ਸਾਂਝਾ ਫਰੰਟ ਆਮ ਆਦਮੀ ਕਲੀਨਿਕ ਵਲੋ ਨਵਾਂਸ਼ਹਿਰ ’ਚ ਰੋਸ ਪ੍ਰਦਰਸ਼ਨ
ਨਵਾਂਸ਼ਹਿਰ, 25 ਅਗਸਤ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਵਿਖੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਸਾਂਝਾ ਫਰੰਟ ਆਮ ਆਦਮੀ ਕਲੀਨਿਕ ਵੱਲੋ ਆਪਣੀਆਂ ਮੰਗਾਂ ਸਬੰਧੀ ਰੋਸ ਪ੍ਰਦਰਸ਼ਨ ਅਤੇ ਹੜਤਾਲ ਕੀਤੀ ਗਈ। ਹੜਤਾਲ ਉਪਰੰਤ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਮੰਨੀਆਂ ਗਈਆਂ ਮੰਗਾਂ ਦੀ ਮੌਜੂਦਾ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਨਵਾਂਸ਼ਹਿਰ, 25 ਅਗਸਤ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਵਿਖੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਸਾਂਝਾ ਫਰੰਟ ਆਮ ਆਦਮੀ ਕਲੀਨਿਕ ਵੱਲੋ ਆਪਣੀਆਂ ਮੰਗਾਂ ਸਬੰਧੀ ਰੋਸ ਪ੍ਰਦਰਸ਼ਨ ਅਤੇ ਹੜਤਾਲ ਕੀਤੀ ਗਈ। ਹੜਤਾਲ ਉਪਰੰਤ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਮੰਨੀਆਂ ਗਈਆਂ ਮੰਗਾਂ ਦੀ ਮੌਜੂਦਾ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਫਰੰਟ ਦੇ ਆਗੂਆਂ ਨੇ ਦੱਸਿਆ ਕਿ 27 ਜੁਲਾਈ ਦੀ ਹੜਤਾਲ ਦੌਰਾਨ ਸਰਕਾਰ, ਵਿਭਾਗ ਨਾਲ ਹੋਈ ਮੀਟਿੰਗ ਵਿੱਚ ਸਾਂਝਾ ਫਰੰਟ ਦੀਆਂ ਤਿੰਨ ਮੁੱਖ ਮੰਗਾਂ ‘ਤੇ ਸਹਿਮਤੀ ਬਣੀ ਸੀ। ਜਿਸ ਵਿੱਚ ਮੰਗ ਕੀਤੀ ਗਈ ਸੀ ਕਿ ਮੁਲਾਜ਼ਮਾਂ ਦੇ ਇਨਸੈਂਟਿਵ ਵਿੱਚ ਵਾਧਾ ਕੀਤਾ ਜਾਵੇ। ਕੈਜ਼ੂਅਲ ਲੀਵ ਦੇ ਨਾਲ ਮੈਡੀਕਲ ਲੀਵ ਦੀ ਸੁਵਿਧਾ ਵੀ ਦਿੱਤੀ ਜਾਵੇ। ਕਰਮਚਾਰੀਆਂ ਨੂੰ ਨੌਕਰੀ ਦੀ ਸੁਰੱਖਿਆ ਦਿੱਤੀ ਜਾਵੇ ਅਤੇ ਮੌਜੂਦਾ ਐਂਪੈਨਲਮੈਂਟ ਪ੍ਰਣਾਲੀ ਨੂੰ ਖਤਮ ਕਰਕੇ ਕਰਮਚਾਰੀਆਂ ਨੂੰ ਡੀ.ਐਚ.ਐਸ ਦੇ ਅਧੀਨ ਕਾਂਟ੍ਰੈਕਟ ‘ਤੇ ਲਿਆਂਦਾ ਜਾਵੇ। ਫਰੰਟ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਅਤੇ ਵਿਭਾਗ ਵੱਲੋਂ ਇਨ੍ਹਾਂ ਮੰਗਾਂ ‘ਤੇ ਸਹਿਮਤੀ ਬਣਨ ਦੇ ਬਾਵਜੂਦ ਮਹੀਨਾ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਇਨ੍ਹਾਂ ਵਿੱਚੋਂ ਕੋਈ ਵੀ ਮੰਗ ਜ਼ਮੀਨੀ ਪੱਧਰ ‘ਤੇ ਲਾਗੂ ਨਹੀਂ ਕੀਤੀ ਗਈ। ਸਾਂਝਾ ਫਰੰਟ ਨੇ ਸਰਕਾਰ ਅਤੇ ਸਿਹਤ ਵਿਭਾਗ ਨੂੰ ਅਪੀਲ ਕੀਤੀ ਹੈ ਕਿ ਪਹਿਲਾਂ ਹੋਈ ਸਹਿਮਤੀ ਅਨੁਸਾਰ ਇਨ੍ਹਾਂ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ ਅਤੇ ਕਰਮਚਾਰੀਆਂ ਨੂੰ ਸਪੱਸ਼ਟ ਜਾਣਕਾਰੀ ਦਿੱਤੀ ਜਾਵੇ। ਮੁਲਾਜ਼ਮਾਂ ਦੀ ਹੜਤਾਲ ਕਾਰਨ ਓ.ਪੀ.ਡੀ ਸੇਵਾਵਾਂ ਵੀ ਮੁਕੰਮਲ ਬੰਦ ਰਹੀਆਂ। ਫਰੰਟ ਨੇ ਇਹ ਵੀ ਐਲਾਨ ਕੀਤਾ ਕਿ 27 ਅਗਸਤ ਨੂੰ ਸੀ.ਐਚ.ਓ ਯੂਨੀਅਨ, ਆਊਟਸੋਰਸਿੰਗ ਯੂਨੀਅਨ, ਫਾਰਮਾਸਿਸਟ ਐਸੋਸੀਏਸ਼ਨ ਅਤੇ ਹੋਰ ਰੈਗੂਲਰ ਯੂਨੀਅਨਾਂ ਵੱਲੋਂ ਕੀਤੇ ਜਾਣ ਵਾਲੇ ਸੰਘਰਸ਼ ਦੀ ਸਾਂਝਾ ਫਰੰਟ ਆਮ ਆਦਮੀ ਕਲੀਨਿਕ ਪੰਜਾਬ ਵੱਲੋਂ ਪੂਰਨ ਹਮਾਇਤ ਕੀਤੀ ਜਾਵੇਗੀ। ਸਾਂਝਾ ਫਰੰਟ ਨੇ ਸਪੱਸ਼ਟ ਕੀਤਾ ਕਿ ਇਹ ਸੰਘਰਸ਼ ਆਪਣੀਆਂ ਜਾਇਜ਼ ਅਤੇ ਪਹਿਲਾਂ ਸਹਿਮਤੀ ਨਾਲ ਮੰਨੀਆਂ ਗਈਆਂ ਮੰਗਾਂ ਦੀ ਪੂਰਤੀ ਤੱਕ ਜਾਰੀ ਰਹੇਗਾ। ਫਰੰਟ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਬਿਨਾਂ ਹੋਰ ਦੇਰੀ ਕੀਤੇ ਮੰਗਾਂ ਨੂੰ ਲਾਗੂ ਕੀਤਾ ਜਾਵੇ, ਤਾਂ ਜੋ ਕਰਮਚਾਰੀਆਂ ਵਿੱਚ ਪੈਦਾ ਹੋ ਰਹੀ ਬੇਚੈਨੀ ਨੂੰ ਦੂਰ ਕੀਤਾ ਜਾ ਸਕੇ।