19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਪੈਨਸ਼ਨ ਕੋਈ ਖ਼ੈਰਾਤ ਨਹੀਂ, ਮੁਲਾਜ਼ਮਾਂ ਦਾ ਹੱਕ ਹੈ - ਆਗੂ ਕਿਹਾ , 23 ਅਗਸਤ ਨੂੰ ਸਤੌਜ ਵਿਖੇ ਐਨ . ਪੀ . ਐਸ . ਮੁਲਾਜ਼ਮਾਂ ਦੀ ਹੋਵੇਗੀ ਮਹਾਂ ਰੈਲੀ

ਮੁਕੇਰੀਆਂ, 19 ਅਗਸਤ (ਰਾਮਗੜ੍ਹੀਆ)- ਪੁਰਾਣੀ ਪੈਨਸ਼ਨ ਬਹਾਲੀ ਸਾਂਝਾਂ ਮੰਚ ਪੰਜਾਬ ਦੇ ਬੈਨਰ ਹੇਠ ਦੇ ਸਮੂਹ ਮੁਲਾਜ਼ਮਾਂ ਵਲੋਂ 23 ਅਗਸਤ ਨੂੰ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੋਜ ਵਿਖੇ ਐਨ. ਪੀ.

Ad Position 21
No active advertisement
ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਪੰਜਾਬ ਦੇ ਆਗੂ ਜਾਣਕਾਰੀ ਸਾਂਝੀ ਕਰਦੇ ਹੋਏ। ਤਸਵੀਰ : ਰਾਮਗੜ੍ਹੀਆ 20-08-2026
ਮੁਕੇਰੀਆਂ, 19 ਅਗਸਤ (ਰਾਮਗੜ੍ਹੀਆ)- ਪੁਰਾਣੀ ਪੈਨਸ਼ਨ ਬਹਾਲੀ ਸਾਂਝਾਂ ਮੰਚ ਪੰਜਾਬ ਦੇ ਬੈਨਰ ਹੇਠ ਦੇ ਸਮੂਹ ਮੁਲਾਜ਼ਮਾਂ ਵਲੋਂ 23 ਅਗਸਤ ਨੂੰ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੋਜ ਵਿਖੇ ਐਨ. ਪੀ.ਐੱਸ ਪੀੜਤ ਮੁਲਾਜ਼ਮ ਰੈਲੀ ਵਿਚ ਸ਼ਮੂਲੀਅਤ ਕਰ ਸਰਕਾਰ ਦਾ ਪਿੱਟ ਸਿਆਪਾ ਕਰਨਗੇ। ਪੁਰਾਣੀ ਪੈਨਸ਼ਨ ਕੋਈ ਖ਼ੈਰਾਤ ਨਹੀਂ, ਸਗੋਂ ਮੁਲਾਜ਼ਮਾਂ ਦਾ ਹੱਕ ਹੈ, ਜੋ ਉਹ ਪ੍ਰਾਪਤ ਕਰਕੇ ਰਹਿਣਗੇ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਰਜਤ ਮਹਾਜਨ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਮੁਕੇਰੀਆਂ ਤੇ ਜਨਰਲ ਸਕੱਤਰ ਸਤੀਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਸੱਤਾਂ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਕਰੀਬ ਦੋ ਲੱਖ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਅੰਦਰ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਪਹਿਲੀ ਕੈਬਨਿਟ ਮੀਟਿੰਗ ਵਿਚ ਹੀ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਜਾਵੇਗੀ। ਇਸ ਤੋਂ ਬਾਅਦ ਮੌਜੂਦਾ ਸਰਕਾਰ ਨੇ ਹੋਂਦ ਵਿਚ ਆਉਣ ਤੋਂ ਬਾਅਦ ਨਵੰਬਰ 2022 ਵਿਚ ਇੱਕ ਅਧੂਰਾ ਨੋਟੀਫ਼ਿਕੇਸ਼ਨ ਜਾਰੀ ਕਰਕੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਨਫ਼ਰੰਸ ਕਰਕੇ ਕਿਹਾ ਕਿ ਅਸੀਂ ਪੰਜਾਬ ਅੰਦਰ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਹੈ। ਇਸ ਨੋਟੀਫ਼ਿਕੇਸ਼ਨ ਤੋਂ ਬਾਅਦ ਪੰਜਾਬ ਅੰਦਰ ਚਾਰ ਸਾਲਾਂ ਵਿਚ ਸੈਂਕੜੇ ਕਰਮਚਾਰੀ ਸੇਵਾ ਮੁਕਤ ਹੋਏ ਪਰ ਇਸ ਅਧੂਰੇ ਨੋਟੀਫ਼ਿਕੇਸ਼ਨ ਦਾ ਕੋਈ ਲਾਭ ਨਹੀਂ ਹੋਇਆ। ਸਗੋਂ ਸੇਵਾ ਮੁਕਤੀ ਤੋਂ ਬਾਅਦ ਕਰਮਚਾਰੀ ਸਬਜ਼ੀ ਦੀ ਰੇਹੜੀ ਲਗਾਉਣ ਤੱਕ ਮਜ਼ਬੂਰ ਹੋਏ ਪਏ ਹਨ।ਇਸ ਅਧੂਰੇ ਨੋਟੀਫ਼ਿਕੇਸ਼ਨ ਨੂੰ ਲਾਗੂ ਕਰਵਾਉਣ ਹਿਤ ਪੰਜਾਬ ਦੇ ਮੁਲਾਜ਼ਮ ਪਿਛਲੇ ਸਾਢੇ ਚਾਰ ਸਾਲਾਂ ਤੋਂ ਸਰਕਾਰ ਨੂੰ ਮੰਗ ਪੱਤਰ ਦੇ ਰਹੇ ਅਤੇ ਰੈਲੀਆਂ ਕਰ ਰਹੇ ਹਨ ਪਰ ਸਰਕਾਰ ਦੇ ਕੰਨਾਂ ’ਤੇ ਜੂੰ ਤੱਕ ਨਹੀਂ ਸਰਕ ਰਹੀ। ਇਸ ਮੌਕੇ ਮਨਜੀਤ ਸਿੰਘ, ਬਲਵਿੰਦਰ ਟਾਕ, ਬ੍ਰਿਜ ਮੋਹਨ, ਰਿਸ਼ਵ ਦੇਵ ਤੇ ਪਰਸ ਰਾਮ ਆਦਿ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਮੁਲਾਜ਼ਮਾਂ ਨੂੰ ਲਾਰਿਆਂ ਤੋਂ ਇਲਾਵਾ ਹੋਰ ਕੁੱਝ ਨਹੀਂ ਦਿੱਤਾ। ਸਰਕਾਰ ਦੇ ਲਾਰਿਆਂ ਤੋਂ ਦੁਖੀ ਹੋਕੇ ਐਨ.ਪੀ.ਐੱਸ ਪੀੜਤ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਦੇ ਪਿੰਡ ਸਤੌਜ ਵਿਖੇ ਮਹਾ ਰੈਲੀ ਕਰ ਸਰਕਾਰ ਦੇ ਝੂਠ ਦਾ ਪਰਦਾਫਾਸ਼ ਕੀਤਾ ਜਾਵੇਗਾ। ਇਸ ਮੌਕੇ ਜਸਵੰਤ ਸਿੰਘ, ਖੁਸ਼ਵੰਤ ਸਿੰਘ, ਪਰਮਜੀਤ ਸਿੰਘ, ਰਮਾਕਾਂਤ, ਸੁਰਿੰਦਰ ਸਿੰਘ, ਲੈਕ. ਰਾਜੇਸ਼ ਕੁਮਾਰ, ਨਸੀਬ ਕੁਮਾਰ ਸਮਰੱਥ ਠਾਕੁਰ, ਨੀਲ ਕਮਲ, ਰਮੇਸ਼ ਕੁਮਾਰ, ਸੁਖਜਿੰਦਰ ਸਿੰਘ, ਗੁਲਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁਕੇਰੀਆਂ ’ਚ ਫੋਟੋਗ੍ਰਾਫਰਾਂ ਨੇ ਕੇਕ ਕੱਟ ਕੇ ਮਨਾਇਆ ਵਿਸ਼ਵ ਫ਼ੋਟੋਗ੍ਰਾਫੀ ਦਿਵਸ ਅਗਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਵਿਖੇ ਐਨ.ਸੀ.ਸੀ. ਕੈਡਟਾਂ ਦੀ ਚੋਣ ਪ੍ਰਕਿਰਿਆ ਹੋਈ ਮੁਕੰਮਲ
Ad Position 24