25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਨੌਜਵਾਨ ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਗੁੱਜਰ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ

ਬਲਾਚੌਰ, 24 ਅਗਸਤ (ਨਰੇਸ਼ ਧੌਲ)- ਵਿਧਾਨ ਸਭਾ ਹਲਕਾ ਬਲਾਚੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਯੂਥ ਆਗੂ ਗੁਰਪ੍ਰੀਤ ਗੁੱਜਰ ਵੱਲੋਂ ਦਿੱਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਸਿਹਤ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ।

Ad Position 21
No active advertisement
ਅਜੀਤ ਡੈਸਕ 25-08-2026
ਬਲਾਚੌਰ, 24 ਅਗਸਤ (ਨਰੇਸ਼ ਧੌਲ)- ਵਿਧਾਨ ਸਭਾ ਹਲਕਾ ਬਲਾਚੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਯੂਥ ਆਗੂ ਗੁਰਪ੍ਰੀਤ ਗੁੱਜਰ ਵੱਲੋਂ ਦਿੱਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਸਿਹਤ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕੀਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਉਨ੍ਹਾਂ ਦੀ ਸਿਹਤ ਤੇ ਸੁਰੱਖਿਆ ਨੂੰ ਲੈ ਕੇ ਸਮਰਥਕਾਂ ਵੱਲੋਂ ਚਿੰਤਾ ਪ੍ਰਗਟਾਈ ਗਈ ਸੀ। ਮੁਲਾਕਾਤ ਦੌਰਾਨ ਗੁਰਪ੍ਰੀਤ ਗੁੱਜਰ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਸਿਹਤਯਾਬੀ ਲਈ ਉਹ ਅਰਦਾਸ ਕਰਦੇ ਹਨ ਤੇ ਉਮੀਦ ਹੈ ਕਿ ਉਹ ਜਲਦ ਪੂਰੀ ਤਰ੍ਹਾਂ ਤੰਦਰੁਸਤ ਹੋ ਕੇ ਮੁੜ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਜਵੱਦੀ ਟਕਸਾਲ ਲੁਧਿਆਣਾ ਦੇ ਬਾਨੀ ਸੰਤ ਬਾਬਾ ਸੁੱਚਾ ਸਿੰਘ ਦੀ ਬਰਸੀ ਪਿੰਡ ਜਮੀਤਗੜ੍ਹ ਭੱਲਾ ਵਿਖੇ ਸ਼ਰਧਾ ਨਾਲ ਮਨਾਈ ਅਗਲੀ ਖ਼ਬਰ ਪਿੰਡ ਮਾਲੋਮਜਾਰਾ ਦੇ ਇਤਿਹਾਸਕ ਗੁਰਦੁਆਰਾ ਸਲਵਾਣਾ ਸਾਹਿਬ ਵਿਖੇ ਮਹੀਨਾਵਾਰ ਗੁਰਮਤਿ ਸਮਾਗਮ ਕਰਵਾਇਆ
Ad Position 24