27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਮਹਾਂਬੰਦ ਨੂੰ ਸਫ਼ਲ ਬਣਾਉਣ ਲਈ ਕੀਤੇ ਜਾਣਗੇ ਵਿਸ਼ਾਲ ਰੋਸ ਪ੍ਰਦਰਸ਼ਨ - ਮੁਕੇਸ਼, ਸੁਖਦੇਵ

ਸਮੁੰਦੜਾ, 26 ਅਗਸਤ (ਤੀਰਥ ਸਿੰਘ ਰੱਕੜ)- ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਪੰਜਾਬ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਵਲੋ ਸਰਕਾਰ ਦੁਆਰਾ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਹੱਲ ਨਾ ਕਰਨ ਨੂੰ ਲੈ ਕੇ ਦਿੱਤੀ ਗਏ ਮਹਾਂ ਪੰਜਾਬ ਬੰਦ ਦੇ ਸੱਦੇ ਤਹਿਤ ਬੰਦ ਨੂੰ ਪੂਰੀ ਤਰ੍ਹਾਂ ਨਾਲ ਸਫਲ ਬਣਾਉਣ ਲਈ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਆਪੋ-ਆਪਣੇ ਦਫਤਰਾਂ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਮੁਕੇਸ਼ ਗੁਜਰਾਤੀ ਸੂਬਾ ਜਨਰਲ ਸਕੱਤਰ ਡੀ.

Ad Position 21
No active advertisement
ਅਜੀਤ ਡੈਸਕ 27-08-2026
ਸਮੁੰਦੜਾ, 26 ਅਗਸਤ (ਤੀਰਥ ਸਿੰਘ ਰੱਕੜ)- ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਪੰਜਾਬ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਵਲੋ ਸਰਕਾਰ ਦੁਆਰਾ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਹੱਲ ਨਾ ਕਰਨ ਨੂੰ ਲੈ ਕੇ ਦਿੱਤੀ ਗਏ ਮਹਾਂ ਪੰਜਾਬ ਬੰਦ ਦੇ ਸੱਦੇ ਤਹਿਤ ਬੰਦ ਨੂੰ ਪੂਰੀ ਤਰ੍ਹਾਂ ਨਾਲ ਸਫਲ ਬਣਾਉਣ ਲਈ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਆਪੋ-ਆਪਣੇ ਦਫਤਰਾਂ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਮੁਕੇਸ਼ ਗੁਜਰਾਤੀ ਸੂਬਾ ਜਨਰਲ ਸਕੱਤਰ ਡੀ.ਟੀ.ਐਫ. ਤੇ ਜ਼ਿਲ੍ਹਾ ਆਗੂ ਸੁਖਦੇਵ ਡਾਨਸੀਵਾਲ ਵੱਲੋਂ ਕੀਤਾ ਗਿਆ। ਇਸ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਗਣ ਦੀ ਬਜਾਏ ਲਾਰਿਆਂ ਨਾਲ ਡੰਗ ਟਪਾਇਆ ਜਾ ਰਿਹਾ ਹੈ ਅਤੇ ਮੀਟਿੰਗਾਂ ਦਾ ਸਮਾਂ ਦੇ ਕੇ ਬਾਅਦ ਵਿੱਚ ਟਾਲ ਮਟੋਲ ਕਰ ਦਿੱਤੀ ਜਾਂਦੀ ਹੈ। ਜਿਸ ਕਰਕੇ ਸਮੁੱਚੇ ਮੁਲਾਜ਼ਮ ਵਰਗ ਵਿੱਚ ਸਰਕਾਰ ਪ੍ਰਤੀ ਗਹਿਰਾ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਮੁਲਾਜ਼ਮ ਆਗੂ ਵਿਨੇ ਕੁਮਾਰ ਅਤੇ ਡੈਮੋਕੈਰਟਿਕ ਪੈਨਸ਼ਨਰਜ ਫਰੰਟ ਦੇ ਆਗੂਆ ਹੰਸ ਰਾਜ, ਸੱਤਪਾਲ ਕਲੇਰ ਅਤੇ ਮਨਦੀਪ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੁੱਖ ਅਹਿਮ ਮੰਗਾਂ ਦਾ ਸਨਮਾਨਜਨਕ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਤਾਨਾਸ਼ਾਹੀ ਰਵੱਈਏ ਦੇ ਖਿਲਾਫ ਅਧਿਆਪਕ ਜਥੇਬੰਦੀਆਂ, ਸਮੂਹ ਵਿਭਾਗਾਂ ਦੇ ਮੁਲਾਜਮਾਂ ਤੇ ਪੈਨਸ਼ਨਰਾਂ ਵਲੋਂ 27 ਅਗਸਤ ਨੂੰ ਇੱਕ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਪੂਰੇ ਪੰਜਾਬ ਵਿਚ ਬਲਾਕਾਂ ਤਹਿਸੀਲਾਂ ਤੇ ਜ਼ਿਲ੍ਹਾ ਹੈੱਡਕੁਆਟਰਾਂ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਸੂਬੇ ਦੇ ਆਮ ਲੋਕਾਂ ਵਿਸ਼ੇਸ਼ ਕਰਕੇ ਦੁਕਾਨਦਾਰਾਂ ਅਤੇ ਆਵਾਜਾਈ ਦੇ ਸਾਧਨਾ ਵਿੱਚ ਕੋਈ ਵੀ ਵਿਘਨ ਨਹੀਂ ਪਾਇਆ ਜਾਵੇਗਾ। ਤਸਵੀਰ 26 ਨਵਾਂਸ਼ਹਿਰ 32 ਮਹਾਂ ਪੰਜਾਬ ਬੰਦ ਸਬੰਧੀ ਗੱਲਬਾਤ ਕਰਦੇ ਹੋਏ ਡੀ.ਟੀ.ਐਫ. ਦੇ ਸੂਬਾ ਸਕੱਤਰ ਮੁਕੇਸ਼ ਗੁਜਰਾਤੀ, ਸੁਖਦੇਵ ਡਾਨਸੀਵਾਲ ਅਤੇ ਹੋਰ। ਤਸਵੀਰ : ਤੀਰਥ ਸਿੰਘ ਰੱਕੜ
Ad Position 22
No active advertisement
ਪਿਛਲੀ ਖ਼ਬਰ ਸੂਫ਼ੀ ਸੰਤ ਸਮਾਜ ਵੈਲਫੇਅਰ ਬੋਰਡ ਸੰਗਠਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਲਾਇਨ ਕਲੱਬ ਬੰਗਾ ਨਿਸ਼ਚੇ ਦਾ ਸਟੇਟ ਪੱਧਰੀ ਸਨਮਾਨ
Ad Position 24