26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਹਰੇਕ ਯੋਗ ਵਿਦਿਆਰਥੀ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ - ਵਧੀਕ ਜ਼ਿਲ੍ਹਾ ਚੋਣ ਅਫ਼ਸਰ

ਨਵਾਂਸ਼ਹਿਰ, 26 ਅਗਸਤ (ਜਸਬੀਰ ਸਿੰਘ ਨੂਰਪੁਰ)- ਸੂਬੇ ਵਿੱਚ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ. ਆਈ.

Ad Position 21
No active advertisement
ਅਜੀਤ ਡੈਸਕ 27-08-2026
ਨਵਾਂਸ਼ਹਿਰ, 26 ਅਗਸਤ (ਜਸਬੀਰ ਸਿੰਘ ਨੂਰਪੁਰ)- ਸੂਬੇ ਵਿੱਚ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.-2026) ਤਹਿਤ ਜ਼ਿਲ੍ਹੇ ਅੰਦਰ ਵਿਦਿਅਕ ਸੰਸਥਾਵਾਂ ਦੇ ਯੋਗ ਵਿਦਿਆਰਥੀਆਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਵਿਦਿਅਕ ਸੰਸਥਾਵਾਂ ਵਿੱਚ ਵਿਸ਼ੇਸ਼ ਜਾਗਰੂਕਤਾ ਅਤੇ ਰਜਿਸਟ੍ਰੇਸ਼ਨ ਮੁਹਿੰਮ ਚਲਾਉਣ ਲਈ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸੰਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ਼ਹੀਦ ਭਗਤ ਸਿੰਘ ਨਗਰ ਵਿਖੇ ਮੰਗਲਵਾਰ ਨੂੰ ਜ਼ਿਲ੍ਹੇ ਦੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਦੇ ਪ੍ਰਿੰਸੀਪਲਾਂ, ਮੁਖੀਆਂ ਤੇ ਪ੍ਰਤੀਨਿਧਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸੰਜੀਵ ਸ਼ਰਮਾ ਨੇ ਜ਼ਿਲ੍ਹੇ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਪ੍ਰਿੰਸੀਪਲਾਂ, ਮੁਖੀਆਂ ਤੇ ਪ੍ਰਤੀਨਿਧਾਂ ਨੂੰ ਹਦਾਇਤ ਕੀਤੀ ਕਿ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਯੋਗ ਵਿਦਿਆਰਥੀਆਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇ। ਉਨ੍ਹਾਂ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 1 ਅਕਤੂਬਰ 2026 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲਾ ਕੋਈ ਵੀ ਯੋਗ ਵਿਅਕਤੀ ਦਾਅਵੇ ਤੇ ਇਤਰਾਜ਼ ਦੇ ਪੜਾਅ ਦੌਰਾਨ 13 ਅਗਸਤ ਤੋਂ 12 ਸਤੰਬਰ ਤੱਕ ਫਾਰਮ-6 ਭਰ ਕੇ ਵੋਟਰ ਵਜੋਂ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ 28 ਨੂੰ ਰੱਖੜ ਪੁੰਨਿਆ ਦੀ ਕਾਨਫਰੰਸ ਲਈ ਗੋਲਡਨ ਗੇਟ ਤੋਂ ਵਰਕਰਾਂ ਦਾ ਜਥਾ ਹੋਵੇਗਾ ਰਵਾਨਾ ਅਗਲੀ ਖ਼ਬਰ ਜ਼ਿਲ੍ਹੇ ਦੇ 22 ਆਮ ਆਦਮੀ ਕਲੀਨਿਕਾਂ ਵਿੱਚ ਓ.ਪੀ.ਡੀ ਸੇਵਾਵਾਂ ਹੋਈਆਂ ਬੰਦ, ਮਰੀਜ਼ਾਂ ਦੀਆਂ ਵਧੀਆਂ ਮੁਸ਼ਕਿਲਾਂ
Ad Position 24