19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖ਼ਿਆਲਾ ਵਿਖੇ ਕਰਵਾਏ ਸਮਾਗਮ ਦੌਰਾਨ ਹਾਜ਼ਰ ਵਿਦਿਆਰਥੀ। ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ’ਚ ‘ਹਰ ਘਰ ਤਿਰੰਗਾ’ ਸਮਾਗਮ ਕਰਵਾਇਆ

ਹੁਸ਼ਿਆਰਪੁਰ, 19 ਅਗਸਤ (ਨਰਿੰਦਰ ਸਿੰਘ ਬੱਡਲਾ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖ਼ਿਆਲਾ ਵਿਖੇ ਭਾਰਤ ਸਰਕਾਰ ਦੇ ਯੁਵਾ ਮਾਮਲੇ ਤੇ ਖੇਡ ਮੰਤਰਾਲੇ ਅਤੇ ‘ਮੇਰਾ ਭਾਰਤ’ ਪੋਰਟਲ ਤਹਿਤ ‘ਹਰ ਘਰ ਤਿਰੰਗਾ’ ਸਮਾਗਮ ਕਰਵਾਇਆ ਗਿਆ। ਸਮਾਗਮ ਕੁਲਪਤੀ ਸੰਤ ਮਨਮੋਹਨ ਸਿੰਘ, ਉਪ-ਕੁਲਪਤੀ ਡਾ.

Ad Position 21
No active advertisement
ਅਜੀਤ ਡੈਸਕ 20-08-2026
ਹੁਸ਼ਿਆਰਪੁਰ, 19 ਅਗਸਤ (ਨਰਿੰਦਰ ਸਿੰਘ ਬੱਡਲਾ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖ਼ਿਆਲਾ ਵਿਖੇ ਭਾਰਤ ਸਰਕਾਰ ਦੇ ਯੁਵਾ ਮਾਮਲੇ ਤੇ ਖੇਡ ਮੰਤਰਾਲੇ ਅਤੇ ‘ਮੇਰਾ ਭਾਰਤ’ ਪੋਰਟਲ ਤਹਿਤ ‘ਹਰ ਘਰ ਤਿਰੰਗਾ’ ਸਮਾਗਮ ਕਰਵਾਇਆ ਗਿਆ। ਸਮਾਗਮ ਕੁਲਪਤੀ ਸੰਤ ਮਨਮੋਹਨ ਸਿੰਘ, ਉਪ-ਕੁਲਪਤੀ ਡਾ. ਪਲਵਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਦੇਸ਼ ਭਗਤੀ, ਰਾਸ਼ਟਰੀ ਏਕਤਾ ਤੇ ਤਿਰੰਗੇ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਸੀ। ਸਮਾਗਮ ਦੀ ਸ਼ੁਰੂਆਤ ਉਪ-ਕੁਲਪਤੀ ਡਾ. ਪਲਵਿੰਦਰ ਸਿੰਘ ਤੇ ਡੀਨ ਅਕਾਦਮਿਕ ਡਾ. ਵਿਜੇ ਧੀਰ ਦੇ ਰਸਮੀ ਸਵਾਗਤ ਨਾਲ ਹੋਈ। ਇਸ ਤੋਂ ਬਾਅਦ ‘ਮੇਰਾ ਭਾਰਤ’ ਪੋਰਟਲ ਦੀ ਨੋਡਲ ਅਫਸਰ ਡਾ. ਅਮਿਤਾ ਧਵਨ ਨੇ ‘ਰਾਸ਼ਟਰੀ ਝੰਡਾ ਜ਼ਾਬਤਾ 2002’ ’ਤੇ ਵਿਸ਼ੇਸ਼ ਭਾਸ਼ਣ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਤਿਰੰਗੇ ਦੇ ਇਤਿਹਾਸਕ ਮਹੱਤਵ, ਅਸ਼ੋਕ ਚੱਕਰ ਦੇ ਪ੍ਰਤੀਕਾਤਮਿਕ ਅਰਥ ਤੇ ਝੰਡਾ ਲਹਿਰਾਉਣ ਦੇ ਜ਼ਰੂਰੀ ਨਿਯਮਾਂ ਤੋਂ ਜਾਣੂ ਕਰਵਾਇਆ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਨੂੰ ਪ੍ਰਵਾਸੀ ਭਾਰਤੀਆਂ ਵਲੋਂ ਪਾਲਕੀ ਸਾਹਿਬ ਲਈ ਗੱਡੀ ਭੇਟ ਅਗਲੀ ਖ਼ਬਰ ਮੁਕੇਰੀਆਂ ’ਚ ਫੋਟੋਗ੍ਰਾਫਰਾਂ ਨੇ ਕੇਕ ਕੱਟ ਕੇ ਮਨਾਇਆ ਵਿਸ਼ਵ ਫ਼ੋਟੋਗ੍ਰਾਫੀ ਦਿਵਸ
Ad Position 24