ਪਿੰਡ ਬਾਗੋਵਾਲ ’ਚ ਖੇਡਾਂ ਨੂੰ ਮਿਲਿਆ ਨਵਾਂ ਹੁਲਾਰਾ, ਯੂਥ ਆਗੂ ਕਟਾਰੀਆ ਵੱਲੋਂ ਸਟੇਡੀਅਮ ਦਾ ਉਦਘਾਟਨ
ਕਾਠਗੜ੍ਹ/ਰੱਤੇਵਾਲ, 27 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ, ਅਸ਼ੋਕ ਕੁਮਾਰ ਲੀਲ) - ਹਲਕਾ ਬਲਾਚੌਰ ਦੇ ਪਿੰਡ ਬਾਗੋਵਾਲ ਵਿਖੇ ਨੌਜਵਾਨਾਂ ਲਈ ਖੁਸ਼ੀ ਦਾ ਮੌਕਾ ਉਸ ਵੇਲੇ ਆਇਆ ਜਦੋਂ ਹਲਕੇ ਦੇ ਉਭੱਰਦੇ ਯੂਥ ਆਗੂ ਕਰਨਵੀਰ ਕਟਾਰੀਆ ਵੱਲੋਂ ਪਿੰਡ ਵਿੱਚ ਲਗਪਗ 13 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ ਸਟੇਡੀਅਮ ਦਾ ਉਦਘਾਟਨ ਬੜੀ ਧੂਮਧਾਮ ਨਾਲ ਕੀਤਾ ਗਿਆ। ਕਾਠਗੜ੍ਹ ਦੇ ਨੇੜੇ ਪੈਂਦੇ ਪਿੰਡ ਬਾਗੋਵਾਲ ’ਚ ਹੋਏ ਇਸ ਸਮਾਗਮ ਦੌਰਾਨ ਪਿੰਡ ਵਾਸੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਕਾਠਗੜ੍ਹ/ਰੱਤੇਵਾਲ, 27 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ, ਅਸ਼ੋਕ ਕੁਮਾਰ ਲੀਲ) - ਹਲਕਾ ਬਲਾਚੌਰ ਦੇ ਪਿੰਡ ਬਾਗੋਵਾਲ ਵਿਖੇ ਨੌਜਵਾਨਾਂ ਲਈ ਖੁਸ਼ੀ ਦਾ ਮੌਕਾ ਉਸ ਵੇਲੇ ਆਇਆ ਜਦੋਂ ਹਲਕੇ ਦੇ ਉਭੱਰਦੇ ਯੂਥ ਆਗੂ ਕਰਨਵੀਰ ਕਟਾਰੀਆ ਵੱਲੋਂ ਪਿੰਡ ਵਿੱਚ ਲਗਪਗ 13 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ ਸਟੇਡੀਅਮ ਦਾ ਉਦਘਾਟਨ ਬੜੀ ਧੂਮਧਾਮ ਨਾਲ ਕੀਤਾ ਗਿਆ। ਕਾਠਗੜ੍ਹ ਦੇ ਨੇੜੇ ਪੈਂਦੇ ਪਿੰਡ ਬਾਗੋਵਾਲ ’ਚ ਹੋਏ ਇਸ ਸਮਾਗਮ ਦੌਰਾਨ ਪਿੰਡ ਵਾਸੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਯੂਥ ਆਗੂ ਕਰਨਵੀਰ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਏਜੰਡਾ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨਾ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਹੈ ਤੇ ਇਸੇ ਸੋਚ ਤਹਿਤ ਹੀ ਪਿੰਡਾਂ ਵਿੱਚ ਖੇਡ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਟੇਡੀਅਮ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਏਗਾ। ਸਟੇਡੀਅਮ ਦੇ ਉਦਘਾਟਨ ਮੌਕੇ ਪਿੰਡ ਦੇ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ, ਨੌਜਵਾਨ ਤੇ ਪਿੰਡ ਵਾਸੀ ਹਾਜ਼ਰ ਸਨ। ਪਿੰਡ ਵਾਸੀਆਂ ਨੇ ਇਸ ਸ਼ਲਾਘਾਯੋਗ ਉਪਰਾਲੇ ਦਾ ਦਿਲੋਂ ਸਵਾਗਤ ਕਰਦਿਆਂ ਹਲਕਾ ਵਿਧਾਇਕ ਸੰਤੋਸ਼ ਕਟਾਰੀਆ, ਮੁੱਖ ਮੰਤਰੀ ਭਗਵੰਤ ਮਾਨ ਤੇ ਯੂਥ ਆਗੂ ਕਰਨਵੀਰ ਕਟਾਰੀਆ ਦਾ ਇਸ ਨੇਕ ਉਪਰਾਲੇ ਲਈ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ।