23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਲੋਂ ਬੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਵਿਖੇ ਲਗਾਏ ਗਏ ਜਾਗਰੂਕਤਾ ਕੈਂਪ ਨੂੰ ਸੰਬੋਧਨ ਕਰਦਿਆਂ ਪ੍ਰੋਜੈਕਟ ਨਿਰਦੇਸ਼ਕ ਚਮਨ ਸਿੰਘ ਨਾਲ ਪ੍ਰਿੰਸੀਪਲ ਚੰਦਰੇਸ਼ ਸ਼ੋਰੀ। ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਕੈਂਪ ਲਗਾਇਆ

ਬਲਾਚੌਰ, 23 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ, ਧਰਮਸ਼ਾਲਾ ਭੁੱਚਰਾਂ ਨਵਾਂਸ਼ਹਿਰ ਵਲੋਂ ਬੀ. ਏ.

Ad Position 21
No active advertisement
ਅਜੀਤ ਡੈਸਕ 24-08-2026
ਬਲਾਚੌਰ, 23 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ, ਧਰਮਸ਼ਾਲਾ ਭੁੱਚਰਾਂ ਨਵਾਂਸ਼ਹਿਰ ਵਲੋਂ ਬੀ.ਏ.ਵੀ (ਬਲਰਾਜ ਐਂਗਲੋ ਵੈਦਿਕ) ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਵਿਖੇ ਮਨਿਸਟਰੀ ਆਫ ਸੋਸ਼ਲ ਜਸਟਿਸ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਇੰਡੀਅਨ ਰੈੱਡ ਕਰਾਸ ਸੁਸਾਇਟੀ ਪੰਜਾਬ ਦੇ ਸਕੱਤਰ ਸ਼ਿਵਦੁਲਾਰ ਸਿੰਘ ਢਿੱਲੋਂ (ਸੇਵਾ ਮੁਕਤ ਆਈ.ਏ.ਐਸ) ਦੀ ਅਗਵਾਈ ਵਿੱਚ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਕੈਂਪ ਲਗਾਇਆ ਗਿਆ ਜਿਸ ਦੀ ਪ੍ਰਧਾਨਗੀ ਪ੍ਰਿੰ. ਚੰਦਰੇਸ਼ ਸ਼ੌਰੀ ਨੇ ਕੀਤੀ। ਇਸ ਮੌਕੇ ਪ੍ਰਜੈਕਟ ਡਾਇਰੈਕਟਰ ਚਮਨ ਸਿੰਘ ਨੇ ਇਕੱਤਰਤਾ ਨੂੰ ਸੰਬੋਧਨ ਹੁੰਦਿਆਂ ਵਿਸ਼ਵ ਰੈੱਡ ਕਰਾਸ ਦੇ ਇਤਿਹਾਸ ਅਤੇ ਭਾਈ ਘਨੱਈਆ ਜੀ ਦੇ ਜੀਵਨ ਬਾਰੇ ਦੱਸਦਿਆਂ ਇਨਸਾਨੀਅਤ ਦਾ ਪਾਠ ਪੜ੍ਹਾਇਆ। ਇਸ ਮੌਕੇ ਵਿਜੈ ਕੁਮਾਰ (ਕਾਊਂਸਲਰ) ਨੇ ਕੇਂਦਰ ਦੀਆਂ ਸੇਵਾਵਾਂ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ। ਇਸ ਮੌਕੇ ਜਸਬੀਰ ਸਿੰਘ, ਗੁਰਮੀਤ ਸਿੰਘ, ਲਲਿਤ ਰਾਣਾ, ਦੇਸਰਾਜ, ਰਾਹੁਲ ਸੰਗਰਾਮ, ਸੋਢੀ ਸਿੰਘ, ਰਾਜੇਸ਼ ਬੈਂਸ, ਮਧੂ ਬਾਲਾ, ਰਜਨੇਸ਼ ਵਰਮਾ, ਪੂਨਮ, ਅੰਜੂ ਬਾਲਾ, ਅਨਮੋਲ, ਈਸ਼ਾ, ਪਿੰਕੀ ਰਾਣੀ, ਮੀਨਾਕਸ਼ੀ ਸੋਨੀ, ਹਰਸ਼ਪ੍ਰੀਤ ਕੌਰ, ਦੀਕਸ਼ਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਕਾਂਗਰਸ ਪਾਰਟੀ ਦਾ ਵਫਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ ਅਗਲੀ ਖ਼ਬਰ ਸਿਹਤ ਵਿਭਾਗ ਦੇ ਅਧਿਕਾਰੀ ਮਲੇਰੀਆ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੰਦੇ ਹੋਏ। ਮਲੇਰੀਆ ਦੀ ਰੋਕਥਾਮ ਲਈ ਨਿਰੰਤਰ ਸਰਵੀਲੈਂਸ...
Ad Position 24