ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਅਹੁਦੇਦਾਰਾਂ ਦਾ ਸਨਮਾਨ
ਮਜਾਰੀ/ਸਾਹਿਬਾ, 24 ਅਗਸਤ (ਨਿਰਮਲਜੀਤ ਸਿੰਘ ਚਾਹਲ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਦੀ ਮੀਟਿੰਗ ਹਲਕਾ ਇੰਚਾਰਜ ਹਨੀ ਟੌਂਸਾ ਦੀ ਪ੍ਰਧਾਨਗੀ ਹੇਠ ਪਿੰਡ ਸਾਹਦੜਾ ਵਿਖੇ ਜਥੇ. ਅਵਤਾਰ ਸਿੰਘ ਸਾਹਦੜਾ ਦੇ ਗ੍ਰਹਿ ਵਿਖੇ ਹੋਈ ਜਿਸ ਵਿੱਚ ਹਲਕਾ ਬਲਾਚੌਰ ਦੇ ਆਗੂਆਂ ਤੇ ਵਰਕਰਾਂ ਨੇ ਹਿੱਸਾ ਲਿਆ।
ਮਜਾਰੀ/ਸਾਹਿਬਾ, 24 ਅਗਸਤ (ਨਿਰਮਲਜੀਤ ਸਿੰਘ ਚਾਹਲ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਦੀ ਮੀਟਿੰਗ ਹਲਕਾ ਇੰਚਾਰਜ ਹਨੀ ਟੌਂਸਾ ਦੀ ਪ੍ਰਧਾਨਗੀ ਹੇਠ ਪਿੰਡ ਸਾਹਦੜਾ ਵਿਖੇ ਜਥੇ. ਅਵਤਾਰ ਸਿੰਘ ਸਾਹਦੜਾ ਦੇ ਗ੍ਰਹਿ ਵਿਖੇ ਹੋਈ ਜਿਸ ਵਿੱਚ ਹਲਕਾ ਬਲਾਚੌਰ ਦੇ ਆਗੂਆਂ ਤੇ ਵਰਕਰਾਂ ਨੇ ਹਿੱਸਾ ਲਿਆ। ਇਸ ਮੌਕੇ ਕੌਮੀ ਮੀਤ ਪ੍ਰਧਾਨ ਚੁਣੇ ਦਿਲਾਵਰ ਸਿੰਘ ਦਿਲੀ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਅਵਤਾਰ ਸਿੰਘ ਸਾਹਦੜਾ, ਚੇਅਰਮੈਨ ਤਰਲੋਚਨ ਸਿੰਘ ਰੱਕੜ, ਚੌ. ਬਿਮਲ ਕੁਮਾਰ ਤਿੰਨੇ ਪੀ. ਏ. ਸੀ. ਮੈਂਬਰ ਤੇ ਹੋਰ ਆਗੂਆਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਪਾਰਟੀ ਆਗੂਆਂ ਨੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਹਰ ਵਰਕਰ ਨੂੰ ਇਕਜੁੱਟ ਹੋ ਕੇ ਮਿਹਨਤ ਕਰਨੀ ਚਾਹੀਦੀ ਹੈ। ਇਸ ਮੌਕੇ ਹਨੀ ਟੌਂਸਾ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਤੇ ਪੰਜਾਬ ਦੇ ਮੁੱਦਿਆਂ ਨੂੰ ਘਰ-ਘਰ ਪਹੁੰਚਾਉਣ ਲਈ ਵਰਕਰ ਅਹਿਮ ਭੂਮਿਕਾ ਨਿਭਾਅ ਰਹੇ ਹਨ। ਇਸ ਮੌਕੇ 12 ਸਤੰਬਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਬਲਾਚੌਰ ਦਾਣਾ ਮੰਡੀ ਵਿਖੇ ਰੱਖੀ ਸਿਆਸੀ ਕਾਨਫਰੰਸ ਸਬੰਧੀ ਵਿਚਾਰ ਵਟਾਂਦਰਾ ਕਰਕੇ ਪਿੰਡਾਂ ਵਿਚੋਂ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਰੈਲੀ ’ਚ ਲਿਆਉਣ ਲਈ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ। ਇਸ ਮੌਕੇ ਰਣਵੀਰ ਸਿੰਘ ਭੱਟੀ ਸੁਬਾਈ ਆਗੂ, ਗੁਰਦੀਪ ਸਿੰਘ ਬਕਾਪੁਰ ਸਰਕਲ ਪ੍ਰਧਾਨ, ਅਜਮੇਰ ਸਿੰਘ ਭਾਰਾਪੁਰ, ਜਥੇ. ਮੋਹਣ ਸਿੰਘ ਟੱਪਰੀਆਂ, ਅਵਤਾਰ ਸਿੰਘ ਭੋਲਾ, ਗਿਆਨ ਸਿੰਘ, ਟਹਿਲ ਸਿੰਘ, ਭੁਪਿੰਦਰ ਸਿੰਘ, ਕਰਨੈਲ ਸਿੰਘ, ਸੋਨੀ ਸਾਹਦੜਾ, ਨਿਰਮਲ ਸਿੰਘ, ਸੁੱਚਾ ਸਿੰਘ, ਸੰਤੋਖ ਸਿੰਘ, ਮਲਕੀਤ ਸਿੰਘ, ਗੁੁਰਦੀਪ ਸਿੰਘ, ਕੁਲਦੀਪ ਸਿੰਘ, ਦਰਬਾਰਾ ਸਿੰਘ ਆਦਿ ਹਾਜ਼ਰ ਸਨ।