28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ’ਤੇ ਰਿਸਟ੍ਰਿਕਟਿਡ ਦੀ ਬਜਾਏ ਗਜ਼ਟਿਡ ਛੁੱਟੀ ਐਲਾਨੇ ਸਰਕਾਰ : ਰੋਹਨ ਚੱਡਾ

ਰਾਹੋਂ, 27 ਅਗਸਤ (ਉਂਕਾਰ ਸਿੰਘ ਰਾਠੋਰ) - ਡੈਮੋਕ੍ਰੇਟਿਕ ਪਾਰਟੀ ਆਫ਼ ਇੰਡੀਆ (ਡੀ. ਪੀ.

Ad Position 21
No active advertisement
ਡੀ. ਪੀ. ਆਈ. ਪ੍ਰਧਾਨ ਰੋਹਨ ਚੱਢਾ 28-08-2026
ਰਾਹੋਂ, 27 ਅਗਸਤ (ਉਂਕਾਰ ਸਿੰਘ ਰਾਠੋਰ) - ਡੈਮੋਕ੍ਰੇਟਿਕ ਪਾਰਟੀ ਆਫ਼ ਇੰਡੀਆ (ਡੀ.ਪੀ.ਆਈ.) ਦੇ ਰਾਸ਼ਟਰੀ ਪ੍ਰਧਾਨ ਰੋਹਨ ਚੱਡਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਮੌਕੇ 5 ਸਤੰਬਰ ਨੂੰ ਰਿਸਟ੍ਰਿਕਟਿਡ ਛੁੱਟੀ ਦੀ ਬਜਾਏ ਗਜ਼ਟਿਡ ਸਰਕਾਰੀ ਛੁੱਟੀ ਐਲਾਨੀ ਜਾਵੇ। ਰੋਹਨ ਚੱਡਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 5 ਸਤੰਬਰ ਨੂੰ ਪਹਿਲਾਂ ਹੀ ਰਿਸਟ੍ਰਿਕਟਿਡ ਛੁੱਟੀ ਵਜੋਂ ਸਰਕਾਰੀ ਮਾਨਤਾ ਦਿੱਤੀ ਹੋਈ ਹੈ। ਇਸ ਲਈ ਹੁਣ ਸਰਕਾਰ ਨੂੰ ਇਸ ਇਤਿਹਾਸਕ ਦਿਹਾੜੇ ਨੂੰ ਗਜ਼ਟਿਡ ਛੁੱਟੀ ਦਾ ਦਰਜਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਮੰਗ ਮਜ਼੍ਹਬੀ ਸਿੱਖ, ਵਾਲਮੀਕਿ ਅਤੇ ਸਮੂਹ ਬਹੁਜਨ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਜੁੜੀ ਹੋਈ ਹੈ ਅਤੇ ਬਾਬਾ ਜੀਵਨ ਸਿੰਘ ਜੀ ਦੀ ਮਹਾਨ ਸੇਵਾ, ਸ਼ਹਾਦਤ ਤੇ ਸਮਾਜਿਕ ਯੋਗਦਾਨ ਨੂੰ ਸਰਕਾਰੀ ਪੱਧਰ ’ਤੇ ਬਣਦਾ ਮਾਣ-ਸਨਮਾਨ ਮਿਲਣਾ ਚਾਹੀਦਾ ਹੈ। ਰੋਹਨ ਚੱਡਾ ਨੇ ਸਪੱਸ਼ਟ ਕੀਤਾ ਕਿ ਗਜ਼ਟਿਡ ਛੁੱਟੀ ਦੀ ਮੰਗ ਕਿਸੇ ਹੋਰ ਧਰਮ, ਸ਼ਖ਼ਸੀਅਤ ਜਾਂ ਭਾਈਚਾਰੇ ਦੇ ਸਨਮਾਨ ਨੂੰ ਘਟਾਉਣ ਲਈ ਨਹੀਂ, ਸਗੋਂ ਬਾਬਾ ਜੀਵਨ ਸਿੰਘ ਜੀ ਦੇ ਇਤਿਹਾਸਕ ਯੋਗਦਾਨ ਨੂੰ ਬਣਦਾ ਸਨਮਾਨ ਦੇਣ ਤੇ ਸਮਾਜਿਕ ਬਰਾਬਰੀ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਕੀਤੀ ਜਾ ਰਹੀ ਹੈ। ਗਜ਼ਟਿਡ ਛੁੱਟੀ ਹੋਣ ਨਾਲ ਸਰਕਾਰੀ ਕਰਮਚਾਰੀ, ਵਿਦਿਆਰਥੀ ਅਤੇ ਆਮ ਲੋਕ ਇਸ ਇਤਿਹਾਸਕ ਦਿਹਾੜੇ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾ ਸਕਣਗੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਕੋਈ ਠੋਸ ਅਤੇ ਸਕਾਰਾਤਮਕ ਫ਼ੈਸਲਾ ਨਾ ਲਿਆ ਗਿਆ ਤਾਂ ਡੈਮੋਕ੍ਰੇਟਿਕ ਪਾਰਟੀ ਆਫ਼ ਇੰਡੀਆ (ਅੰਬੇਡਕਰ) ਵੱਲੋਂ ਸੰਵਿਧਾਨਕ ਅਤੇ ਲੋਕਤੰਤਰਿਕ ਢੰਗ ਨਾਲ ਸੂਬਾ ਪੱਧਰੀ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸੰਗੀਤਕਾਰ ਬਲਵੀਰ ਬਿੱਟਾ ਨੂੰ ਸ਼ਰਧਾ ਦੇ ਫੁੱਲ ਭੇਟ ਅਗਲੀ ਖ਼ਬਰ ਡੇਰਾ ਮੁਖੀ ਲਈ ਫ਼ਰਲੋਆਂ ਦੀ ਬਰਸਾਤ, ਬੰਦੀ ਸਿੰਘਾਂ ਲਈ ਕਾਨੂੰਨ ਦੀਆਂ ਕੰਧਾਂ ਕਿਉਂ- ਹਰਪ੍ਰੀਤ ਸਿੰਘ ਖਾਰਾ
Ad Position 24