ਕਿਸਾਨ ਫਸਲੀ ਵਿਭਿੰਨਤਾ ਨੂੰ ਅਪਣਾਉਣ - ਮੁੱਖ ਖੇਤੀਬਾੜੀ ਅਫਸਰ
ਸਾਹਲੋਂ, 19 ਅਗਸਤ (ਜਰਨੈਲ ਸਿੰਘ ਨਿੱਘ੍ਹਾ) - ਬਹੁ-ਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਪਿੰਡ ਕਰਿਆਮ ਵਿਖੇ ਆਤਮਾ ਸਕੀਮ ਅਧੀਨ ਕਿਸਾਨਾਂ ਦੀ ਮੁੱਖ ਖੇਤੀਬਾੜੀ ਅਫਸਰ ਸ਼ਹੀਦ ਭਗਤ ਸਿੰਘ ਨਗਰ ਡਾ. ਲੇਖਰਾਜ ਦੀ ਅਗਵਾਈ ਵਿੱਚ ਕਿਸਾਨ ਗੋਸ਼ਟੀ ਕਰਵਾਈ ਗਈ।
ਬ
ਬਹੁ-ਮੰਤਵੀ ਸਹਿਕਾਰੀ ਸਭਾ ਕਰਿਆਮ ਵਿਖੇ ਕਰਵਾਈ ਕਿਸਾਨ ਗੋਸ਼ਟੀ ਮੌਕੇ ਡਾ. ਲੇਖ ਰਾਜ ਮੁੱਖ ਖੇਤੀਬਾੜੀ ਅਫਸਰ ਕਿਸਾਨਾਂ ਨੂੰ ਸੰਬੋਧਨ ਕਰਨ ਅਤੇ ਕਿਸਾਨਾਂ ਨੂੰ ਬੂਟੇ ਵੰਡਣ ਸਮੇਂ। ਤਸਵੀਰ: ਜਰਨੈਲ ਸਿੰਘ ਨਿੱਘ੍ਹਾ
20-08-2026
ਸਾਹਲੋਂ, 19 ਅਗਸਤ (ਜਰਨੈਲ ਸਿੰਘ ਨਿੱਘ੍ਹਾ) - ਬਹੁ-ਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਪਿੰਡ ਕਰਿਆਮ ਵਿਖੇ ਆਤਮਾ ਸਕੀਮ ਅਧੀਨ ਕਿਸਾਨਾਂ ਦੀ ਮੁੱਖ ਖੇਤੀਬਾੜੀ ਅਫਸਰ ਸ਼ਹੀਦ ਭਗਤ ਸਿੰਘ ਨਗਰ ਡਾ. ਲੇਖਰਾਜ ਦੀ ਅਗਵਾਈ ਵਿੱਚ ਕਿਸਾਨ ਗੋਸ਼ਟੀ ਕਰਵਾਈ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਫਸਲੀ ਵਿਭਿੰਨਤਾ ਅੱਜ ਸਮੇਂ ਦੀ ਲੋੜ ਬਣ ਚੁੱਕੀ ਹੈ, ਕਿਸਾਨਾਂ ਨੂੰ ਕਣਕ ਝੋਨੇ ਦੇ ਰਵਾਇਤੀ ਫਸਲੀ ਚੱਕਰ ਤੋਂ ਨਿਕਲ ਕੇ ਬਾਸਮਤੀ ਦੀ ਫਸਲ, ਮੱਕੀ ਦੀ ਫਸਲ, ਦਾਲਾਂ ਅਤੇ ਤੇਲ ਬੀਜ ਫਸਲਾਂ ਹੇਠ ਵੱਧ ਤੋਂ ਵੱਧ ਰਕਬਾ ਲਿਆਣਾ ਚਾਹੀਦਾ ਹੈ। ਉਨ੍ਹਾਂ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ 17500 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਉਪਦਾਨ ਦਿੱਤਾ ਜਾਣਾ ਹੈ। ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਦੀ ਪਹਿਲੀ ਵੈਰੀਫਿਕੇਸ਼ਨ ਕੀਤੀ ਜਾ ਚੁੱਕੀ ਹੈ ਅਤੇ ਜਲਦ ਹੀ ਮੱਕੀ ਦੀ ਦੂਜੀ ਵੈਰੀਫਿਕੇਸ਼ਨ ਕਰਕੇ ਲਾਭਪਾਤਰੀ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਉਪਦਾਨ ਦੀ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ। ਮੁੱਖ ਖੇਤੀਬਾੜੀ ਅਫਸਰ ਵੱਲੋਂ ਦੱਸਿਆ ਗਿਆ ਕਿ ਕਿਸਾਨਾਂ ਨੂੰ ਪੰਜਾਬ ਸਰਕਾਰ ਦੇ ਪ੍ਰੋਗਰਾਮ ਤਹਿਤ ਵੱਖ-ਵੱਖ ਤਰ੍ਹਾਂ ਦੇ ਬੂਟੇ ਮੁਹੱਈਆ ਕਰਵਾਏ ਗਏ ਹਨ ਤਾਂ ਜੋ ਅਸੀਂ ਆਪਣੇ ਪੰਜਾਬ ਸੂਬੇ ਦੇ ਵਾਤਾਵਰਣ ਨੂੰ ਖੁਸ਼ਹਾਲ ਰੱਖ ਸਕੀਏ। ਉਹਨਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦਾ ਫਾਇਦਾ ਲੈਣ ਲਈ ਅਤੇ ਖੇਤੀ ਸਬੰਧੀ ਮੁਸ਼ਕਿਲਾਂ ਲਈ ਮੁੱਖ ਖੇਤੀਬਾੜੀ ਦਫਤਰ ਅਤੇ ਬਲਾਕ ਪੱਧਰ ’ਤੇ ਖੇਤੀਬਾੜੀ ਅਫਸਰਾਂ ਦੇ ਦਫਤਰਾਂ ਨਾਲ ਲਗਾਤਾਰ ਸੰਪਰਕ ਕੀਤਾ ਜਾਵੇ। ਡਾ. ਰਾਜ ਕੁਮਾਰ ਖੇਤੀਬਾੜੀ ਅਫਸਰ ਨਵਾਂਸ਼ਹਿਰ ਵੱਲੋਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਗਿਆ ਕਿ ਝੋਨੇ ਦੀ ਫਸਲ ਨਿਸਰਨ ’ਤੇ ਆ ਚੁੱਕੀ ਹੈ ਅਤੇ ਅਜੇ ਤੱਕ ਕਿਸੇ ਵੀ ਤਰ੍ਹਾਂ ਦਾ ਕੀੜੇ ਮਕੌੜਿਆ ਜਾਂ ਬਿਮਾਰੀਆਂ ਦਾ ਹਮਲਾ ਦੇਖਣ ਨੂੰ ਨਹੀਂ ਮਿਲਿਆ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਤੋਂ ਬਾਅਦ ਝੋਨੇ ਦੀ ਪਰਾਲੀ ਨੂੰ ਜਮੀਨ ਵਿੱਚ ਵਾਹ ਕੇ ਹੈਪੀ ਸੀਡਰ ਜਾਂ ਸੁਪਰ ਸੀਡਰ ਜਾਂ ਸਮਾਰਟ ਸੁਪਰਸੀਡਰ ਨਾਲ ਕਣਕ ਦੀ ਬਿਜਾਈ ਝੋਨੇ ਦੇ ਨਾੜ ਨੂੰ ਬਿਨਾਂ ਅੱਗ ਲਗਾਏ ਕੀਤੀ ਜਾਵੇ। ਖੇਤੀਬਾੜੀ ਅਫਸਰ ਨਵਾਂ ਸ਼ਹਿਰ ਨੇ ਦੱਸਿਆ ਕਿ ਕਿਸਾਨਾਂ ਨੂੰ ਪੀ.ਐਮ ਕਿਸਾਨ ਨਿਧੀ ਯੋਜਨਾ ਅਤੇ ਵਿਭਾਗ ਦੀਆਂ ਹੋਰ ਸਕੀਮਾਂ ਦਾ ਫਾਇਦਾ ਲੈਣ ਲਈ ਫਾਰਮਰ ਆਈ.ਡੀ ਬਣਾਉਣੀ ਬਹੁਤ ਜਰੂਰੀ ਹੈ। ਡਾ.ਕੁਲਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਵਲੋਂ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਦੀ ਫਸਲ ਵਿੱਚ ਲੱਗਣ ਵਾਲੇ ਕੀੜੇ ਮਕੌੜਿਆਂ ਜਿਵੇਂ ਕਿ ਤਣੇ ਦਾ ਗਣੂਆ , ਪੱਤਾ ਲਪੇਟ ਸੁੰਡੀ, ਬੂਟਿਆਂ ਦੇ ਟਿੱਡੇ, ਜੜਾਂ ਦੀ ਸੁੰਡੀ ਅਤੇ ਬਿਮਾਰੀਆਂ ਸ਼ੀਥ ਬਲਾਈਟ, ਝੂਠੀ ਕਾਂਗਿਆਰੀ ਤਣੇ ਦਾ ਗਲਣਾ ਤੇ ਝੁਲਸ ਰੋਗ ਅਤੇ ਮੱਕੀ ਦੀ ਫਸਲ ਵਿੱਚ ਲੱਗਣ ਵਾਲੇ ਕੀੜੇ ਮਕੌੜਿਆਂ ਤੇ ਬਿਮਾਰੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਡਾ. ਜਸਵਿੰਦਰ ਕੁਮਾਰ ਕੇ. ਵੀ. ਕੇ ਲੰਗੜੋਆ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਤੇ ਪੈਡੀ ਟਰਾਂਸਪਲਾਂਟਰ ਨਾਲ ਝੋਨੇ ਦੀ ਬਜਾਈ ਸਬੰਧੀ ਨੁਕਤੇ ਸਾਂਝੇ ਕੀਤੇ ਅਤੇ ਪਰਾਲੀ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਡਾ. ਕਮਲਦੀਪ ਸਿੰਘ ਸੰਘਾ ਪ੍ਰੋਜੈਕਟ ਡਾਇਰੈਕਟਰ ਆਤਮਾ ਵੱਲੋਂ ਆਤਮਾ ਸਕੀਮ ਵਿੱਚ ਚੱਲ ਰਹੀਆਂ ਖੇਤੀਬਾੜੀ ਸਬੰਧੀ ਗਤੀਵਿਧੀਆਂ ਅਤੇ ਕਿਸਾਨਾਂ ਨੂੰ ਨੈਚੁਰਲ ਫਾਰਮਿੰਗ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ। ਪਰਮਵੀਰ ਕੌਰ ਡਿਪਟੀ ਪ੍ਰੋਜੈਕਟ ਐਟਰ ਆਤਮਾ ਵੱਲੋਂ ਕਿਸਾਨਾਂ ਨੂੰ ਸੰਤੁਲਿਤ ਖਾਦਾਂ ਦੀ ਵਰਤੋਂ ਬਾਰੇ ਪ੍ਰੇਰਿਤ ਕੀਤਾ ਗਿਆ ਤੇ ਮਿੱਟੀ ਪਰਖ ਦੇ ਆਧਾਰ ’ਤੇ ਖਾਦਾਂ ਪਾਉਣ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ। ਕਿਸਾਨ ਗੋਸ਼ਟੀ ਵਿੱਚ ਵਿਸ਼ਾਲ ਸ਼ਰਮਾ ਖੇਤੀਬਾੜੀ ਵਿਸਥਾਰ ਅਫਸਰ, ਸਰਬਜੀਤ ਸਿੰਘ ਖੇਤੀਬਾੜੀ ਓਪ ਨਰੀਖਿਕ, ਜਸਵਿੰਦਰ ਕੌਰ ਤੇ ਹਰਮੇਸ਼ ਕੁਮਾਰ ਏ.ਟੀ.ਐਮ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ 100 ਤੋਂ ਵੱਧ ਕਿਸਾਨਾਂ ਵੱਲੋਂ ਭਾਗ ਲਿਆ।