਾਲੀ ਵਰਕਰਾਂ ਦੀ ਮੀਟਿੰਗ, ਚੋਣਾਂ ਲਈ ਕੀਤਾ ਲਾਮਬੰਦ

ਜਾਡਲਾ, 18 ਅਗਸਤ (ਹਰਕੰਵਲ ਸਿੰਘ ਕੌਲਗੜ੍ਹ) - ਵਿਧਾਨ ਸਭਾ ਹਲਕਾ ਨਵਾਂਸ਼ਹਿਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਤੇ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ ਨੇ ਪਿੰਡ ਦੌਲਤਪੁਰ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਆਉਣ ਵਾਲੀਆਂ ਚੋਣਾਂ ਲਈ ਸਰਗਰਮ ਹੋਣ ਅਤੇ ਪਾਰਟੀ ਦੀ ਮਜ਼ਬੂਤੀ ਲਈ ਡਟ ਕੇ ਕੰਮ ਕਰਨ ਦਾ ਸੱਦਾ ਦਿੱਤਾ। ਮੀਟਿੰਗ ਦੌਰਾਨ ਸੁਖਦੀਪ ਸਿੰਘ ਸ਼ੁਕਾਰ ਨੇ ਪਿੰਡ ਵਾਸੀਆਂ ਅਤੇ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਕਥਿਤ ਨਾਕਾਮ ਨੀਤੀਆਂ ਤੋਂ ਪੰਜਾਬ ਵਾਸੀ ਪੂਰੀ ਤਰ੍ਹਾਂ ਅੱਕ ਚੁੱਕੇ ਹਨ।

Ad Position 21
No active advertisement
ਅਜੀਤ ਡੈਸਕ 19-08-2026
ਜਾਡਲਾ, 18 ਅਗਸਤ (ਹਰਕੰਵਲ ਸਿੰਘ ਕੌਲਗੜ੍ਹ) - ਵਿਧਾਨ ਸਭਾ ਹਲਕਾ ਨਵਾਂਸ਼ਹਿਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਤੇ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ ਨੇ ਪਿੰਡ ਦੌਲਤਪੁਰ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਆਉਣ ਵਾਲੀਆਂ ਚੋਣਾਂ ਲਈ ਸਰਗਰਮ ਹੋਣ ਅਤੇ ਪਾਰਟੀ ਦੀ ਮਜ਼ਬੂਤੀ ਲਈ ਡਟ ਕੇ ਕੰਮ ਕਰਨ ਦਾ ਸੱਦਾ ਦਿੱਤਾ। ਮੀਟਿੰਗ ਦੌਰਾਨ ਸੁਖਦੀਪ ਸਿੰਘ ਸ਼ੁਕਾਰ ਨੇ ਪਿੰਡ ਵਾਸੀਆਂ ਅਤੇ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਕਥਿਤ ਨਾਕਾਮ ਨੀਤੀਆਂ ਤੋਂ ਪੰਜਾਬ ਵਾਸੀ ਪੂਰੀ ਤਰ੍ਹਾਂ ਅੱਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਮੌਜੂਦਾ ਸਰਕਾਰ ਪ੍ਰਤੀ ਨਿਰਾਸ਼ਾ ਵਧ ਰਹੀ ਹੈ ਅਤੇ ਪੰਜਾਬ ਦੇ ਲੋਕਾਂ ਨੇ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਵਰਕਰਾਂ ਨੂੰ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਦੇ ਹੱਕਾਂ ਦੀ ਗੱਲ ਲੋਕਾਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਠੇਕੇਦਾਰ ਗੁਰਜਿੰਦਰ ਸਿੰਘ ਪੱਪਾ ਇੰਚਾਰਜ ਬੀ.ਸੀ ਵਿੰਗ ਨਵਾਂਸ਼ਹਿਰ ਵੱਲੋਂ ਸੁਖਦੀਪ ਸਿੰਘ ਸ਼ੁਕਾਰ ਦਾ ਪਿੰਡ ਦੌਲਤਪੁਰ ਪਹੁੰਚਣ ’ਤੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਦੌਲਤਪੁਰ ਦੇ ਵਸਨੀਕ ਅਤੇ ਅਕਾਲੀ ਵਰਕਰ ਹਮੇਸ਼ਾ ਦੀ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਧ ਤੋਂ ਵੱਧ ਸਹਿਯੋਗ ਦੇਣਗੇ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਇਕਜੁੱਟ ਹੋ ਕੇ ਕੰਮ ਕਰਨਗੇ। ਮੀਟਿੰਗ ਦੌਰਾਨ ਹਾਜ਼ਰ ਆਗੂਆਂ ਜਿਨ੍ਹਾਂ ਵਿੱਚ ਹਰਜਸਵਿੰਦਰ ਪਾਲ ਸਿੰਘ ਸੋਢੀ, ਬਹਾਦਰ ਸਿੰਘ ਥਾਂਦੀ, ਕਰਨੈਲ ਸਿੰਘ, ਦਲਵੀਰ ਸਿੰਘ, ਮਨਜੀਤ ਸਿੰਘ ਹੈਪੀ, ਸੋਹਣ ਸਿੰਘ, ਸੁਖਪ੍ਰੀਤ ਸਿੰਘ, ਜਸਕਰਨ ਸਿੰਘ, ਕਰਨਪ੍ਰੀਤ ਸਿੰਘ, ਸਤਨਾਮ ਸਿੰਘ ਮਝੈਲ ਨੇ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਆਦੋਆਣਾ ਨੂੰ ਜਾਂਦੇ ਦੋਵਾਂ ਰਸਤਿਆਂ ਅੰਦਰ ਬਰਸਾਤੀ ਪਾਣੀ ਵਲੋਂ ਪਾਏ ਗਏ ਵੱਡੇ ਪਾੜ ਅਗਲੀ ਖ਼ਬਰ ਬੀ . ਐਲ . ਐਮ . ਗਰਲਜ਼ ਕਾਲਜ ਵਿਖੇ ‘ ਵੰਡ ਦੀ ਤ੍ਰਾਸਦੀ ਯਾਦਗਾਰੀ ਦਿਵਸ ’ ਮਨਾਇਆ
Ad Position 24