ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਕਰਾਟੇ ਟੂਰਨਾਮੈਂਟ ’ਚ ਲਹਿਰਾਇਆ ਜਿੱਤ ਦਾ ਝੰਡਾ
ਮੁਕੇਰੀਆਂ, 19 ਅਗਸਤ (ਰਾਮਗੜ੍ਹੀਆ)- ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਡਾਇਰੈਕਟਰ ਪ੍ਰੋ.
ਮੁਕੇਰੀਆਂ, 19 ਅਗਸਤ (ਰਾਮਗੜ੍ਹੀਆ)- ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਡਾਇਰੈਕਟਰ ਪ੍ਰੋ. ਜੀ.ਐਸ. ਮੁਲਤਾਨੀ ਅਤੇ ਨੀਰੂ ਮੁਲਤਾਨੀ ਅਤੇ ਪ੍ਰਿੰਸੀਪਲ ਅਰਚਨਾ ਸੂਦਨ ਦੇ ਸੁਚੱਜੇ ਮਾਰਗਦਰਸ਼ਨ ਹੇਠ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ, ਮਿਹਨਤ ਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲੇ ਵਿੱਚ ਕਲਾਸ 7ਵੀਂ ਦੀ ਵਿਦਿਆਰਥਣ ਗੁਰਨੂਰ ਕੌਰ ਤੇ ਕਲਾਸ 9ਵੀਂ ਦੀ ਵਿਦਿਆਰਥਣ ਸਿਮਰਨਪ੍ਰੀਤ ਕੌਰ ਨੇ ਕਾਂਸੀ ਦੇ ਤਗਮੇ ਹਾਸਲ ਕੀਤੇ। ਇਸ ਦੇ ਨਾਲ ਹੀ ਕਲਾਸ 9ਵੀਂ ਦੀਆਂ ਵਿਦਿਆਰਥਣਾਂ ਹਰਸ਼ਪ੍ਰੀਤ ਕੌਰ ਤੇ ਮੰਨਤ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦੇ ਤਗਮੇ ਆਪਣੇ ਨਾਮ ਕੀਤੇ। ਇਸ ਸ਼ਾਨਦਾਰ ਉਪਲਬਧੀ ਦਾ ਸਿਹਰਾ ਸਕੂਲ ਦੇ ਸਮਰਪਿਤ ਖੇਡ ਕੋਚ ਰੋਹਨ ਨੂੰ ਵੀ ਜਾਂਦਾ ਹੈ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਲਗਾਤਾਰ ਸਿਖਲਾਈ, ਮਾਰਗਦਰਸ਼ਨ ਤੇ ਹੌਸਲਾ-ਅਫ਼ਜ਼ਾਈ ਪ੍ਰਦਾਨ ਕੀਤੀ। ਸਕੂਲ ਦੇ ਡਾਇਰੈਕਟਰ ਪ੍ਰੋ. ਜੀ.ਐਸ. ਮੁਲਤਾਨੀ ਤੇ ਨੀਰੂ ਮੁਲਤਾਨੀ ਅਤੇ ਪ੍ਰਿੰਸੀਪਲ ਅਰਚਨਾ ਸੂਦਨ ਨੇ ਸਾਰੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਕੋਚ ਸ਼੍ਰੀ ਰੋਹਨ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।