25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਕੀਰਤਨ ਕਰਦਾ ਰਾਗੀ ਜਥਾ ਅਤੇ ਹਾਜ਼ਰ ਸੰਗਤਾਂ। ਕਾਮਰੇਡ ਰਛਪਾਲ ਸਿੰਘ ਨਮਿਤ ਅੰਤਿਮ ਅਰਦਾਸ ਕਰਵਾਈ

ਰਾਹੋਂ, 24 ਅਗਸਤ (ਉਂਕਾਰ ਸਿੰਘ ਰਾਠੋਰ) - ਪਿਛਲੇ ਦਿਨੀਂ ਕਾਮਰੇਡ ਰਛਪਾਲ ਸਿੰਘ ਪੁੱਤਰ ਹਜ਼ਾਰਾ ਸਿੰਘ ਜੋ ਕਿ ਪਿਛਲੇ ਦਿਨੀਂ ਪਰਮਾਤਮਾ ਵੱਲੋਂ ਬਖਸ਼ੀ ਸਵਾਸਾਂ ਦੀ ਪੂੰਜੀ ਪੂਰੀ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਅਖੰਡ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਗੁਰਦੁਆਰਾ ਸਿੰਘ ਸਭਾ, ਬੱਸ ਅੱਡਾ ਰਾਹੋਂ ਵਿਖੇ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 25-08-2026
ਰਾਹੋਂ, 24 ਅਗਸਤ (ਉਂਕਾਰ ਸਿੰਘ ਰਾਠੋਰ) - ਪਿਛਲੇ ਦਿਨੀਂ ਕਾਮਰੇਡ ਰਛਪਾਲ ਸਿੰਘ ਪੁੱਤਰ ਹਜ਼ਾਰਾ ਸਿੰਘ ਜੋ ਕਿ ਪਿਛਲੇ ਦਿਨੀਂ ਪਰਮਾਤਮਾ ਵੱਲੋਂ ਬਖਸ਼ੀ ਸਵਾਸਾਂ ਦੀ ਪੂੰਜੀ ਪੂਰੀ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਅਖੰਡ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਗੁਰਦੁਆਰਾ ਸਿੰਘ ਸਭਾ, ਬੱਸ ਅੱਡਾ ਰਾਹੋਂ ਵਿਖੇ ਕਰਵਾਏ ਗਏ। ਇਸ ਮੌਕੇ ਹਜ਼ੂਰੀ ਰਾਗੀ ਭਾਈ ਜੋਗਿੰਦਰ ਸਿੰਘ ਰਾਹੋਂ ਵਾਲਿਆਂ ਦੇ ਕੀਰਤਨੀ ਜਥੇ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਅੰਤਿਮ ਅਰਦਾਸ ਉਪਰੰਤ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਸਿਆਸੀ ਆਗੂਆਂ, ਸਮਾਜ ਸੇਵੀਆਂ ਤੇ ਧਾਰਮਿਕ ਸ਼ਖ਼ਸੀਅਤਾਂ ਵੱਲੋਂ ਕਾਮਰੇਡ ਰਛਪਾਲ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਬੁਲਾਰਿਆਂ ਨੇ ਕਾਮਰੇਡ ਰਛਪਾਲ ਸਿੰਘ ਦੇ ਪਰਿਵਾਰਕ ਪਿਛੋਕੜ, ਸਮਾਜਿਕ ਕਾਰਜਾਂ ਤੇ ਲੋਕਾਂ ਨਾਲ ਉਨ੍ਹਾਂ ਦੇ ਮੋਹ ਭਰੇ ਸਬੰਧਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਵਿਛੋੜੇ ਨਾਲ ਪਰਿਵਾਰ ਦੇ ਨਾਲ-ਨਾਲ ਸਮਾਜ ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਦੀਆਂ ਯਾਦਾਂ ਹਮੇਸ਼ਾ ਪਰਿਵਾਰਕ ਮੈਂਬਰਾਂ ਤੇ ਉਨ੍ਹਾਂ ਨਾਲ ਜੁੜੇ ਲੋਕਾਂ ਦੇ ਦਿਲਾਂ ਵਿੱਚ ਵੱਸਦੀਆਂ ਰਹਿਣਗੀਆਂ। ਇਸ ਮੌਕੇ ਬਲਬੀਰ ਸਿੰਘ, ਰਛਪਾਲ ਕਪੂਰ, ਮਾਸਟਰ ਬਖਸ਼ੀਸ ਸਿੰਘ, ਮਾਸਟਰ ਕਰਨੈਲ ਸਿੰਘ, ਕਾਮਰੇਡ ਗੁਰਿੰਦਰ ਲਾਲ, ਕਾਮਰੇਡ ਜਸਵਿੰਦਰ ਲਾਲ, ਬਲਵਿੰਦਰ ਸਿੰਘ, ਗਗਨਦੀਪ ਸਿੰਘ, ਚੜ੍ਹਤ ਸਿੰਘ, ਖੜਕ ਸਿੰਘ, ਬਲਕਾਰ ਸਿੰਘ, ਮੁਖਤਿਆਰ ਸਿੰਘ ਮੁੱਖਾ, ਸੁਖਦੇਵ ਸਿੰਘ, ਕਪੂਰ ਸਿੰਘ ਰਾਠੋਰ, ਸਤਨਾਮ ਸਿੰਘ ਰਾਠੋਰ, ਬੱਲੀ ਕਾਹਲੋ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਿਆਸੀ, ਧਾਰਮਿਕ, ਸਮਾਜਿਕ ਸ਼ਖ਼ਸੀਅਤਾਂ, ਰਿਸ਼ਤੇਦਾਰ ਤੇ ਇਲਾਕਾ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਦੁਪਾਲਪੁਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਸ਼ਰਧਾਲੂਆਂ ਦੀ ਬੱਸ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਅਹੁਦੇਦਾਰਾਂ ਦਾ ਸਨਮਾਨ
Ad Position 24